ਆਈ ਤਾਜਾ ਵੱਡੀ ਖਬਰ
ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ। ਕਿਉਂਕਿ ਕਰੋਨਾ ਦੇ ਦੌਰ ਵਿੱਚ ਕੀਤੀ ਗਈ ਤਾਲਾਬੰਦੀ ਦੇ ਵਿਚ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਖੇਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਬੇਰੁਜ਼ਗਾਰ ਹੋਏ ਸਨ। ਉਹਨਾਂ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਜਿਸਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਅਤੇ ਕਈ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਖੁਦਕੁਸ਼ੀ ਕੀਤੀ ਗਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਪਰ ਕਈ ਵਾਰ ਕੁਝ ਪਰਿਵਾਰਕ ਵਿਵਾਦ ਵੀ ਇਸ ਕਦਰ ਵਧ ਜਾਂਦੇ ਹਨ ਜਿਨ੍ਹਾਂ ਦੇ ਸਾਹਮਣੇ ਆਉਂਦਿਆਂ ਹੀ ਲੋਕ ਹੈਰਾਨ ਰਹਿ ਜਾਂਦੇ ਹਨ ਜਿਥੇ ਕੁਝ ਆਪਣਿਆਂ ਵੱਲੋਂ ਹੀ ਆਪਣੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਇਥੇ ਇੱਕ ਵਿਅਕਤੀ ਵੱਲੋਂ ਘਰਵਾਲੀ ਸਮੇਤ ਦੋ ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਬਰਾਂਡੇ ਵਿੱਚ ਦਫਨਾ ਦਿੱਤਾ ਗਿਆ ਹੈ ਜਿਸ ਵੱਲੋਂ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਵਿਅਕਤੀ ਵੱਲੋਂ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਆਪਣੀ ਪਤਨੀ ਅਤੇ ਆਪਣੇ 2 ਮਾਸੂਮ ਬੱਚਿਆਂ ਨੂੰ ਕੁਹਾੜੀਆਂ ਨਾਲ ਵੱਢਿਆ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਆਪਣੇ ਘਰ ਦੇ ਬਰਾਂਡੇ ਵਿੱਚ ਹੀ ਦਫਨਾ ਦਿੱਤਾ ਗਿਆ। ਮ੍ਰਿਤਕਾ ਵਿਚ ਉਸ ਦੀ ਪਤਨੀ ਅਤੇ 7 ਸਾਲਾ ਪੁੱਤਰ ਅਤੇ 4 ਸਾਲਾ ਮਾਸੂਮ ਬੱਚੀ ਸ਼ਾਮਲ ਸਨ।
ਦੋਸ਼ੀ ਸੋਨੂੰ ਤਲਵਾੜੇ ਜਦੋਂ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮਕਾਜ ਵਿੱਚ ਲੱਗਾ ਰਿਹਾ ਅਤੇ ਉਸ ਦੇ ਘਰ ਤੋਂ ਬਦਬੂ ਆਉਣ ਤੇ ਆਂਡ-ਗੁਆਂਡ ਤੇ ਲੋਕਾਂ ਵੱਲੋਂ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਸ ਤੋਂ ਬਾਅਦ ਪੁਲਸ ਵੱਲੋਂ ਜਾਂਚ ਕੀਤੀ ਗਈ ਅਤੇ ਸ਼ੱਕ ਦੇ ਅਧਾਰ ਤੇ ਉਸ ਨੂੰ ਪੁੱਛਗਿੱਛ ਕੀਤੀ ਗਈ ਤਾਂ ਉਸ ਤੋਂ ਖੁਲਾਸਾ ਹੋਇਆ ਕਿ ਉਸ ਵੱਲੋਂ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
Home ਤਾਜਾ ਜਾਣਕਾਰੀ ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਡ ਵਰਾਂਡੇ ਚ ਹੀ ਦਬਿਆ, ਕੀਤੀਆਂ ਹੈਵਾਨੀਅਤ ਦੀਆਂ ਹੱਦਾਂ ਪਾਰ
ਤਾਜਾ ਜਾਣਕਾਰੀ