=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਚ ਪ੍ਰਵਾਸੀਆਂ ਭਾਰਤੀਆਂ ਲਈ PM ਮੋਦੀ ਨੇ ਕੀਤਾ ਵੱਡਾ ਐਲਾਨ, ਦਿੱਤੀ ਇਹ ਖੁਸ਼ਖਬਰੀ

ਆਈ ਤਾਜਾ ਵੱਡੀ ਖਬਰ 

PM ਮੋਦੀ ਨੇ ਅਮਰੀਕਾ ਵਿਚ ਭਾਰਤੀਆਂ ਪ੍ਰਵਾਸੀਆਂ ਲਈ ਕੀਤਾ ਵੱਡਾ ਐਲਾਨ, ਹਰ ਪਾਸੇ ਖੁਸ਼ੀ ਦੀ ਖਬਰ। ਦੱਸ ਦਈਏ ਕਿ ਹੁਣ ਅਮਰੀਕਾ ‘ਚ ਹੀ ਰਿਨਿਊ H-1B ਵੀਜ਼ਾ ਹੋਵੇਗਾ। ਜਾਣਕਾਰੀ ਦੇ ਮੁਤਾਬਿਕ ਪੀਐੱਮ ਮੋਦੀ ਨੇ ਅਮਰੀਕੀ ਦੌਰੇ ਦੇ ਆਖਰੀ ਦਿਨ ਰੋਨਾਲਡ ਰੀਗਨ ਸੈਂਟਰ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਤੇ ਪੀਐੱਮ ਮੋਦੀ ਨੇ ਕਿਹਾ ਕਿ ਤੁਹਾਨੂੰ ਇਹ ਦੇਖ ਕੇ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਕਿਵੇਂ ਭਾਰਤ ਦੀ ਸਮਰੱਥਾ ਅੱਜ ਪੂਰੀ ਦੁਨੀਆ ਦੇ ਵਿਕਾਸ ਨੂੰ ਦਿਸ਼ਾ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਅੱਜ ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਆਰਥਿਕਤਾ ਇੰਨੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਪੀਐਮ ਮੋਦੀ ਨੇ ਕਿਹਾ ਅੱਜ ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ‘ਤੇ ਟਿਕੀਆਂ ਹੋਈਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤੁਹਾਡੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਭਾਰਤ ਇਸ ਸਾਲ ਸਿਏਟਲ ਵਿੱਚ ਨਵਾਂ ਦੂਤਾਵਾਸ ਖੋਲ੍ਹਣ ਜਾ ਰਿਹਾ ਹੈ। ਇਸ ਤੋਂ ਇਲਾਵਾ ਅਮਰੀਕਾ ਦੇ 2 ਹੋਰ ਸ਼ਹਿਰਾਂ ਵਿੱਚ ਵੀ ਭਾਰਤੀ ਦੂਤਾਵਾਸ ਖੋਲ੍ਹੇ ਜਾਣਗੇ। ਉਥੇ ਹੀ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਦੀਆਂ 100 ਤੋਂ ਵੱਧ ਪੁਰਾਣੀਆਂ ਮੂਰਤੀਆਂ ਨੂੰ ਵਾਪਸ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਹਾ ਕਿ ਇਹ ਪੁਰਾਤਨ ਚੀਜ਼ਾਂ ਕਈ ਸਾਲ ਪਹਿਲਾਂ ਵੱਖ-ਵੱਖ ਤਰੀਕਿਆਂ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪਹੁੰਚੀਆਂ ਸਨ। ਇਸ ਨੂੰ ਵਾਪਸ ਕਰਨ ਲਈ ਮੈਂ ਅਮਰੀਕੀ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਾ ਹਾਂ। ਇਸ ਤੋਂ ਇਲਾਵਾ ਪੀਐੱਮ ਮੋਦੀ ਦੇ ਵੱਲੋਂ ਕਿਹਾ ਕਿ ਹੁਣ ਅਹਿਮਦਾਬਾਦ ਅਤੇ ਬੈਂਗਲੁਰੂ ਵਿੱਚ ਵੀ ਅਮਰੀਕਾ ਦੇ ਨਵੇਂ ਦੂਤਾਵਾਸ ਖੁੱਲ੍ਹਣ ਜਾ ਰਹੇ ਹਨ।

ਹੁਣ ਇਹ ਫੈਸਲਾ ਲਿਆ ਗਿਆ ਹੈ ਕਿ H1B ਵੀਜ਼ਾ ਦਾ ਨਵੀਨੀਕਰਨ ਅਮਰੀਕਾ ਵਿੱਚ ਹੀ ਕੀਤਾ ਜਾ ਸਕਦਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਗੂਗਲ ਦਾ AI ਰਿਸਰਚ ਸੈਂਟਰ 100 ਤੋਂ ਵੱਧ ਭਾਰਤੀ ਭਾਸ਼ਾਵਾਂ ‘ਤੇ ਕੰਮ ਕਰੇਗਾ, ਜਿਸ ਨਾਲ ਭਾਰਤ ਵਿੱਚ ਉਨ੍ਹਾਂ ਬੱਚਿਆਂ ਲਈ ਆਸਾਨ ਹੋ ਜਾਵੇਗਾ ਜਿਨ੍ਹਾਂ ਦੀ ਮਾਤ ਭਾਸ਼ਾ ਅੰਗਰੇਜ਼ੀ ਨਹੀਂ ਹੈ। ਇਥੇ ਹੀ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਪਿਛਲੇ ਸਾਲਾਂ ਵਿੱਚ ਜੋ ਡਿਜੀਟਲ ਕ੍ਰਾਂਤੀ ਆਈ ਹੈ, ਉਹ ਬੇਮਿਸਾਲ ਹੈ।

ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਲੋਕਤੰਤਰ ਦੀ ਮਾਂ ਹੈ ਅਤੇ ਅਮਰੀਕਾ ਉੱਨਤ ਲੋਕਤੰਤਰ ਦਾ ਚੈਂਪੀਅਨ ਹੈ। ਅੱਜ ਦੁਨੀਆ ਇਨ੍ਹਾਂ ਦੋ ਮਹਾਨ ਲੋਕਤੰਤਰਾਂ ਵਿਚਾਲੇ ਸਾਂਝੇਦਾਰੀ ਨੂੰ ਮਜ਼ਬੂਤ ​​ਹੁੰਦੇ ਹੋਏ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਾਡਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਅਤੇ ਨਿਰਯਾਤ ਮੰਜ਼ਿਲ ਹੈ ਪਰ ਸਾਡੀ ਭਾਈਵਾਲੀ ਦੀ ਅਸਲ ਸਮਰੱਥਾ ਹਾਲੇ ਸਾਹਮਣੇ ਆਉਣੀ ਬਾਕੀ ਹੈ।




error: Content is protected !!