=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਨੇ ਟਰੇਨ ਅੱਗੇ ਛਾਲ ਮਾਰ ਖੁਦ ਚੁਣੀ ਮੌਤ , ਕਾਰਨ ਦਸਿਆ ਜਾ ਰਿਹਾ ਰਿਸ਼ਤੇਦਾਰਾਂ ਨਾਲ ਲੜਾਈ

ਆਈ ਤਾਜਾ ਵੱਡੀ ਖਬਰ 

ਅਜੋਕੇ ਦੌਰ ਵਿਚ ਮਾਨਸਿਕ ਤਣਾਅ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਦਮ ਚੁੱਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਪਿੱਛੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਆਰਥਿਕ ਤੰਗੀਆਂ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਅਜਿਹਾ ਖੋਫਨਾਕ ਕਦਮ ਚੁੱਕੇ ਜਾਂਦੇ ਹਨ। ਅਜਿਹੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ ਉੱਥੇ ਹੀ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਮੌਤ ਨੂੰ ਗਲੇ ਲਗਾ ਲਿਆ ਜਾਂਦਾ ਹੈ।

ਉਥੇ ਹੀ ਪਰਿਵਾਰ ਨੂੰ ਪਿੱਛੇ ਰੋਣ ਲਈ ਛੱਡ ਦਿੰਦੇ ਹਨ। ਹੁਣ ਇਥੇ ਇੱਕ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੁਖਦਾਈ ਖ਼ਬਰ ਸੁਨਾਮ ਊਧਮ ਸਿੰਘ ਵਾਲ਼ਾ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਲੋਕ ਗਾਇਕ ਰਣਜੀਤ ਸਿੱਧੂ ਵੱਲੋਂ ਆਪਣੀ ਜੀਵਨ-ਲੀਲਾ ਇਸ ਲਈ ਸਮਾਪਤ ਕਰ ਲਈ ਹੈ ਕਿਉਂਕਿ ਉਸ ਦਾ ਕੁਝ ਰਿਸ਼ਤੇਦਾਰਾਂ ਨਾਲ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।

ਪੁਲਿਸ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ ਰੇਲਵੇ ਟ੍ਰੈਕ ਤੋਂ ਇੱਕ ਲਾਸ਼ ਬਰਾਮਦ ਹੋਈ ਸੀ। ਜਿਸਦੀ ਪਹਿਚਾਣ ਪੰਜਾਬੀ ਲੋਕ ਗਾਇਕ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁਨਾਮ ਵਜੋਂ ਹੋਣ ਤੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਇਸ ਗਾਇਕ ਵੱਲੋਂ ਆਪਣੀ ਧੀ ਦਾ ਵਿਆਹ ਕੀਤਾ ਗਿਆ ਸੀ।

ਜਿੱਥੇ ਵਿਆਹ ਦੇ ਸਮੇਂ ਕੁਝ ਰਿਸ਼ਤੇਦਾਰਾਂ ਵੱਲੋਂ ਲੈਣ-ਦੇਣ ਨੂੰ ਲੈ ਕੇ ਝਗੜਾ ਕੀਤਾ ਜਾ ਰਿਹਾ ਸੀ। ਇਸ ਝਗੜੇ ਤੋਂ ਪਰੇਸ਼ਾਨ ਹੋ ਕੇ ਪੰਜਾਬੀ ਲੋਕ ਗਾਇਕ ਰਣਜੀਤ ਸਿਧੂ ਵੱਲੋਂ ਰੇਲਵੇ ਟ੍ਰੈਕ ਤੇ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!