=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ 22 ਵੀਂ ਮੰਜਿਲ ਤੋਂ ਡਿਗਣ ਕਾਰਨ ਹੋਈ ਪੰਜਾਬੀ ਕੁੜੀ ਦੀ ਮੌਤ, ਬਗੈਰ ਸੇਫਟੀ ਬੈਲਟ ਕਰ ਰਹੀ ਸੀ ਸ਼ੀਸ਼ੇ ਸਾਫ

ਆਈ ਤਾਜਾ ਵੱਡੀ ਖਬਰ 

ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ ਉੱਥੇ ਹੀ ਨੌਜਵਾਨ ਆਪਣੇ ਘਰ ਦੀਆਂ ਤੰਗੀਆਂ ਤੁਰਸ਼ੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦੇਸ਼ ਦੀ ਧਰਤੀ ਦਾ ਰੁੱਖ ਕਰਦੇ ਹਨ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਪਰਵਾਰ ਨੂੰ ਬਿਹਤਰ ਜੀਵਨ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਜਿਸ ਵਾਸਤੇ ਇਨ੍ਹਾਂ ਨੌਜਵਾਨਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾਂਦਾ ਹੈ।

ਉਥੇ ਹੀ ਅਜਿਹੇ ਨੌਜਵਾਨਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ ਅਤੇ ਕਈ ਵਾਪਰਨ ਵਾਲੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਮਾਪਿਆਂ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਵਿਦੇਸ਼ਾਂ ਵਿੱਚ ਗਏ ਹੋਏ ਬਹੁਤ ਸਾਰੇ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਵਿਦੇਸ਼ ਵਿੱਚ 22 ਵੀ ਮੰਜ਼ਿਲ ਤੋਂ ਡਿੱਗਣ ਕਾਰਨ ਪੰਜਾਬੀ ਨੌਜਵਾਨ ਕੁੜੀ ਦੀ ਮੌਤ ਹੋਈ ਹੈ ਜੋ ਬਿਨਾਂ ਸੇਫਟੀ ਬੈਲਟ ਤੋਂ ਸ਼ੀਸ਼ੇ ਸਾਫ਼ ਕਰ ਰਹੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬਣ 22 ਸਾਲਾ ਕੁੜੀ ਦੀ ਉਸ ਸਮੇਂ ਮੌਤ ਹੋ ਗਈ ਇਹ ਕੁੜੀ ਇਕ ਮਾਲ ਦੇ ਵਿੱਚ ਨੌਕਰੀ ਕਰਦਿਆਂ ਹੋਇਆ 22 ਵੀ ਮੰਜ਼ਲ ਤੇ ਸ਼ੀਸ਼ੇ ਸਾਫ਼ ਕਰ ਰਹੀ ਸੀ ਅਤੇ ਉਸ ਵੱਲੋਂ ਸੇਫਟੀ ਬੈਲਟ ਵੀ ਨਹੀਂ ਲਗਾਈ ਗਈ ਸੀ। ਮ੍ਰਿਤਕਾ ਦੀ ਪਹਿਚਾਣ ਜਿਥੇ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਭੰਮੀਪੁਰਾ ਦੀ ਰਹਿਣ ਵਾਲੀ 22 ਸਾਲਾ ਕਿਰਨਜੀਤ ਕੌਰ ਵਜੋਂ ਹੋਈ ਹੈ। ਜੋ ਪੰਜ ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਖਾਤਰ ਅਤੇ ਬਿਹਤਰ ਭਵਿੱਖ ਲਈ ਵਿਦੇਸ਼ ਗਈ ਸੀ। ਉੱਥੇ ਹੀ ਹੇਠਾਂ ਡਿੱਗਣ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਸਦੀ ਰਸਤੇ ਵਿੱਚ ਮੌਤ ਹੋ ਗਈ।

ਇਸ ਘਟਨਾ ਦੀ ਖਬਰ ਪਿੰਡ ਪਹੁੰਚਦਿਆਂ ਹੀ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪਿੰਡ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਸਰਕਾਰ ਕੋਲ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਪੰਜਾਬ ਲਿਆਂਦੇ ਜਾਣ ਵਾਸਤੇ ਮਦਦ ਦੀ ਗੁਹਾਰ ਲਗਾਈ ਗਈ ਹੈ।




error: Content is protected !!