ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਲੁੱਟ-ਖੋਹ ਦੇ ਮਕਸਦ ਨਾਲ ਬਹੁਤ ਸਾਰੇ ਲੋਕਾਂ ਵੱਲੋਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਕਈ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ ਅਤੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਇਸ ਤਰ੍ਹਾਂ ਦੀਆਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਚਲ ਰਹੇ ਜਾਗਰਣ ਦੌਰਾਨ ਨੌਜਵਾਨ ਮੁੰਡੇ ਦਾ ਤੇਜਧਾਰ ਹਥਿਆਰ ਨਾਲ ਕੀਤਾ ਗਿਆ ਕਤਲ , ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ।

ਜਿੱਥੇ ਸੈਕਟਰ 38 ਦੇ ਵਿੱਚ ਮਾਤਾ ਰਾਣੀ ਦਾ ਜਾਗਰਣ ਕੀਤਾ ਜਾ ਰਿਹਾ ਸੀ। ਉੱਥੇ ਹੀ ਇਸ ਚਲ ਰਹੇ ਜਾਗਰਣ ਦੇ ਦੌਰਾਨ 23 ਸਾਲਾਂ ਦੇ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਹੈ ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਸਾਹਿਲ ਦੇ ਚਾਚਾ ਬਿੰਨੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹਨਾਂ ਦਾ 23 ਸਾਲਾ ਭਤੀਜਾ ਗੁਆਂਢ ਵਿੱਚ ਹੋਏ ਜਾਗਰਣ ਸ਼ਾਮਲ ਹੋਣ ਲਈ ਗਿਆ ਸੀ। ਜਿੱਥੇ ਇਹ ਸਾਰੀ ਘਟਨਾ ਵਾਪਰੀ ਹੈ।

ਕਿਸੇ ਨੌਜਵਾਨ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ ਅਤੇ ਜਿਥੇ ਉਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਤੇ ਜ਼ਖਮੀ ਹਾਲਤ ਵਿਚ ਸਾਹਿਲ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਸਾਹਿਲ ਦੇ ਚਿਹਰੇ ਤੇ ਜਿਥੇ ਸੱਟ ਦੇ ਨਿਸ਼ਾਨ ਸਨ ਉਥੇ ਹੀ ਉਸ ਦੇ ਪੇਟ ਵਿੱਚ ਚਾਕੂ ਮਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਉੱਪਰ ਹਮਲਾ ਕਰਨ ਵਾਲੇ ਹਮਲਾਵਰ ਇਸ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਣਪਛਾਤੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਿਆ ਜਾ ਰਿਹਾ ਹੈ।


ਤਾਜਾ ਜਾਣਕਾਰੀ
ਚਲ ਰਹੇ ਜਾਗਰਣ ਦੌਰਾਨ ਨੌਜਵਾਨ ਮੁੰਡੇ ਦਾ ਤੇਜਧਾਰ ਹਥਿਆਰ ਨਾਲ ਕੀਤਾ ਗਿਆ ਕਤਲ
ByadminJanuary 20, 2023Comments Off on ਚਲ ਰਹੇ ਜਾਗਰਣ ਦੌਰਾਨ ਨੌਜਵਾਨ ਮੁੰਡੇ ਦਾ ਤੇਜਧਾਰ ਹਥਿਆਰ ਨਾਲ ਕੀਤਾ ਗਿਆ ਕਤਲ
Previous Postਪੰਜਾਬ: 12 ਵੀਂ ਜਮਾਤ ਦੇ ਵਿਦਿਆਰਥੀ ਨੇ ਬਾਥਰੂਮ ਚ ਜਾ ਕਰਤਾ ਅਜਿਹਾ ਖੌਫਨਾਕ ਕਾਂਡ- ਅਧਿਆਪਕਾਂ ਦੇ ਵੀ ਉੱਡੇ ਹੋਸ਼
Next Postਅਮਰੀਕਾ : ਪੰਜਾਬੀ ਵਿਅਕਤੀ ਦੀ ਹੋਈ ਸੜਕ ਹਾਦਸੇ ਚ ਮੌਤ