ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ l ਵੱਖ ਵੱਖ ਤਰੀਕੇ ਨਾਲ ਮਾਨ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਪਈ ਹਨ , ਇਸੇ ਵਿਚਾਲੇ ਇੱਕ ਮੰਦਭਾਗੀ ਖ਼ਬਰ ਖੇਡ ਜਗਤ ਤੋਂ ਸਾਹਮਣੀ ਆਈ , ਜਿੱਥੇ ਪੰਜਾਬ ਦੇ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ ਹੋ ਗਈ, ਜਿਸ ਕਾਰਨ ਪੰਜਾਬ ਦੇ CM ਮਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ l
ਦੱਸਦਿਆਂ ਕਿ ਪੰਜਾਬ ਦੇ ਸੰਗਰੂਰ ਦੇ ਪਿੰਡ ਖਨਾਲ ਖੁਰਦ ਦੀ ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ , ਜਿਹਨਾਂ ਦੀ ਉਮਰ ਤਕਰੀਬਨ 74 ਸਾਲ ਦੀ ਸੀ ਓਹਨਾਂ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਹਰਿਆਣਾ ਦੇ ਜ਼ਿਲ੍ਹਾ ਕੁਰੂਕਸ਼ੇਤਰ ਇੱਕ ਨਿਜੀ ਹਸਪਤਾਲ ਵਿੱਚ ਇਸ ਖਿਡਾਰਨ ਨੇ ਆਖਰੀ ਸਾਹ ਲਿਆ। ਜਿਸ ਕਾਰਨ ਵੱਖ ਵੱਖ ਹਸਤੀਆਂ ਦੁੱਖ ਦਾ ਪ੍ਰਗਟਾਵਾ ਕਰਦੀਆਂ ਪਈਆਂ ਹਨ , ਜਿਹਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਜੁਨ ਐਵਾਰਡੀ ਏਸ਼ੀਅਨ ਗੋਲਡ ਮੈਡਲਿਸਟ ਕੌਰ ਸਿੰਘ ਦੇ ਦੇਹਾਂਤ ‘ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੌਰ ਸਿੰਘ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਇਸ ਲਈ ਪਿਛਲੇ 2 ਦਿਨ ਪਹਿਲਾਂ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਹਸਪਤਾਲ ‘ਚ , ਫਿਰ ਕੁਰੂਕਸ਼ੇਤਰ ਦੇ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜਿਸ ਕਾਰਨ ਬੀਤੇ ਬੁੱਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।
ਸਾਲ 1970 ਵਿੱਚ ਉਹ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ, ਦੇਸ਼ ਦੀ ਸੇਵਾ ਦੌਰਾਨ ਉਸ ਵਿੱਚ ਮੁੱਕੇਬਾਜ਼ੀ ਵਿੱਚ ਮੁਕਾਮ ਹਾਸਲ ਕਰਨ ਦਾ ਜਜ਼ਬਾ ਜਾਗਿਆ। ਕੌਰ ਸਿੰਘ ਦੀ ਪ੍ਰਤਿਭਾ ਨੂੰ ਦੇਖਦਿਆਂ ਫਿਰ ਕਰਨਲ ਬਲਜੀਤ ਸਿੰਘ ਜੌਹਲ ਨੇ ਉਸ ਨੂੰ ਸਿਖਲਾਈ ਕੈਂਪ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਕੌਰ ਸਿੰਘ ਨੇ ਇੱਥੋਂ ਮੁੱਕੇਬਾਜ਼ੀ ਦੀ ਸਿਖਲਾਈ ਲਈ, ਤੇ ਕਈ ਐਵਾਰਡ ਜਿੱਤ ਕੇ ਆਪਣੀ ਝੋਲੀ ਪਾਏ ।
ਤਾਜਾ ਜਾਣਕਾਰੀ