ਆਈ ਤਾਜਾ ਵੱਡੀ ਖਬਰ
ਜਲੰਧਰ ਦੀਆਂ ਜਿਮਨੀ ਚੋਣਾਂ ਨੂੰ ਲੈ ਕੇ ਜਿਥੇ ਪੰਜਾਬ ਸਿਆਸਤ ਵਿੱਚ ਲਗਾਤਾਰ ਹਲਚਲ ਵੇਖਣ ਨੂੰ ਮਿਲਦੀ ਪਈ ਹੈ , ਇਸੇ ਵਿਚਾਲੇ ਪੰਜਾਬ ਸਿਆਸਤ ਨਾਲ ਜੁੜੀ ਮੰਦਭਾਗੀ ਖ਼ਬਰ ਸਾਹਮਣੇ ਆਈ, ਦਰਅਸਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਹੋ ਗਈ l 95 ਸਾਲ ਦੀ ਉਮਰ ’ਚ ਉਹਨਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿਸਦੇ ਚਲਦੇ ਅੱਜ ਉਹ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ l
ਦੂਜੇ ਪਾਸੇ ਦੱਸਦਿਆਂ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬੀਤੇ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ ਜਿੱਥੇ ਉਹਨਾਂ ਨੂੰ ਆਈ. ਸੀ. ਯੂ. ਵਾਰਡ ’ਚ ਦਾਖ਼ਲ ਕੀਤਾ ਗਿਆ ਸੀ। ਜਿਸਤੋ ਬਾਅਦ ਕਈ ਲੀਡਰਾਂ ਵਲੋਂ ਉਹਨਾਂ ਦਾ ਹਾਲਚਾਲ ਵੀ ਪੁੱਛਿਆ ਜਾ ਰਿਹਾ ਸੀ ,ਡਾਕਟਰਾਂ ਵਲੋਂ ਵੀ ਉਹਨਾਂ ਦੀ ਸਿਹਤ ਸਬੰਧੀ ਸਾਰੀ ਅਪਡੇਟ ਦਿਤੀ ਜਾ ਰਹੀ ਸੀ
ਪਰ ਅੱਜ ਉਹਨਾਂ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ ਲੱਗਾ ਹੈ , ਉਹਨਾਂ ਦੇ ਜਾਨ ਨਾਲ ਅਜਿਹਾ ਘਾਟਾ ਹੋਇਆ ਹੈ ,ਜਿਸਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ l ਓਥੇ ਹੀ ਜੇਕਰ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ , ਸਭ ਤੋਂ ਪਹਿਲਾਂ ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ,ਜਿਸਨੂੰ ਉਹਨਾਂ ਨੇ ਜਿੱਤ ਲਿਆ ।
ਉਹ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ। ਸਾਲ 1957 ਵਿੱਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ‘ਚ ਫਿਰ ਜਿੱਤੇ, 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਮੰਤਰਾਲਿਆਂ ਦੇ ਮੰਤਰੀ ਰਹੇ। ਇਸ ਤੋਂ ਇਲਾਵਾ ਉਹ 1970-71, 1977-80, 1997-2002 ‘ਚ ਪੰਜਾਬ ਦੇ ਮੁੱਖ ਮੰਤਰੀ ਬਣੇ। ਇਨ੍ਹਾਂ ਹੀ ਨਹੀਂ ਸਗੋਂ 1972, 1980 ਤੇ 2002 ‘ਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। ਅੱਜ ਉਹਨਾਂ ਦੇ ਦੇਹਾਂਤ ਨੇ ਸਭ ਨੂੰ ਦੁਖੀ ਕੀਤਾ , ਦੇਸ਼ ਦੇ ਪ੍ਰਧਾਨ ਮੰਤਰੀ ਨੇ ਵੀ ਉਹਨਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ l
ਤਾਜਾ ਜਾਣਕਾਰੀ