ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕ ਜਿੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਉਥੇ ਹੀ ਕਰੋਨਾ ਦੇ ਦੌਰ ਵਿੱਚ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਅਤੇ ਬਹੁਤ ਸਾਰੇ ਰੁਜਗਾਰ ਛੁੱਟ ਜਾਣ ਦੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਦੌਰ ਵਿੱਚੋ ਵੀ ਗੁਜ਼ਰਨਾ ਪਿਆ ਹੈ। ਉਥੇ ਹੀ ਅਚਾਨਕ ਵਾਪਰਨ ਵਾਲੀਆਂ ਕੁਦਰਤੀ ਆਫ਼ਤਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕਈ ਲੋਕ ਜਿਥੇ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਵਿਚ ਕਈ ਲੋਕਾਂ ਲਈ ਤਬਾਹੀ ਦਾ ਕਾਰਨ ਬਣ ਜਾਂਦੇ ਹਨ। ਹੁਣ ਇੱਥੇ ਝੁੱਗੀਆਂ ਵਿਚ ਅਚਾਨਕ ਅੱਗ ਲੱਗਣ ਕਾਰਨ ਇੱਕੋ ਪਰਵਾਰ ਦੇ ਤਿੰਨ ਬੱਚੇ ਜਿੰਦਾ ਸੜ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਗਗਰੇਟ ਦੇ ਉਦਯੋਗਿਕ ਖੇਤਰ ਵਿੱਚ ਬੀਤੀ ਰਾਤ ਅਚਾਨਕ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਚਾਰ ਬੱਚੇ ਜ਼ਿੰਦਾ ਸੜ ਗਏ ਹਨ। ਇਨ੍ਹਾਂ ਚਾਰ ਬੱਚਿਆਂ ਦੀ ਦਰਦਨਾਕ ਮੌਤ ਹੋਣ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜਿੱਥੇ ਮਰਨ ਵਾਲਿਆਂ ਵਿੱਚ ਦੋ ਭਰਾ ਅਤੇ ਇੱਕ ਭੈਣ ਸਮੇਤ 4 ਬੱਚਿਆਂ ਦੀ ਮੌਤ ਹੋਈ ਹੈ।
ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਝੁਗੀਆਂ ਦੇ ਵਿਚ ਅਚਾਨਕ ਹੀ ਰਾਤ ਦੇ ਸਮੇਂ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਸਥਾਨ ਤੇ ਪਹੁੰਚ ਗਈਆਂ। ਕਰਮਚਾਰੀਆਂ ਵੱਲੋਂ ਜਿਥੇ ਇਸ ਅੱਗ ਉਪਰ ਕਾਬੂ ਪਾਇਆ ਗਿਆ। ਉੱਥੇ ਹੀ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪਰ ਅਜੇ ਤਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
ਪੁਲਿਸ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕੇ ਬਾਕੀ ਲੋਕਾਂ ਦੀ ਮਦਦ ਕੀਤੀ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਰੇ ਬੱਚੇ ਝੁੱਗੀ ਵਿਚ ਬੈਠੇ ਟੀਵੀ ਦੇਖ ਰਹੇ ਸਨ ਅਤੇ ਅਚਾਨਕ ਅੱਗ ਲੱਗਣ ਕਾਰਨ ਸਾਰੇ ਪ੍ਰਵਾਸੀ ਬੱਚੇ ਇਸ ਦੀ ਚਪੇਟ ਵਿਚ ਆ ਗਏ।
ਤਾਜਾ ਜਾਣਕਾਰੀ