ਆਈ ਤਾਜਾ ਵੱਡੀ ਖਬਰ
ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਬੱਚੇ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵਿਚ ਜਾ ਕੇ ਵਿਦੇਸ਼ਾਂ ਵਿੱਚ ਭਾਰੀ ਮਿਹਨਤ ਕਰਦੇ ਹਨ ਉਥੇ ਹੀ ਉਨ੍ਹਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰ ਲਗਾਤਾਰ ਪਿਛਲੇ ਤਿੰਨ ਚਾਰ ਸਾਲਾਂ ਤੋਂ ਵਿਦੇਸ਼ਾਂ ਵਿੱਚ ਬਹੁਤ ਸਾਰੇ ਨੌਜਵਾਨ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਕੁਝ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ।
ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਸੁਣ ਕੇ ਮਾਪਿਆਂ ਦੇ ਦਿਲਾਂ ਉੱਪਰ ਦੁਖਾ ਦਾ ਪਹਾੜ ਟੁੱਟ ਪੈਂਦਾ ਹੈ। ਅਮਰੀਕਾ ਵਿੱਚ ਇੱਥੇ ਪੰਜਾਬੀ ਨੌਜਵਾਨ ਮੁੰਡੇ ਦੀ ਇਸ ਤਰਾਂ ਅਚਾਨਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਪੂਰਥਲਾ ਦੇ ਅਧੀਨ ਆਉਣ ਵਾਲੇ ਪਿੰਡ ਤਲਵਾੜਾ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਆਪਣੇ 23 ਸਾਲਾਂ ਦੇ ਬੇਟੇ ਨੂੰ ਅਮਰੀਕਾ ਭੇਜਿਆ ਗਿਆ ਸੀ। ਜੋ ਕਿ 5 ਸਾਲ ਪਹਿਲਾਂ ਹੀ ਅਮਰੀਕਾ ਪਹੁੰਚਿਆ ਸੀ ਅਤੇ ਉਸ ਵੱਲੋਂ ਉਥੇ ਕੰਮ ਕੀਤਾ ਜਾ ਰਿਹਾ ਸੀ। ਜੋ ਇਕ ਦੁਕਾਨ ਤੇ ਕੰਮ ਕਰਦਾ ਸੀ ਅਤੇ ਜਦੋਂ ਉਹ ਬੀਤੇ ਕੱਲ ਆਪਣੇ ਘਰ ਪਹੁੰਚਿਆ ਤਾਂ ਸੌਣ ਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ।
ਇਸ ਕਾਰਨ ਉਸ ਨੌਜਵਾਨ ਦੀ ਮੌਤ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਉਹਨਾਂ ਦੇ ਇੱਕ ਰਿਸ਼ਤੇਦਾਰ ਵਲੋ ਫੋਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਮਾਪਿਆਂ ਵੱਲੋਂ ਆਪਣੇ ਬੇਟੇ ਦੀ ਲਾਸ਼ ਭਾਰਤ ਲਿਆਉਣ ਵਾਸਤੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਗਈ ਹੈ। ਉੱਥੇ ਹੀ ਅਮਰੀਕਾ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਅਤੇ ਸੰਸਥਾਵਾਂ ਨੂੰ ਵੀ ਉਨ੍ਹਾਂ ਦੀ ਮਦਦ ਕੀਤੇ ਜਾਣ ਵਾਸਤੇ ਆਖਿਆ ਗਿਆ ਹੈ।
ਤਾਜਾ ਜਾਣਕਾਰੀ