ਆਈ ਤਾਜਾ ਵੱਡੀ ਖਬਰ

ਕੈਨੇਡਾ ਦੀ ਧਰਤੀ ਤੋਂ ਆਈ ਇੱਕ ਹੋਰ ਮੰਦਭਾਗੀ ਖਬਰ, ਸ਼ੱਕੀ ਹਾਲਾਤਾਂ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ। ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਦੇ ਰਹਿਣ ਵਾਲਾ ਇਹ ਨੌਜਵਾਨ ਚੰਗੇ ਭਵਿੱਖ ਲਈ ਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ। ਆਏ ਦਿਨੀਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਤੇ ਕਈ ਵੱਡੇ ਵੱਡੇ ਸੁਪਨੇ ਲੈ ਕੇ ਵਿਦੇਸ਼ਾਂ ਜਾ ਰਹੇ ਹਨ। ਪਰ ਜਦੋਂ ਅਜਿਹੇ ਨੌਜਵਾਨਾਂ ਨਾਲ ਕੁਝ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਥੇ ਬੈਠੇ ਉਸ ਦੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਅਜਿਹੀ ਹੀ ਇੱਕ ਮੰਦਭਾਗੀ ਖਬਰ ਕੈਨੇਡਾ ਤੋਂ ਆਈ ਹੈ, ਜਿਥੇ ਰੋਜ਼ੀ-ਰੋਟੀ ਕਮਾਉਣ ਤੇ ਚੰਗੇ ਭਵਿੱਖ ਲਈ ਗਿਆ ਹੋਇਆ ਸੀ ਪਰ ਹੁਣ ਉਸ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਿਕ ਤਰਨਵੀਰ ਸਿੰਘ ਅੰਮ੍ਰਿਤਸਰ ਦੇ ਛੇਹਰਟਾ ਦਾ ਵਾਸੀ ਹੈ। ਹੁਣ ਤਰਨਵੀਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਵਲੋਂ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣਾ ਚਾਹੁੰਦੇ ਹਨ।

ਤਰਨਵੀਰ ਸਿੰਘ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ ਹੈ, ਜਿਸ ਬਾਰੇ ਉਨ੍ਹਾਂ ਦੁਬਾਰਾ ਕੈਨੇਡਾ ਫੋਨ ਕੀਤਾ ਤਾਂ ਪਤਾ ਲੱਗਾ ਕਿ ਉਹ ਰਾਤ ਨੂੰ ਸੁੱਤਾ ਪਿਆ ਸੀ ਅਤੇ ਸਵੇਰੇ ਉਸ ਦੇ ਮੂੰਹ ‘ਚੋਂ ਖੂਨ ਨਿਕਲ ਰਿਹਾ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਪੁਲਿਸ ਦਾ ਫੋਨ ਵੀ ਆਇਆ ਸੀ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕਦਾ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਨੌਜਵਾਨਾਂ ਲਈ ਰੁਜ਼ਗਾਰ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਘਰ-ਬਾਰ ਛੱਡ ਕੇ ਵਿਦੇਸ਼ ਨਾ ਜਾਣ।


ਤਾਜਾ ਜਾਣਕਾਰੀ
ਕੈਨੇਡਾ ਚ ਸ਼ੱਕੀ ਹਾਲਾਤਾਂ ਚ ਹੋਈ ਨੌਜਵਾਨ ਪੰਜਾਬੀ ਮੁੰਡੇ ਦੀ ਮੌਤ
ByadminJune 13, 2023Comments Off on ਕੈਨੇਡਾ ਚ ਸ਼ੱਕੀ ਹਾਲਾਤਾਂ ਚ ਹੋਈ ਨੌਜਵਾਨ ਪੰਜਾਬੀ ਮੁੰਡੇ ਦੀ ਮੌਤ
Previous Postਵਿਆਹ ਤੋਂ ਅਗਲੇ ਦਿਨ ਹੀ ਲਾੜੇ ਨਾਲ ਵਾਪਰੀ ਵੱਡੀ ਅਣਹੋਣੀ, ਛੱਤ ਵਾਲਾ ਪੱਖਾ ਉਪਰ ਡਿਗਣ ਕਾਰਨ ਵੱਡੀ ਗਈ ਧੋਣ
Next Postਪੰਜਾਬ: ਨੌਜਵਾਨ ਮੁੰਡੇ ਨੇ ਪਹਿਲਾਂ ਕੀਤੀ ਦੋਸਤ ਨਾਲ ਗੱਲ, ਫਿਰ ਇੰਝ ਲਾਇਆ ਮੌਤ ਨੂੰ ਗਲੇ