ਆਈ ਤਾਜਾ ਵੱਡੀ ਖਬਰ
ਸੜਕ ਹਾਦਸੇ ਨੂੰ ਰੋਕਣ ਵਾਸਤੇ ਜਿੱਥੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਹਨ। ਉਥੇ ਹੀ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹਨਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਲੋਕਾਂ ਨੂੰ ਕੀਤੀ ਜਾਂਦੀ ਹੈ। ਜਿਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਕਿਉਂਕਿ ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਕਈ ਤਰ੍ਹਾਂ ਦੇ ਨੁਕਸਾਨ ਹੋਣ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਪੰਜਾਬ ਵਿੱਚ ਇੱਥੇ ਦੋ ਗੱਡੀਆਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋਈ ਹੈ ਜਿਥੇ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਚਾਰ ਕੁੜੀਆਂ ਦੀ ਹਾਲਤ ਗੰਭੀਰ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਨਕੋਦਰ ਤੋਂ ਫਗਵਾੜਾ ਰੋਡ ਤੇ ਪੈਂਦੇ ਪਿੰਡ ਧਾਲੀਵਾਲ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਇਨੋਵਾ ਅਤੇ ਸਵਿਫਟ ਗੱਡੀ ਦੇ ਵਿਚਕਾਰ ਹੋਈ ਭਿਆਨਕ ਟੱਕਰ ਦੇ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿਚ ਚਾਰ ਕੁੜੀਆਂ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਈਆਂ ਹਨ।
ਜਿੱਥੇ ਜ਼ਖਮੀਆਂ ਨੂੰ ਨਕੋਦਰ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਜ਼ਖ਼ਮੀਆਂ ਨੂੰ ਜਿੱਥੇ 108 ਐਂਬੂਲੈਂਸ ਦੇ ਜ਼ਰੀਏ ਹਸਪਤਾਲ ਲਿਜਾਇਆ ਗਿਆ ਹੈ ਉਥੇ ਹੀ ਚਾਰੇ ਕੁੜੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।
ਇਸ ਤੋਂ ਇਲਾਵਾ ਇਸ ਹਾਦਸੇ ਦੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
Home ਤਾਜਾ ਜਾਣਕਾਰੀ ਪੰਜਾਬ ਚ ਇਥੇ 2 ਗੱਡੀਆਂ ਵਿਚਕਾਰ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ 4 ਕੁੜੀਆਂ ਦੀ ਹਾਲਤ ਗੰਭੀਰ
ਤਾਜਾ ਜਾਣਕਾਰੀ