ਆਈ ਤਾਜਾ ਵੱਡੀ ਖਬਰ
ਵੱਖ ਵੱਖ ਖੇਤਰ ਦੇ ਵਿਚ ਜਿੱਥੇ ਬਹੁਤ ਸਾਰੇ ਭਾਰਤੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ, ਉਥੇ ਹੀ ਅਜਿਹੇ ਨੌਜਵਾਨਾਂ ਨੂੰ ਵੇਖ ਕੇ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਵਿੱਚ ਬਹੁਤ ਕੁਝ ਕਰਨ ਦਾ ਜਜ਼ਬਾ ਪੈਦਾ ਹੋ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵੀ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹਨ ਉੱਥੇ ਹੀ ਬਹੁਤ ਸਾਰੇ ਭਾਰਤੀਆਂ ਵੱਲੋਂ ਆਪਣੇ ਦੇਸ਼ ਵਿਚ ਰਹਿ ਕੇ ਹੀ ਵੱਖ ਵੱਖ ਖੇਤਰਾਂ ਵਿੱਚ ਨੌਕਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਨੌਜਵਾਨਾਂ ਨੂੰ ਉਨ੍ਹਾਂ ਕੰਮਾਂ ਵਿੱਚ ਉਤਸ਼ਾਹਿਤ ਕਰਨ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਪਰ ਕਈ ਵਾਰ ਟ੍ਰੇਨਿੰਗ ਦੇ ਦੌਰਾਂਨ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ
ਇਕ ਤੋਂ ਬਾਅਦ ਇਕ ਅਜਿਹੀਆਂ ਦੁਖਦਾਈ ਘਟਨਾ ਸਾਹਮਣੇ ਆ ਰਹੀਆਂ ਹਨ ਜਿਸ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੇ ਹਾਦਸੇ ਵੀ ਵਾਪਰੇ ਹਨ। ਹੁਣ ਭਾਰਤ ਵਿਚ ਹਵਾਈ ਹਾਦਸਾ ਵਾਪਰਿਆ ਹੈ ਜਿੱਥੇ ਜਹਾਜ਼ ਡਿੱਗਣ ਕਾਰਨ ਏਨੀਆਂ ਮੌਤਾਂ ਹੋਈਆਂ ਹਨ ਜਿਸ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ।
ਜਿੱਥੇ ਹਵਾਈ ਸੈਨਾ ਦਾ ਮਿਗ 21 ਜਹਾਜ਼ ਉਸ ਸਮੇਂ ਹਨੂੰਮਾਨਗੜ੍ਹ ਵਿਚ ਕ੍ਰੈਸ਼ ਹੋ ਗਿਆ ਜਦੋਂ ਪਾਇਲਟ ਵੱਲੋਂ ਸਿਖਲਾਈ ਲਈ ਜਾ ਰਹੀ ਸੀ। ਇਸ ਹਾਦਸੇ ਵਿਚ ਜਿੱਥੇ ਪਾਇਲਟ ਦਾ ਬਚਾਅ ਹੋ ਗਿਆ ਹੈ। ਉਥੇ ਹੀ ਤਿੰਨ ਔਰਤਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਜਦੋਂ ਮਿਗ 21 ਜਹਾਜ਼ ਇਕ ਘਰ ਦੀ ਛੱਤ ਉਪਰ ਕਰੈਸ਼ ਹੋ ਕੇ ਡਿੱਗਿਆ ਤਾਂ ਉਸ ਘਰ ਵਿੱਚ ਤਿੰਨ ਔਰਤਾਂ ਅਤੇ ਇਕ ਵਿਅਕਤੀ ਮੌਜੂਦ ਸੀ। ਜਿਥੇ ਵਾਪਰੇ ਇਸ ਹਾਦਸੇ ਕਾਰਨ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਜਹਾਜ਼ ਚਲਾ ਰਿਹਾ ਪਾਈਲਟ ਰਾਹੁਲ ਅਰੋੜਾ ਗੰਭੀਰ ਜ਼ਖਮੀ ਹੋਇਆ ਹੈ ਅਤੇ ਉਸਨੂੰ ਸੂਰਤਗੜ੍ਹ ਹਸਪਤਾਲ ਭੇਜ ਦਿੱਤਾ ਗਿਆ ਹੈ। ਪਾਇਲਟ ਵੱਲੋਂ ਜਿੱਥੇ ਪੈਰਾਸ਼ੂਟ ਦੀ ਮਦਦ ਨਾਲ ਛਾਲ ਮਾਰ ਕੇ ਜਾਨ ਬਚਾਈ ਗਈ ਹੈ। ਉਥੇ ਹੀ ਉਹ ਜੇਰੇ ਇਲਾਜ ਹੈ।
ਤਾਜਾ ਜਾਣਕਾਰੀ