BREAKING NEWS
Search

ਪੰਜਾਬ ਸਰਕਾਰ ਵਲੋਂ ਇਥੇ ਕੀਤਾ ਗਿਆ ਛੁੱਟੀ ਦਾ ਐਲਾਨ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਤਾਜਾ ਵੱਡੀ ਖਬਰ 

ਪੰਜਾਬ ਗੁਰੂਆਂ ਪੀਰਾਂ ਅਤੇ ਯੋਧਿਆਂ ਦੀ ਧਰਤੀ ਹੈ ਉਥੇ ਹੀ ਇਸ ਧਰਤੀ ਦੇ ਉਪਰ ਵੱਖ ਵੱਖ ਵੱਖ ਪੈਦਾ ਹੋਣ ਵਾਲੇ ਪੀਰ ਪੈਗੰਬਰਾਂ ਦੇ ਜਨਮ ਦਿਨ ਅਤੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਹੋਏ ਦਿਨਾਂ ਨੂੰ ਵਿਸ਼ੇਸ਼ ਤੌਰ ਤੇ ਮਨਾਇਆ ਜਾਂਦਾ ਹੈ। ਜਿੱਥੇ ਹਰ ਧਰਮ ਦੇ ਰਹਿਣ ਵਾਲੇ ਲੋਕਾਂ ਵਲੋਂ ਇਨ੍ਹਾਂ ਤਿਉਹਾਰਾਂ ਨੂੰ ਖੁਸ਼ੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅੰਦਰ ਇਨ੍ਹਾਂ ਦਿਨਾਂ ਨੂੰ ਲੈ ਕੇ ਜਸ਼ਨ ਵੀ ਮਨਾਏ ਜਾਂਦੇ ਹਨ।

ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਹੋਏ ਇਨ੍ਹਾਂ ਦਿਨਾਂ ਨੂੰ ਮਨਾਉਣ ਵਿਚ ਜਿੱਥੇ ਲੋਕਾਂ ਦੀ ਅਥਾਹ ਸ਼ਰਧਾ ਵੇਖੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੀਆਂ ਤਿਆਰੀਆਂ ਵੀ ਕੀਤੀਆਂ ਜਾਂਦੀਆਂ ਹਨ। ਇਹਨਾਂ ਮੇਲਿਆ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਇਥੇ ਛੁੱਟੀ ਦਾ ਐਲਾਨ ਇਸ ਦਿਨ ਕੀਤਾ ਗਿਆ ਹੈ ਜਿੱਥੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦਾ 646 ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ 5 ਫਰਵਰੀ ਨੂੰ ਪੰਜਾਬ ਦੇ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।

ਉੱਥੇ ਹੀ ਇਸ ਦਿਨ ਸਰਕਾਰੀ ਛੁੱਟੀ ਕੀਤੀ ਗਈ ਹੈ ਅਤੇ 4 ਫਰਵਰੀ ਨੂੰ ਜਲੰਧਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜਲੰਧਰ ਜਿਲੇ ਦੀ ਹੱਦ ਅੰਦਰ ਆਉਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਦੇ ਚਲਦਿਆਂ ਹੋਇਆਂ 4 ਜਨਵਰੀ ਨੂੰ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਜਿਥੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਇਕ ਵਫਦ ਦੀ ਗਲਬਾਤ ਹੋਈ ਹੈ। ਉੱਥੇ ਹੀ ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਖਾਸ ਰੇਲ ਗੱਡੀ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਕੋਲੋਂ ਆਸ਼ੀਰਵਾਦ ਵੀ ਹਾਸਲ ਕਰਨਗੇ।



error: Content is protected !!