=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

1 ਸਾਲ ਪਹਿਲਾਂ ਵਿਆਹੇ ਨੌਜਵਾਨ ਮੁੰਡੇ ਦੀ ਹੋਈ ਮੌਤ,ਉਜੜਿਆ ਹੱਸਦਾ ਵੱਸਦਾ ਪਰਿਵਾਰ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਭਰੋਸਾ ਦੁਆਇਆ ਜਾ ਰਿਹਾ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਵੀ ਹਰ ਇੱਕ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਵਾਅਦੇ ਕੀਤੇ ਜਾਣ ਤੋਂ ਬਾਅਦ ਵੀ ਪੂਰੇ ਨਹੀਂ ਕੀਤੇ ਜਾ ਰਹੇ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਇਨ੍ਹਾਂ ਨਸ਼ਿਆਂ ਦੀ ਲਪੇਟ ਵਿੱਚ ਆਉਣ ਕਾਰਨ ਹਮੇਸ਼ਾਂ ਲਈ ਬੁਝ ਜਾਂਦੇ ਹਨ। ਨੌਜਵਾਨ ਜਿਥੇ ਨਸ਼ਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਉਥੇ ਹੀ ਉਹ ਵੱਲੋਂ ਗਲਤ ਸੰਗਤ ਵਿੱਚ ਪੈ ਕੇ ਲੋਕਾਂ ਦਾ ਭਾਰੀ ਨੁਕਸਾਨ ਵੀ ਕੀਤਾ ਜਾਂਦਾ ਹੈ ਜਿਸ ਕਾਰਨ ਪਰਿਵਾਰ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਹੁਣ ਇਥੇ ਇੱਕ ਸਾਲ ਪਹਿਲਾਂ ਵਿਆਹੇ ਹੋਏ ਨੌਜਵਾਨ ਮੁੰਡੇ ਦੀ ਮੌਤ ਹੋਣ ਨਾਲ ਹੱਸਦਾ ਵੱਸਦਾ ਘਰ ਉੱਜੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਜਲੰਧਰ ਦੇ ਅਧੀਨ ਆਉਣ ਵਾਲੇ ਪਿੰਡ ਅਮਾਨਤਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਦੀ ਲਾਸ਼ ਖੇਤਾਂ ਵਿਚੋਂ ਬਰਾਮਦ ਕੀਤੀ ਗਈ ਹੈ ਜਿਸ ਦੀ ਵਧੇਰੇ ਨਸ਼ਾ ਲੈਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਰਾਹਗੀਰਾਂ ਵੱਲੋਂ ਖੇਤਾਂ ਦੇ ਨੇੜੇ ਬਣੀ ਹੋਈ ਮੋਟਰ ਤੇ ਇਕ ਨੌਜਵਾਨ ਦੀ ਲਾਸ਼ ਦੇਖੀ ਗਈ ਸੀ,ਜਿਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਥਾਣਾ ਮਕਸੂਦਾਂ ਦੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ। ਉਥੇ ਹੀ ਦੱਸਿਆ ਗਿਆ ਹੈ ਕਿ ਨੌਜਵਾਨ ਦੀ ਬਾਂਹ ਨੀਲੀ ਹੋਈ ਪਈ ਸੀ। ਜਿਸ ਵੱਲੋਂ ਨਸ਼ੇ ਦੀ ਵਧੇਰੇ ਵਰਤੋਂ ਕੀਤੀ ਗਈ ਸੀ।

ਮ੍ਰਿਤਕ ਦੀ ਪਹਿਚਾਣ 29 ਸਾਲਾਂ ਹਰਪ੍ਰੀਤ ਪੁੱਤਰ ਮਹਿੰਦਰ ਸਿੰਘ ਨਿਵਾਸੀ ਅਨੰਦ ਨਗਰ ਮਕਸੂਦਾਂ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੇ ਵਿਆਹ ਨੂੰ ਇਕ ਸਾਲ ਦਾ ਸਮਾਂ ਹੋ ਗਿਆ ਸੀ ਜਿਸ ਦੇ ਨਸ਼ੇ ਕਰਨ ਦੀ ਜਾਣਕਾਰੀ ਮਿਲਦਿਆਂ ਹੀ ਉਸ ਨੂੰ ਪਰਿਵਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ ਸੀ। ਹੁਣ ਉਸ ਨੌਜਵਾਨ ਦੀ ਮੌਤ ਹੋਣ ਨਾਲ ਪਰਵਾਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!