ਆਈ ਤਾਜਾ ਵੱਡੀ ਖਬਰ
ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਦਾ ਖਾਤਮਾ ਵੀ ਹੋ ਗਿਆ ਹੈ। ਜਿੱਥੇ ਪਹਿਲਾਂ ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ। ਉਥੇ ਹੀ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕੁਦਰਤੀ ਆਫਤਾਂ ਇਕ ਤੋਂ ਬਾਅਦ ਇਕ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਜਿਥੇ ਬੀਤੇ ਦਿਨੀਂ ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਇਨ੍ਹਾਂ ਇਮਾਰਤਾਂ ਦੇ ਮਲਬੇ ਹੇਠ ਆਉਣ ਕਾਰਨ ਬਹੁਤ ਸਾਰੇ ਪਰਿਵਾਰ ਖ਼ਤਮ ਹੋ ਚੁੱਕੇ ਹਨ।
ਸਾਰੇ ਦੇਸ਼ਾਂ ਵੱਲੋਂ ਇਹਨਾਂ ਦੇਸ਼ਾਂ ਦੀ ਮੱਦਦ ਕੀਤੀ ਜਾ ਰਹੀ ਹੈ ਅਤੇ ਰਾਹਤ ਟੀਮਾਂ ਵੱਲੋਂ ਲਗਾਤਾਰ ਮਲਬੇ ਹਟਾ ਕੇ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਹੁਣ ਮਲਬੇ ਹੇਠਾਂ ਦੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਸੀ ਜੋ ਦੋ ਦਿਨ ਬਾਅਦ ਜ਼ਿੰਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੀਰੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਮਲਬੇ ਹੇਠ ਦਬਣ ਕਾਰਨ ਇਕ ਵਿਅਕਤੀ ਅਹਿਮਦ ਅਲ ਮਘਰੀਬੀ ਦੀ ਮੌਤ ਹੋ ਗਈ ਸੀ
ਜਿਸ ਦੀ ਲਾਸ਼ ਨੂੰ ਪਹਿਚਾਣ ਵਾਸਤੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਸੀ। ਵਿਅਕਤੀ ਨੂੰ ਕੋਲਡ ਸਟੋਰ ਵਿੱਚ ਦੋ ਦਿਨਾਂ ਤੱਕ ਰੱਖਿਆ ਗਿਆ ਤਾਂ ਜੋ ਇਸ ਵਿਅਕਤੀ ਦੀ ਪਹਿਚਾਣ ਕੀਤੀ ਜਾ ਸਕੇ। ਜਦੋਂ ਇਸ ਵਿਅਕਤੀ ਦੇ ਪਰਿਵਾਰ ਵੱਲੋਂ ਇਸ ਦੀ ਪਹਿਚਾਣ ਕੀਤੀ ਗਈ ਅਤੇ ਖੁਲਾਸਾ ਕਰ ਦਿੱਤਾ ਗਿਆ ਕਿ ਉਨ੍ਹਾਂ ਦਾ ਪਰਿਵਾਰਕ ਮੈਂਬਰ ਅਹਿਮਦ ਹੀ ਹੈ। ਜਿਸ ਤੋਂ ਬਾਅਦ ਸਾਰੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਵਾਸਤੇ ਲਿਜਾਇਆ ਗਿਆ।
ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਦੀ ਤਿਆਰੀ ਕੀਤੀ ਜਾ ਰਹੀ ਸੀ ਤਾਂ ਕਿ ਇਸ ਵਿਅਕਤੀ ਦੇ ਦਿਲ ਦੀ ਧੜਕਣ ਵਾਪਸ ਕੰਮ ਕਰਨਾ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਤੁਰੰਤ ਹੀ ਇਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਮੌਤ ਦੇ ਦੋ ਦਿਨ ਬਾਅਦ ਜਿੱਥੇ ਇਸ ਵਿਅਕਤੀ ਦੇ ਜਿੰਦਾ ਹੋਣ ਦਾ ਸੱਚ ਸਾਹਮਣੇ ਵੇਖ ਕੇ ਸਾਰੇ ਡਾਕਟਰ ਹੈਰਾਨ ਹਨ ਉਥੇ ਹੀ ਆਖਿਆ ਜਾ ਰਿਹਾ ਹੈ ਕਿ ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।
ਤਾਜਾ ਜਾਣਕਾਰੀ