=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਨੌਜਵਾਨ ਮੁੰਡੇ ਨੇ ਪਹਿਲਾਂ ਕੀਤੀ ਦੋਸਤ ਨਾਲ ਗੱਲ, ਫਿਰ ਇੰਝ ਲਾਇਆ ਮੌਤ ਨੂੰ ਗਲੇ

ਆਈ ਤਾਜਾ ਵੱਡੀ ਖਬਰ 

ਪਹਿਲਾਂ ਫੋਨ ਉਤੇ ਦੋਸਤ ਨਾਲ ਗੱਲ ਕਰਨ ਤੋਂ ਬਾਅਦ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ। ਸੁਣ ਕੇ ਤੁਸੀ ਵੀ ਹੈਰਾਨ ਹੋ ਜਾਓਗੇ ਕਿਵੇ ਇਕ ਨੌਜਵਾਨ ਨੇ ਪਹਿਲਾਂ ਤਾਂ ਫੋਨ ਉਤੇ ਆਪਣੇ ਦੋਸਤ ਨੂੰ ਖ਼ੁਦਕੁਸ਼ੀ ਕਰਨ ਦੀ ਕਹੀ ਗੱਲ, ਫਿਰ ਉਸ ਦੇ ਸਾਹਮਣੇ ਹੀ ਮੌਤ ਨੂੰ ਗਲੇ ਲਗਾ ਲਿਆ। ਇਹ ਦਿਲ ਦਹਿਲਾਉਣ ਵਾਲੀ ਘਟਨਾ ਅਬੋਹਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਮੁਹੱਲਾ ਠੱਕਰ ਆਬਾਦੀ ਦੇ ਰਹਿਣ ਵਾਲੇ ਇਕ 25 ਸਾਲਾ ਨੌਜਵਾਨ ਨੇ ਬੀਤੀ ਰਾਤ ਮਲੂਕਪੁਰਾ ਮਾਈਨਰ ’ਚ ਆਪਣੇ ਦੋਸਤ ਦੇ ਸਾਹਮਣੇ ਹੀ ਛਾਲ ਕੇ ਮੌਤ ਨੂੰ ਗਲੇ ਲਗਾ ਲਿਆ। ਜਦੋਂ ਇਸ ਘਟਨਾ ਤੋਂ ਬਾਅਦ ਦੋਸਤ ਨੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿਤੀ ਤਾਂ ਸਾਰੇ ਹੈਰਾਨ ਹੋ ਗਏ। ਇਸ ਤੋ ਬਾਅਦ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਨਾਲ ਰਾਤ ਭਰ ਉਸਦੀ ਭਾਲ ਕੀਤੀ ਗਈ।

ਪਰ ਅਗਲੇ ਦਿਨ ਦੀ ਸਵੇਰੇ ਉਸਦੀ ਲਾਸ਼ ਪਿੰਡ ਦਲਮੀਰਖੇੜਾ ਨੇੜਿਓਂ ਮਿਲੀ। ਮ੍ਰਿਤਕ ਦੀ ਲਾਸ਼ ਨੂੰ ਨਗਰ ਥਾਣਾ ਨੰਬਰ 2 ਦੀ ਪੁਲਸ ਵਲੋਂ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਪੁੱਤਰ ਸਾਵਨ ਕਾਇਤ ਵਾਸੀ ਠੱਕਰ ਆਬਾਦੀ ਗਲੀ ਨੰਬਰ 3 ਕਾਲਦਾ ਦੇ ਕਲੀਨਿਕ ’ਤੇ ਕੰਮ ਕਰਦਾ ਸੀ। ਪਰ ਬੀਤੀ ਰਾਤ ਕਰੀਬ 11.30 ਵਜੇ ਉਸ ਨੇ ਆਪਣੇ ਦੋਸਤ ਕੁਸ਼ਾਲ ਨੂੰ ਫੋਨ ਕਰ ਕੇ ਕਿਹਾ ਕਿ ਉਹ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਜਾ ਰਿਹਾ ਹੈ।

ਦੋਸਤ ਨੇ ਉਸਨੂੰ ਸ਼ਾਂਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਅਤੇ ਜਦੋ ਤੱਕ ਉਹ ਮੌਕੇ ਉਤੇ ਪਹੁੰਚਿਆ ਤਾਂ ਉਸ ਦੇ ਸਾਹਮਣੇ ਨਹਿਰ ’ਚ ਪੁਲ ਤੋਂ ਛਾਲ ਮਾਰ ਦਿੱਤੀ। ਉਸ ਦੇ ਦੋਸਤ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਨਹੀਂ ਬਚਾ ਸਕਿਆ। ਇਸ ਤੋਂ ਬਾਅਦ ਕੁਸ਼ਲ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਨਹਿਰ ’ਚ ਛਾਲ ਮਾਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਜੇਬ ’ਚੋਂ ਮੋਬਾਇਲ ਅਤੇ ਪੈਸੇ ਕੱਢ ਕੇ ਖੋਖੇ ’ਤੇ ਰੱਖ ਦਿੱਤੇ ਸੀ ਅਤੇ ਫਿਰ ਨਹਿਰ ’ਚ ਛਾਲ ਮਾਰ ਦਿੱਤੀ।

ਮਾਮਲੇ ਦੀ ਜਾਂਚ ਥਾਣਾ ਨੰਬਰ 2 ਦੇ ਸਹਾਇਕ ਸਬ-ਇੰਸਪੈਕਟਰ ਸੁਖਮੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ, ਜਿਸ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!