BREAKING NEWS
Search

ਮੋਦੀ ਪ੍ਰਧਾਨ ਮੰਤਰੀ ਵਜੋਂ ਇਸ ਦਿਨ ਚੁੱਕਣਗੇ ਸਹੁੰ ਹੋ ਸਕਦੀ ਹੈ ਸਰਕਾਰੀ ਛੁੱਟੀ ਪੜ੍ਹੋ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਮੋਦੀ ਪ੍ਰਧਾਨ ਮੰਤਰੀ ਵਜੋਂ ਇਸ ਦਿਨ ਚੁੱਕਣਗੇ ਸਹੁੰ ਹੋ ਸਕਦੀ ਹੈ ਸਰਕਾਰੀ ਛੁੱਟੀ ਪੜ੍ਹੋ ਖਬਰ

ਨਵੀਂ ਦਿੱਲੀ: 17ਵੀਆਂ ਲੋਕ ਸਭਾ ਚੋਣਾਂ ‘ਚ NDA ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਵੱਡੀ ਲੀਡ ਲੈ ਕੇ ਇੱਕ ਵਾਰ ਫਿਰ ਤੋਂ ਦੇਸ਼ ਦੀ ਕਮਾਨ ਸੰਭਾਲਣ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਇੱਕ ਵਾਰ ਫ਼ਿਰ ਸੱਤਾ ‘ਚ ਵਾਪਸ ਆ ਰਹੇ ਹਨ। ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਰਾਸ਼ਟਰਪਤੀ ਭਵਨ ‘ਚ ਸਹੁੰ ਚੁੱਕਣਗੇ।

ਜਿਸ ਦੀ ਜਾਣਕਾਰੀ ਰਾਸ਼ਟਰਪਤੀ ਭਵਨ ਨੇ ਟਵੀਟ ਕਰ ਦਿੱਤੀ ਹੈ। ਟਵੀਟ ‘ਚ ਲਿਖਿਆ ਹੈ ਕਿ ਮੋਦੀ ਦਾ ਸਹੁੰ ਚੁੱਕ ਸਮਾਗਮ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ‘ਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਉਹਨਾਂ ਨਾਲ ਦੂਸਰੇ ਮੰਤਰੀ ਵੀ ਸਹੁੰ ਚੁੱਕਣਗੇ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 16ਵੀ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖ਼ਤਮ ਹੋ ਰਹੀ ਹੈ।ਇਸ ਵਾਰ ਨਰਿੰਦਰ ਮੋਦੀ ਲਗਾਤਾਰ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਜਦੋਂ 16 ਮਈ ਨੂੰ ਵੋਟਾਂ ਪੈ ਗਈਆਂ ਸਨ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ 26 ਮਈ ਨੂੰ ਸਹੁੰ ਚੁੱਕੀ ਸੀ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਲੋਕ ਸਭਾ ਚੋਣਾਂ 2019 ਦੇ ਚੋਣ ਨਤੀਜੇ ਐਲਾਨੇ ਗਏ ਹਨ।ਜਿਸ ਵਿੱਚ ਭਾਜਪਾ ਨੂੰ ਬਹੁਤ ਬਹੁਮਤ ਮਿਲਿਆ ਅਤੇ 300 ਦਾ ਅੰਕੜਾ ਪਾਰ ਕੀਤਾ ਹੈ।

ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਨੂੰ ਦੇਖਦੇ ਹੋਏ ਸੂਤਰਾਂ ਤੋਂ ਖਬਰ ਮਿਲੀ ਹੈ ਕੇ ਇਸ ਦਿਨ ਗ੍ਰਹਿ ਮੰਤਰਾਲਾ ਸਰਕਾਰੀ ਛੁਟੀ ਦਾ ਐਲਾਨ ਵੀ ਕਰ ਸਕਦਾ ਹੈ। ਫਿਲਹਾਲ ਇਸ ਬਾਰੇ ਹਜੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ



error: Content is protected !!