ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨੂੰ ਲੈ ਕੇ ਜਿੱਥੇ ਇਕ ਸਾਲ ਦਾ ਸਮਾਂ ਹੋਣ ਜਾ ਰਿਹਾ ਹੈ। ਉੱਥੇ ਹੀ ਇਸ ਇਕ ਸਾਲ ਦੇ ਅਰਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਵੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਜਿੱਥੇ ਪੰਜਾਬ ਦੇ ਕਈ ਮਸਲਿਆਂ ਨੂੰ ਹੱਲ ਕੀਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵੀ ਹੱਲ ਕੀਤਾ ਜਾ ਰਿਹਾ ਹੈ। ਵਿਦਿਅਕ ਅਦਾਰਿਆਂ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਕਈ ਸ਼ਲਾਘਾਯੋਗ ਕਦਮ ਚੁੱਕੇ ਗਏ।
ਕਈ ਵਿੱਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਗਿਆ। ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਪੜ੍ਹਾਉਣ ਲਈ ਲਾਜ਼ਮੀ ਕਰਨ ਦਾ ਫੈਸਲਾ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰਦਿਆਂ ਹੋਇਆ ਜਿਥੇ ਹੁਣ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਪੜ੍ਹਾਈ ਲਾਜ਼ਮੀ ਕੀਤਾ ਜਾਵੇਗਾ। ਜਿਸ ਨਾਲ ਬੱਚਿਆਂ ਨੂੰ ਆਪਣੀ ਮਾਤ-ਭਾਸ਼ਾ ਨਾਲ ਜੋੜ ਕੇ ਰੱਖਿਆ ਜਾ ਸਕੇ।
ਇਸ ਬਾਬਤ ਜਿੱਥੇ ਵਿਧਾਨ ਸਭਾ ਦੇ ਵਿਚ ਮੰਗਲਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਉਥੇ ਹੀ ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਲਾਜ਼ਮੀ ਕੀਤੀ ਜਾਵੇਗੀ।
ਤਾਜਾ ਜਾਣਕਾਰੀ