ਆਈ ਤਾਜਾ ਵੱਡੀ ਖਬਰ
ਅੱਜ ਦੇ ਦੌਰ ਵਿਚ ਬਹੁਤ ਸਾਰੇ ਪਰਿਵਾਰਕ ਵਿਵਾਦ ਇਸ ਕਦਰ ਵਧ ਰਹੇ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕਰੋਨਾ ਕਾਰਨ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋਏ ਅਤੇ ਗੁੱਸੇ ਵਿਚ ਆ ਕੇ ਬਹੁਤ ਸਾਰੇ ਲੋਕਾਂ ਵੱਲੋ ਗਲਤ ਫੈਸਲੇ ਲਏ ਗਏ। ਉੱਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿਥੇ ਆਪਸੀ ਵਿਵਾਦ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਪਰਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅੱਜ ਵੀ lਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਵੀ ਗੁੱਸੇ ਵਿੱਚ ਆ ਕੇ ਨੌਜਵਾਨ ਵੱਲੋਂ ਪਰਿਵਾਰ ਤੇ ਕਾਰ ਚੜ੍ਹਾਈ ਗਈ ਹੈ ਜਿੱਥੇ ਭਰਾ ਦੀ ਮੌਤ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਅਧੀਨ ਆਉਂਦੇ ਪਿੰਡ ਮਨੋਲੀ ਤੋਂ ਸਾਹਮਣੇ ਆਇਆ ਹੈ। ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ 27 ਸਾਲਾਂ ਦੇ ਨੌਜਵਾਨ ਦੇਵੇਦਰ ਵੱਲੋਂ ਆਪਸੀ ਵਿਵਾਦ ਦੇ ਕਾਰਨ ਆਪਣੇ ਹੀ ਪਰਵਾਰ ਉੱਪਰ ਗੁੱਸੇ ਵਿੱਚ ਆ ਕੇ ਕਾਰ ਚੜ੍ਹਾ ਦਿੱਤੀ ਗਈ। ਜਿੱਥੇ ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਪਰਵਾਰ ਇਕੱਠਾ ਰਹਿ ਰਿਹਾ ਹੈ ਅਤੇ ਚਾਚੇ ਤਾਇਆਂ ਦੇ ਬੱਚੇ ਇਕੱਠੇ ਰਹਿੰਦੇ ਹਨ। ਉਥੇ ਹੀ ਉਨ੍ਹਾਂ ਦੇ ਚਾਚੇ ਦੇ ਮੁੰਡੇ ਦਵਿੰਦਰ ਵੱਲੋਂ ਪਰਿਵਾਰਕ ਵਿਵਾਦ ਕਾਰਨ ਉਨ੍ਹਾਂ ਨੂੰ ਡਰਾਉਣ ਵਾਸਤੇ ਤੇਜ਼ ਰਫ਼ਤਾਰ ਨਾਲ ਰੇਂਜ ਰੋਵਰ ਗੱਡੀ ਉਨ੍ਹਾਂ ਉਪਰ ਚੜ੍ਹਾ ਦਿੱਤੀ ਗਈ।
ਜਿੱਥੇ ਉਸ ਨੂੰ ਰੋਕਣ ਵਾਸਤੇ ਪਰਿਵਾਰਕ ਮੈਂਬਰਾਂ ਵੱਲੋਂ ਅੱਗੇ ਆ ਕੇ ਉਸ ਨੂੰ ਰੋਕਿਆ ਜਾ ਰਿਹਾ ਸੀ। ਉਥੇ ਹੀ ਉਸ ਵੱਲੋਂ ਡਰਾਉਣ ਦੇ ਮਕਸਦ ਨਾਲ ਗੱਡੀ ਦੀ ਰਫਤਾਰ ਨੂੰ ਤੇਜ਼ ਕਰ ਦਿੱਤਾ ਗਿਆ ਜਿਸ ਕਾਰਨ ਇਸ ਹਾਦਸੇ ਵਿਚ ਉਸਦਾ ਭਰਾ ਰਣਜੀਤ ਸਿੰਘ ਚਾਚਾ ਜਰਨੈਲ ਸਿੰਘ ਅਤੇ ਮਾਤਾ ਮਨਜੀਤ ਕੌਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿੱਚ ਉਸਦੇ ਭਰਾ ਦੀ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਉਸ ਦੀ ਮਾਂ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਉੱਥੇ ਹੀ ਚਾਚਾ ਜਰਨੈਲ ਸਿੰਘ ਦੀ ਹਾਲਤ ਵਿੱਚ ਸੁਧਾਰ ਹੋਣ ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪੁਲਸ ਵੱਲੋਂ ਕਿਸੇ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਉਹ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਤਾਜਾ ਜਾਣਕਾਰੀ