ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਈ ਵੱਖ ਵੱਖ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਕੁਦਰਤੀ ਆਫਤਾਂ ਦੇ ਕਾਰਨ ਵਿਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਨੁਕਸਾਨ ਹੋਇਆ ਹੈ। ਹਵਾਈ ਜਹਾਜ਼ ਵਿੱਚ ਜਿੱਥੇ ਲੋਕਾਂ ਵੱਲੋਂ ਆਪਣੀ ਮੰਜਲ ਤੱਕ ਸੁਰੱਖਿਅਤ ਪਹੁੰਚਣ ਵਾਸਤੇ ਜਲਦੀ ਅਤੇ ਘੱਟ ਸਮੇਂ ਵਿੱਚ ਪਹੁੰਚ ਕੀਤੀ ਜਾਂਦੀ ਹੈ। ਉਥੇ ਹੀ ਹਵਾਈ ਹਾਦਸੇ ਵਾਪਰਨ ਕਾਰਨ ਕਈ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।
ਹੁਣ ਅਮਰੀਕਾ ਚ ਵਾਪਰਿਆ ਵੱਡਾ ਹਵਾਈ ਹਾਦਸਾ, ਹੋਈ ਏਨੇ ਲੋਕਾਂ ਦੀ ਮੌਤ, ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਹਵਾਈ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਅਮਰੀਕਾ ਦੇ ਅਰਕਨਸਾਸ ਸੂਬੇ ਦੇ ਲਿਟਲ ਰੌਕ ਉਦਯੋਗਿਕ ਖੇਤਰ ਦੇ ਬਾਹਰਵਾਰ ਹੋ ਗਿਆ। ਇਹ ਜਹਾਜ਼ ਹਾਦਸਾਗ੍ਰਸਤ ਉਦੋਂ ਹੋਇਆ, ਜਦੋਂ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਇਸ ਹਾਦਸੇ ਦਾ ਸ਼ਿਕਾਰ ਹੋਇਆ। ਵਾਪਰੇ ਇਸ ਹਵਾਈ ਹਾਦਸੇ ਵਿੱਚ ਵਾਤਾਵਰਣ ਸਲਾਹਕਾਰ ਕੰਪਨੀ ਦੇ ਪੰਜ ਕਰਮਚਾਰੀਆਂ ਦੀ ਮੌਤ ਹੋ ਗਈ।
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਾਸ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਲੈਫਟੀਨੈਂਟ ਕੋਡੀ ਬਰਕ ਨੇ ਦੱਸਿਆ ਕਿ ਇਹ ਹਵਾਈ ਹਾਦਸਾ ਬੁੱਧਵਾਰ ਨੂੰ ਬਿਲ ਅਤੇ ਹਿਲੇਰੀ ਕਲਿੰਟਨ ਰਾਸ਼ਟਰੀ ਹਵਾਈ ਅੱਡੇ ਤੋਂ ਕਈ ਮੀਲ ਦੂਰ ਦੱਖਣ ਵਿੱਚ ਹੋਇਆ।FAA ਨੇ ਕਿਹਾ ਕਿ ਇਹ ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਮਾਮਲੇ ਦੀ ਜਾਂਚ ਕਰੇਗਾ। ਬੁਰਕ ਨੇ ਤੁਰੰਤ ਜਹਾਜ਼ ਵਿਚ ਸਵਾਰ ਯਾਤਰੀਆਂ ਬਾਰੇ ਵੇਰਵੇ ਨਹੀਂ ਦਿੱਤੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਫਏਏ ਨੇ ਕਿਹਾ ਕਿ ਉਸ ਨੇ ਜਹਾਜ਼ ਹਾਦਸਾਗ੍ਰਸਤ ਹੋਇਆ ,ਜਿਸ ਸਮੇਂ ਬੀਚ ਬੀਈ20 ਤੋਂ ਇੱਕ ਦੋ-ਇੰਜਣ ਵਾਲਾ ਜਹਾਜ਼ ਨੇ ਲਿਟਲ ਰੌਕ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਕੋਲੰਬਸ, ਓਹੀਓ ਵਿੱਚ ਜੌਹਨ ਗਲੇਨ ਕੋਲੰਬਸ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਜਾ ਰਿਹਾ ਸੀ।
ਤਾਜਾ ਜਾਣਕਾਰੀ