ਆਈ ਤਾਜਾ ਵੱਡੀ ਖਬਰ
ਕੁਦਰਤੀ ਕਰੋਪੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਰੁਜ਼ਗਾਰ ਠੱਪ ਹੋ ਗਏ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਕਰੋਪੀਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੂੰ ਜਿੱਥੇ ਪਹਿਲਾਂ ਹੀ ਕਈ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਇਸ ਵਾਰ ਵੀ ਕੁਦਰਤੀ ਮਾਰ ਦੇ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਬਰਸਾਤ ਦੇ ਚਲਦਿਆਂ ਹੋਇਆਂ ਜਿਥੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ, ਅਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਵਿਚ ਬਰਾਤ ਚੜ੍ਹਨ ਤੋਂ ਪਹਿਲਾਂ ਪੁੱਤਰ ਦੇ ਪਿਓ ਦੀ ਅਰਥੀ ਉੱਠੀ ਹੈ ਜਿੱਥੇ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਅਧੀਨ ਆਉਂਦੇ ਪਿੰਡ ਬਹਾਵਲ ਵਾਸੀ ਤੋਂ ਸਾਹਮਣੇ ਆਇਆ ਹੈ। ਜਿੱਥੇ ਘਰ ਵਿਚ ਪੁੱਤਰ ਦੇ ਵਿਆਹ ਦੇ ਦੌਰਾਨ ਇੱਕ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਕਿਸਾਨ ਪਿਤਾ ਵੱਲੋਂ ਮਾਨਸਿਕ ਤਣਾ ਵਿੱਚ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਰਾਮਪਾਲ ਪੁਤਰ ਬਨਵਾਰੀ ਲਾਲ ਨੇ ਜਿੱਥੇ ਪੰਚਾਇਤ ਦੀ ਜਮੀਨ ਠੇਕੇ ਤੇ ਲਈ ਅਤੇ ਖੇਤੀਬਾੜੀ ਦਾ ਕੰਮ ਕੀਤਾ ਜਾ ਰਿਹਾ ਸੀ।
ਉਥੇ ਹੀ ਕੁਦਰਤੀ ਕਰੋਪੀਆਂ ਦੇ ਕਾਰਨ ਜਿਥੇ ਪੰਚਾਇਤ ਨੂੰ ਵੀ ਨਰਮੇ ਅਤੇ ਸਰ੍ਹੋਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਅਤੇ ਇਸ ਕੁਦਰਤੀ ਆਫਤ ਦੇ ਕਾਰਨ ਇਸ ਕਿਸਾਨ ਨੂੰ ਠੇਕਾ ਪੰਚਾਇਤ ਵੱਲੋਂ ਪੂਰਾ ਨਹੀਂ ਦਿੱਤਾ ਗਿਆ। ਜਿਸ ਦੇ ਚਲਦਿਆਂ ਹੋਇਆਂ ਇਸ ਵੱਲੋਂ ਛੇ ਕਿੱਲੇ ਦੀ ਜ਼ਮੀਨ ਦੀ ਕਣਕ ਦੀ ਖਰਾਬ ਹੋਈ ਫਸਲ ਦੇ ਕਾਰਨ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ।
ਉੱਥੇ ਹੀ ਘਰ ਵਿਚ ਪੁੱਤਰ ਦਾ ਵਿਆਹ ਹੋਣ ਦੇ ਚਲਦਿਆਂ ਹੋਇਆਂ ਜਿਥੇ ਭਾਰੀ ਇਸ ਪ੍ਰੇਸ਼ਾਨੀ ਕਾਰਨ ਹੀ ਇਸ ਵਿਅਕਤੀ ਵੱਲੋਂ ਘਰ ਵਿੱਚ ਰੱਖੀ ਹੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਜੋ ਕਿ ਕਾਫੀ ਪਰੇਸ਼ਾਨ ਸੀ। ਉਸ ਦੇ ਪੁੱਤਰ ਨੇ ਦੱਸਿਆ ਕਿ ਉਸ ਦਾ 20 ਤਰੀਕ ਨੂੰ ਵਿਆਹ ਤੈਅ ਕੀਤਾ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ।
Home ਤਾਜਾ ਜਾਣਕਾਰੀ ਪੰਜਾਬ: ਪੁੱਤ ਦੀ ਬਰਾਤ ਚੜਨ ਤੋਂ ਇਕ ਦਿਨ ਪਹਿਲਾਂ ਪਿਓ ਦੀ ਉਠੀ ਅਰਥੀ, ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ
ਤਾਜਾ ਜਾਣਕਾਰੀ