ਆਈ ਤਾਜਾ ਵੱਡੀ ਖਬਰ
ਲੋਕਾਂ ਦੀ ਜਾਨ-ਮਾਲ ਦੀ ਰਖਿਆ ਕਰਨ ਵਾਸਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਰੱਖਿਆ ਕੀਤੀ ਜਾ ਸਕੇ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚੱਲਦਿਆਂ ਹੁਣ ਬਹੁਤ ਸੜਕ ਹਾਦਸੇ ਵਾਪਰ ਜਾਂਦੇ ਹਨ। ਇਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਦੇ ਮਨਾਂ ਵਿਚ ਡਰ ਵੀ ਪੈਦਾ ਹੋ ਜਾਂਦਾ ਹੈ।
ਹੁਣ ਇੱਥੇ ਪਲਟੇ ਖਾਂਦੇ ਹੋਏ ਇਕ ਕਾਰ ਨਹਿਰ ਵਿੱਚ ਡਿੱਗੀ ਗਈ ਹੈ ਜਿਸ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਬਾਲਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਦੇ ਲਾਲੜੂ ਅਧੀਨ ਆਉਣ ਵਾਲੇ ਇੱਕ ਪਿੰਡ ਟੀਵਾਣਾ ਦੇ ਰਹਿਣ ਵਾਲੇ ਚਾਰ ਪਰਵਾਰਿਕ ਮੈਂਬਰ ਕਿਤੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਅਚਾਨਕ ਹੀ ਉਸ ਸਮੇਂ ਇਸਮਾਇਲਪੁਰ ਤੋਂ ਲੰਘ ਰਹੀ ਨਰਵਾਣਾ ਬ੍ਰਾਂਚ ਨਹਿਰ ਵਿੱਚ ਡਿੱਗ ਗਈ।
ਦੱਸਿਆ ਗਿਆ ਹੈ ਕਿ ਜਿਥੇ ਇਹ ਕਾਰ ਨਹਿਰ ਵਿੱਚ ਡਿੱਗੀ ਉਥੇ ਹੀ ਕਾਰ ਵਿੱਚ 40 ਸਾਲਾ ਦਾ ਕੁਲਬੀਰ ਸਿੰਘ, ਉਸ ਦੀ ਪਤਨੀ ਕਮਲਜੀਤ ਕੌਰ, ਦੋ ਧੀਆਂ ਜਸ਼ਨਪ੍ਰੀਤ ਕੌਰ 16 ਸਾਲਾ ਅਤੇ ਖੁਸ਼ਦੀਪ 11 ਸਾਲਾ ਵੀ ਕਾਰ ਵਿੱਚ ਮੌਜੂਦ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਿੱਥੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਉਥੇ ਹੀ ਥਾਣਾ ਨੰਗਲ ਦੀ ਪੁਲਸ ਵੱਲੋ ਢਾਈ ਘੰਟੇ ਦੀ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ਗੱਡੀ ਨੂੰ ਬਾਹਰ ਕੱਢਿਆ ਗਿਆ।
ਜਿੱਥੇ ਇਹ ਘਟਨਾ ਐਤਵਾਰ ਨੂੰ 11 ਵਜੇ ਵਾਪਰੀ ਸੀ। ਉਥੇ ਹੀ ਸੋਮਵਾਰ ਨੂੰ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।
ਤਾਜਾ ਜਾਣਕਾਰੀ