ਆਈ ਤਾਜਾ ਵੱਡੀ ਖਬਰ
ਹਰ ਘਰ ਦੇ ਵਿੱਚ ਜਿੱਥੇ ਬੱਚੇ ਘਰ ਦੀ ਰੌਣਕ ਹੁੰਦੇ ਹਨ। ਉਥੇ ਹੀ ਮਾਪਿਆਂ ਦੀ ਜਿੰਦ ਜਾਨ ਹੁੰਦੇ ਹਨ। ਆਪਣੇ ਬੱਚੇ ਦੀ ਖੁਸ਼ੀ ਵਾਸਤੇ ਜਿੱਥੇ ਮਾਪੇ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਨੂੰ ਕੁਰਬਾਨ ਕਰ ਦਿੰਦੇ ਹਨ ਅਤੇ ਆਪਣੇ ਬੱਚਿਆਂ ਨੂੰ ਖੁਸ਼ੀ ਦੇਣ ਵਾਸਤੇ ਹਰ ਉਪਰਾਲਾ ਕਰਦੇ ਹਨ। ਉਥੇ ਹੀ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਵੀ ਆਪ ਸਾਹਮਣੇ ਹੋ ਕੇ ਮੁਕਾਬਲਾ ਕਰਦੇ ਹਨ। ਪਰ ਕਦੇ ਕਦੇ ਅਜਿਹੀਆਂ ਦਰਦਨਾਕ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਵਿੱਚ ਕਈ ਬੱਚਿਆਂ ਦੀ ਜਾਨ ਵੀ ਚਲੀ ਜਾਂਦੀ ਹੈ ਅਤੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਪਰਿਵਾਰਾਂ ਦੇ ਘਰ ਦੇ ਚਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਛੇ ਸਾਲਾਂ ਦਾ ਮਾਸੂਮ ਬੱਚਾ ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਖਾਧਾ ਗਿਆ ਹੈ ਜੋ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਛੇ ਸਾਲਾਂ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਜ਼ਖਮੀ ਕਰ ਦਿੱਤਾ ਗਿਆ ਜਿਸ ਕਾਰਨ ਉਸ ਬੱਚੇ ਦੀ ਮੌਤ ਹੋ ਗਈ। ਦੱਸ ਦਈਏ ਕਿ ਇਹ ਮਾਮਲਾ ਬਿਲਾਸਪੁਰ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਸੂਮ ਬੱਚਾ ਕਾਨਹਾ ਉਸ ਸਮੇਂ ਅਵਾਰਾ ਕੁੱਤਿਆਂ ਦੀ ਚਪੇਟ ਵਿਚ ਆ ਗਿਆ ਜਦੋਂ ਉਹ ਆਪਣੇ ਘਰ ਦੇ ਪਿਛਲੇ ਪਾਸੇ ਖੇਤਾਂ ਵਿੱਚ ਗਿਆ ਸੀ।
ਇਸ ਹਾਦਸੇ ਦਾ ਉਸ ਸਮੇਂ ਪਤਾ ਲੱਗਾ ਜਦੋਂ ਬੱਚੇ ਦੀ ਦਾਦੀ ਉਸਨੂੰ ਲੱਭ ਰਹੀ ਸੀ, ਉਸ ਨੂੰ ਉਹ ਨਾ ਮਿਲਿਆ ਤਾਂ ਪਿੱਛੇ ਖੇਤਾਂ ਵਿੱਚ ਵੇਖਿਆ ਗਿਆ ਜਿਥੇ ਖੂਨ ਨਾਲ ਲੱਥਪੱਥ ਪਿਆ ਸੀ। ਜਿਸ ਨੂੰ ਕੇ ਕੁੱਤਿਆਂ ਵੱਲੋਂ ਬੁਰੀ ਤਰਾਂ ਨੋਚਿਆ ਗਿਆ ਸੀ।
ਤਰੁੰਤ ਹੀ ਬੱਚੇ ਨੂੰ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ ਹੈ। ਉਥੇ ਹੀ ਪਿੰਡ ਵਾਸੀਆਂ ਵੱਲੋਂ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਦੀ ਬੇਨਤੀ ਕੀਤੇ ਜਾਣ ਤੋਂ ਬਾਅਦ ਐਸਡੀਐਮ ਨੇ ਜੰਗਲ ਵਿਭਾਗ ਨੂੰ ਕੁੱਤਿਆਂ ਨੂੰ ਫੜਨ ਵਾਸਤੇ ਅਭਿਆਨ ਚਲਾਉਣ ਵਾਸਤੇ ਆਦੇਸ਼ ਦਿੱਤੇ ਹਨ। ਇਸ ਦਹਿਸ਼ਤ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ।
ਤਾਜਾ ਜਾਣਕਾਰੀ