ਆਈ ਤਾਜਾ ਵੱਡੀ ਖਬਰ
ਕੁਦਰਤ ਦੇ ਕਹਿਰ ਨਾਲ ਜੁੜੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਪਈਆਂ ਹਨ , ਕੀਤੇ ਬਾਰਿਸ਼ ਕਾਰਨ ਕਿਸਾਨਾਂ ਦਾ ਨੁਕਸਾਨ , ਕੀਤੇ ਅਸਮਾਨੀ ਬਿਜਲੀ ਕਾਰਨ ਲੋਕਾਂ ਤੇ ਪਸ਼ੂਆਂ ਦਾ ਨੁਕਸਾਨ ਤੇ ਕੀਤੇ ਕੁਦਰਤੀ ਆਪਦਾ ਕਾਰਨ ਲੋਕਾਂ ਦਾ ਜਾਣੀ ਤੇ ਮਾਲੀ ਨੁਕਸਾਨ l ਇਸੇ ਵਿਚਾਲੇ ਇੱਕ ਹੋਰ ਕੁਦਰਤ ਦੀ ਕਰੋਪੀ ਨਾਲ ਜੁੜੀ ਖ਼ਬਰ ਸਾਂਝੀ ਕਰਾਂਗੇ , ਜਿਥੇ ਜ਼ਬਰਦਸਤ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਕਾਫੀ ਸਹਿਮੇ ਹੋਏ ਹਨ l
ਦੱਸਦਿਆਂ ਕਿ ਰਾਜਸਥਾਨ ਤੋਂ ਅਰੁਣਾਚਲ ਪ੍ਰਦੇਸ਼ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ 4.2 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਮਾਪੀ ਗਈ। ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ 1.45 ਵਜੇ ਚਾਂਗਲਾਂਗ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 30 ਮਿੰਟ ਬਾਅਦ ਬੀਕਾਨੇਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਦੋਵਾਂ ਥਾਵਾਂ ‘ਤੇ ਜਾਨੀ ਜਾਂ ਮਾਲੀ ਨੁਕਸਾਨ ਦਾ ਕੋਈ ਵੀ ਸਮਾਚਾਰ ਪ੍ਰਾਪਤ ਨਹੀਂ ਹੋਇਆ । ਪਰ ਇਸ ਕਾਰਨ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ l ਦੱਸਦਿਆਂ ਕਿ ਲਗਾਤਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ , ਜਿੱਥੇ ਭੁਚਾਲ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ
ਬੀਤੇ ਦਿਨੀ ਪੰਜਾਬ ਦੇ ਵਿੱਚ ਵੀ ਭੁਚਾਲ ਦੇ ਝੱਟਕੇ ਮਹਿਸੂਸ ਕੀਤੇ ਗਿਐ , ਜਿਸ ਨਾਲ ਬੇਸ਼ੱਕ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ ਪਰ ਫਿਰ ਵੀ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਸੀ, ਇਸਤੋਂ ਇਲਾਵਾ ਦਿੱਲੀ ਐਨਸੀਆਰ ਵਿੱਚ ਵੀ 21 ਮਾਰਚ ਦੀ ਰਾਤ ਨੂੰ ਭੂਚਾਲ ਆਇਆ ਸੀ , ਜਿਸ ਨੇ ਵੀ ਲੋਕਾਂ ਦੀ ਨੀਂਦ ਉੱਡਾ ਕੇ ਰੱਖ ਦਿੱਤੀ ਸੀ l
ਤਾਜਾ ਜਾਣਕਾਰੀ