=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ, ਹਾਦਸੇ ਚ ਹੋਈ ਪੰਜਾਬੀ ਟਰੱਕ ਡਰਾਈਵਰ ਦੀ ਮੌਤ

ਆਈ ਤਾਜਾ ਵੱਡੀ ਖਬਰ 

ਸੁਨਹਿਰੇ ਭਵਿੱਖ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਦਿਨ ਰਾਤ ਮਿਹਨਤ ਕਰਦੇ ਹਨ। ਉੱਥੇ ਹੀ ਇਕ ਅਜਿਹੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਮਾਪਿਆਂ ਨੂੰ ਵੀ ਸਾਰੀਆਂ ਸੁੱਖ ਸਹੂਲਤਾਂ ਦਿੱਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਪਰ ਬਦਕਿਸਮਤੀ ਨਾਲ ਵਾਪਰਨ ਵਾਲੇ ਕਈ ਅਜਿਹੇ ਹਾਦਸੇ ਬਹੁਤ ਸਾਰੇ ਮਾਪਿਆਂ ਨੂੰ ਹਮੇਸ਼ਾ ਲਈ ਦੁੱਖ ਦੇ ਦਿੰਦੇ ਹਨ, ਜਿੱਥੇ ਉਨ੍ਹਾਂ ਮਾਪਿਆਂ ਦੇ ਘਰ ਦੇ ਚਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਪਿਛਲੇ ਤਿੰਨ-ਚਾਰ ਸਾਲ ਤੋਂ ਕੈਨੇਡਾ ਅਤੇ ਅਮਰੀਕਾ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਦੀ ਜਾਨ ਚਲੇ ਗਈ ਹੈ।

ਜਿਨ੍ਹਾਂ ਵਿੱਚ ਬਹੁਤ ਸਾਰੇ ਨੌਜਵਾਨ ਸੜਕ ਹਾਦਸਿਆਂ ਦਾ ਸ਼ਿਕਾਰ ਵੀ ਹੋਏ ਹਨ। ਹੁਣ ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ, ਹਾਦਸੇ ਚ ਹੋਈ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਇਕ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ ਹੋਈ ਹੈ।

ਇਥੇ ਸੜਕ ਹਾਦਸੇ ਵਿਚ ਉਸ ਸਮੇਂ ਹੋਇਆ ਜਦੋਂ 32 ਸਾਲਾਂ ਦਾ ਨੌਜਵਾਨ ਦਵਿੰਦਰ ਸਿੰਘ ਪੱਡਾ 5 ਜਨਵਰੀ ਨੂੰ ਵਾਪਰੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਜਿਸ ਸਮੇਂ ਇਹ ਨੌਜਵਾਨ ਦਵਿੰਦਰ ਸਿੰਘ ਟਰੱਕ ਚਲਾਉਂਦੇ ਹੋਏ ਕੈਮਲੂਪਸ ਵਿਚ ਕੌਫ਼ੀ ਲੈਣ ਲਈ ਸੜਕ ਤੇ ਰੋਕਿਆ ਸੀ। ਜਿਸ ਸਮੇਂ ਉਹ ਕੌਫੀ ਲੈਣ ਲਈ ਸੜਕ ਕਰਾਸ ਕਰ ਰਿਹਾ ਸੀ ਤਾਂ ਉਸ ਸਮੇਂ ਹੀ ਦਵਿੰਦਰ ਸਿੰਘ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਸਥਾਨ ਤੇ ਹੀ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਿਕ ਨੌਜਵਾਨ ਜਿਥੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਉੱਥੇ ਹੀ ਇਸ ਨੌਜਵਾਨ ਦੇ ਅੰਤਿਮ ਸੰਸਕਾਰ ਵਿਚ ਮਦਦ ਕਰਨ ਵਾਸਤੇ ਗੋ ਫੰਡ ਮੀ ਪੇਜ਼ ਦੇ ਜ਼ਰੀਏ ਮਦਦ ਦੀ ਗੁਹਾਰ ਲਗਾਈ ਗਈ ਹੈ। ਜਿਸ ਸਦਕਾ ਉਸ ਦੇ ਅੰਤਿਮ ਸੰਸਕਾਰ ਨਾਲ ਜੁੜੇ ਖਰਚਿਆਂ ਲਈ ਪਰਿਵਾਰ ਦੀ ਮਦਦ ਕੀਤੀ ਜਾ ਸਕੇ। ਕਿਉਂਕਿ ਨੌਜਵਾਨ ਆਪਣੇ ਬਜ਼ੁਰਗ ਮਾਪਿਆਂ ਦਾ ਇਕੱਲਾ ਹੀ ਕਮਾਉਣ ਵਾਲਾ ਪੁੱਤਰ ਸੀ।




error: Content is protected !!