ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਲੋਕਾਂ ਨੂੰ ਜਾਰੀ ਕਰ ਦਿੱਤੇ ਜਾਂਦੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਇਸ ਸਭ ਦੇ ਬਾਵਜੂਦ ਵੀ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ। ਜਿਸ ਸਦਕਾ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।
ਸਾਹਮਣੇ ਆਉਣ ਵਾਲੇ ਅਜਿਹੇ ਸੜਕ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ,5 ਲੋਕਾਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋਣ ਦੇ ਕਾਰਨ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਬਲੈਰੋ ਅਤੇ ਸਕਾਰਪੀਓ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
ਸਵੇਰੇ ਪੰਜ ਵਜੇ ਜਦੋਂ ਇੱਕ ਪਰਿਵਾਰ ਦੇ ਲੋਕ ਬਰਾਤ ਵਿੱਚ ਸ਼ਾਮਲ ਹੋਣ ਵਾਸਤੇ ਜਾ ਰਹੇ ਸਨ। ਉਸ ਸਮੇਂ ਹੀ ਇਕ ਤੇਜ਼ ਰਫਤਾਰ ਆਉਣ ਵਾਲੀ ਸਕਾਰਪੀਓ ਗੱਡੀ ਨਾਲ ਇਸ ਬਲੈਰੋ ਗੱਡੀ ਦੀ ਟੱਕਰ ਹੋ ਗਈ ਅਤੇ ਦੋਹਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਜਿੱਥੇ ਪੰਜ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਜ਼ਖਮੀਆਂ ਦੀ ਗਿਣਤੀ ਅੱਧੀ ਦਰਜਨ ਦਸੀ ਗਈ ਹੈ।
ਇਸ ਘਟਨਾ ਦਾ ਪਤਾ ਲੱਗਦੇ ਹੀ ਜਿੱਥੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸੜਕ ਹਾਦਸੇ ਬਾਰੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜਾਹਿਰ ਕੀਤੀ ਗਈ ਹੈ। ਉੱਥੇ ਹੀ ਜਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਢੁਕਵਾਂ ਇਲਾਜ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਤਾਜਾ ਜਾਣਕਾਰੀ