=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 33 ਸਾਲਾਂ ਵਿਆਹੁਤਾ ਕੁੜੀ ਵਲੋਂ ਚੁਕਿਆ ਖੌਫਨਾਕ ਕਦਮ, ਖੁਦ ਚੁਣੀ ਦਰਦਨਾਕ ਮੌਤ

ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਮਾਪਿਆਂ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਪਾਲ ਪੋਸ ਤੇ ਪੜ੍ਹਾ-ਲਿਖਾ ਕੇ ਉਨ੍ਹਾਂ ਦੇ ਪੈਰਾਂ ਸਿਰ ਕੀਤਾ ਜਾਂਦਾ ਹੈ ਜਿਸ ਸਦਕਾ ਉਨ੍ਹਾਂ ਦੀਆਂ ਧੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪਰ ਇਸ ਸਭ ਦੇ ਬਾਵਜੂਦ ਵੀ ਬਹੁਤ ਸਾਰੀਆਂ ਕੁੜੀਆਂ ਨੂੰ ਦਾਜ ਦੇ ਲੋਭੀਆਂ ਵਲੋ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਲੈ ਕੇ ਚਿੰਤਾ ਵੀ ਪੈਦਾ ਹੋ ਜਾਂਦੀ ਹੈ। ਇੱਥੇ ਹੀ ਅਜਿਹੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਦੀ ਮੰਗ ਪਰਿਵਾਰਾਂ ਵੱਲੋਂ ਕੀਤੀ ਜਾਂਦੀ ਹੈ। ਉੱਥੇ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਵੱਲੋਂ ਸਹੁਰੇ ਪਰਿਵਾਰ ਤੇ ਤਸ਼ੱਦਦ ਤੋਂ ਤੰਗ ਆ ਕੇ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਹੁਣ ਪੰਜਾਬ ਵਿੱਚ 33 ਸਾਲਾਂ ਦੀ ਵਿਆਹੁਤਾ ਕੁੜੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ ਜਿਸ ਨੇ ਅਜਿਹੀ ਦਰਦਨਾਕ ਮੌਤ ਚੁਣੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਲੋਮਾਜਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਵੱਲੋਂ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਲਈ ਗਈ ,ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਜ਼ਹਿਰੀਲੀ ਦਵਾਈ ਨਿਗਲਣ ਤੇ ਜਿਥੇ ਉਸ ਨੂੰ ਰਾਜਪੁਰਾ ਦੇ ਹਸਪਤਾਲ ਲਿਜਾਇਆ ਗਿਆ ਅਤੇ ਉੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ।

ਫਿਰ ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖ ਕੇ ਉਸ ਨੂੰ ਚੰਡੀਗੜ੍ਹ ਦੇ ਪੀ ਜੀ ਆਈ ਰੈਫ਼ਰ ਕਰ ਦਿੱਤਾ ਗਿਆ ਸੀ ਜਿਥੇ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕਾ ਸੁਖਵਿੰਦਰ ਕੌਰ ਦੇ ਪਿਤਾ ਰਜਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ 2009 ਵਿੱਚ ਉਨ੍ਹਾਂ ਦੀ ਧੀ ਦਾ ਵਿਆਹ ਗੁਰਵਿੰਦਰ ਸਿੰਘ ਦੇ ਨਾਲ ਕੀਤਾ ਗਿਆ ਸੀ।

ਉਸ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਉਸਦੀ ਧੀ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ ਪੰਚਾਇਤੀ ਰਾਜ਼ੀਨਾਮਾ ਹੋਇਆ ਸੀ। ਹੁਣ ਫਿਰ ਉਸ ਵੱਲੋਂ ਸ਼ਰਾਬ ਪੀ ਕੇ ਉਸਦੀ ਧੀ ਨਾਲ ਕੁੱਟਮਾਰ ਕੀਤੀ ਗਈ ਸੀ ਜਿਸ ਦੇ ਚਲਦਿਆਂ ਹੋਇਆਂ ਉਸ ਦੀ ਧੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਪੁਲਸ ਵੱਲੋਂ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।




error: Content is protected !!