ਆਈ ਤਾਜਾ ਵੱਡੀ ਖਬਰ
ਇਸ ਵੇਲੇ ਪੰਜਾਬ ਦੇ ਲਗਭਗ ਸਾਰੇ ਹੀ ਸਕੂਲਾਂ ਦੇ ਵਿੱਚ ਗਰਮੀ ਦੀਆਂ ਛੁੱਟੀਆਂ ਪਈਆਂ ਹੋਈਆਂ ਨੇ , ਜਿਸ ਕਾਰਨ ਬੱਚੇ ਆਪਣੇ ਘਰਾਂ ਵਿਚ ਬੈਠ ਕੇ ਹੀ ਪੜਾਈ ਕਰ ਰਹੇ ਨੇ , ਇਸੇ ਵਿਚਾਲੇ ਹੁਣ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿਉਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਹੁਣ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ l ਦਰਅਸਲ ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਵਲੋਂ ਹੁਣ ਨਵਾਂ ਉਪਰਾਲਾ ਕੀਤਾ ਜਾ ਰਿਹਾ l
ਸਰਕਾਰ ਵਲੋਂ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੈਂਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ, ਜਿਸ ਲਈ ਹੁਣ ਕੁਝ ਨਵਾਂ ਕੰਮ ਕਰਵਾਇਆ ਜਾਵੇਗਾ । ਜਿਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਂਸਲੇ ਨਾਲ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਇੱਕ-ਇੱਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਂਸਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਨਾਲ ਜੋੜਨ ਦੇ ਨਾਲ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹੈ। ਜਿਸਦੇ ਚਲਦੇ ਉਨ੍ਹਾਂ ਦੱਸਿਆ ਕਿ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਵਿਚ ਪੁਰਾਣੇ ਸੱਭਿਆਚਾਰ ਨਾਲ ਜੁੜਨ ਦੀ ਇੱਛਾ ਪ੍ਰਬਲ ਹੋਵੇਗੀ।
ਉਹਨਾਂ ਵਲੋਂ ਜਾਣਕਾਰੀ ਦੇਂਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਂਸਲਾ ਲੈਣ ਵੇਲੇ ਇਸ ਗੱਲ ਦਾ ਵਿਸ਼ੇਸ਼ ਧਿਆਨ ਕਰਨ ਵਿਦਿਆਰਥੀਆਂ ਤੋਂ ਇਹ ਕਾਰਜ ਕਰਵਾਉਣ ਵਿਚ ਕਿਸੇ ਤਰ੍ਹਾਂ ਦਾ ਕੋਈ ਖਰਚ ਨਾ ਆਵੇ। ਜਿਸ ਦੇ ਚਲਦੇ ਹੁਣ ਵਿਦਿਆਰਥੀ ਹੁਣ ਇਹਨਾਂ ਗਰਮੀ ਦੀਆਂ ਛੁੱਟੀਆਂ ਵਿੱਚ ਹੁਣ ਨਵਾਂ ਵੀ ਜ਼ਰੂਰ ਸਿੱਖਣਗੇ l
Home ਤਾਜਾ ਜਾਣਕਾਰੀ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਹੁਕਮ
ਤਾਜਾ ਜਾਣਕਾਰੀ