=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦੋਸਤ ਦੇ ਘਰ ਗਈ ਕੁੜੀ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਤ ਚ ਹੋਈ ਮੌਤ , ਪਰਿਵਾਰ ਲਗਾ ਰਿਹਾ ਧੱਕਾ ਦੇਣ ਦੇ ਇਲਜ਼ਾਮ

ਆਈ ਤਾਜਾ ਵੱਡੀ ਖਬਰ 

ਅਚਾਨਕ ਵਾਪਰਣ ਵਾਲੀਆਂ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ। ਕਈਆਂ ਦੀ ਜਾਨ ਵੀ ਚਲੇ ਜਾਂਦੀ ਹੈ। ਉੱਥੇ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਦੇ ਮਾਪਿਆਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਮਾਪਿਆਂ ਵਲੋਂਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਵਾਸਤੇ ਸਖ਼ਤ ਪ੍ਰਬੰਧ ਕੀਤੇ ਜਾਂਦੇ ਹਨ। ਅਤੇ ਉਹਨਾਂ ਦੀ ਜਾਨ ਨੂੰ ਬਚਾਉਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਪਰ ਕਈ ਜਗ੍ਹਾ ਤੇ ਅਜਿਹੇ ਹਾਲਾਤ ਪੈਦਾ ਹੋ ਜਾਂਦੇ ਹਨ ਕਿ ਮਾਪਿਆਂ ਦੀ ਇੱਕ ਵੀ ਪੇਸ਼ ਨਹੀਂ ਚਲਦੀ।

ਅੱਜ ਦੀ ਨੌਜਵਾਨ ਪੀੜੀ ਜਿੱਥੇ ਵਧੇਰੇ ਖੁੱਲ੍ਹੇ ਮਾਹੌਲ ਵਿੱਚ ਰਹਿਣਾ ਪਸੰਦ ਕਰਦੀ ਹੈ। ਦੋਸਤਾਂ-ਮਿੱਤਰਾਂ ਦੇ ਨਾਲ ਬੱਚੇ ਪਾਰਟੀਆਂ ਆਦਿ ਵੀ ਕਰਦੇ ਹਨ ਜਿੱਥੇ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ। ਹੁਣ ਇੱਥੇ ਦੋਸਤ ਦੇ ਘਰ ਗਈ ਕੁੜੀ ਦੀ ਤੀਜੀ ਮੰਜਿਲ ਤੋਂ ਹੇਠਾਂ ਡਿੱਗਣ ਕਾਰਨ ਸ਼ੱਕੀ ਹਲਾਤਾਂ ਵਿੱਚ ਮੌਤ ਹੋਈ ਹੈ। ਪਰਿਵਾਰ ਵੱਲੋਂ ਦੋਸਤ ਤੇ ਧੱਕਾ ਦਿੱਤੇ ਜਾਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 49 ਦੀ ਰਹਿਣ ਵਾਲੀ ਕਾਜਲ ਨਾਮ ਦੀ ਲੜਕੀ ਆਪਣੇ ਦੋਸਤ ਦੇ ਘਰ ਸੈਕਟਰ 63 ਵਿੱਚ ਗਈ ਸੀ।

ਜਿਸ ਵੱਲੋਂ ਆਪਣੇ ਪਰਿਵਾਰ ਨਾਲ 10:00 ਵਜੇ ਦੇ ਕਰੀਬ ਗੱਲਬਾਤ ਵੀ ਕੀਤੀ ਗਈ ਸੀ ਉਸ ਤੋਂ ਬਾਅਦ ਪਰਿਵਾਰ ਨੂੰ 12:10 ਮਿੰਟ ਤੇ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ। ਜਿਸ ਤੋਂ ਬਾਅਦ ਮਾਪਿਆਂ ਵੱਲੋਂ ਆਪਣੀ ਬੇਟੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਤੇ ਉਸ ਤੋਂ ਬਾਅਦ ਹਾਲਤ ਵਧੇਰੇ ਗੰਭੀਰ ਹੋਣ ਦੇ ਚਲਦਿਆਂ ਹੋਇਆਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਰੈਫਰ ਕੀਤਾ ਗਿਆ। ਜਿੱਥੇ ਇਹ ਲੜਕੀ ਹਸਪਤਾਲ ਵਿੱਚ ਜੇਰੇ ਇਲਾਜ ਸੀ ਉੱਥੇ ਹੀ ਉਸ ਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਹਨਾਂ ਦੀ ਬੇਟੀ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੀ ਸੀ ਅਤੇ ਆਪਣੇ ਦੋਸਤ ਦੇ ਘਰ ਗਈ ਸੀ। ਉੱਥੇ ਹੀ ਇਸ ਘਟਨਾ ਤੋਂ ਬਾਅਦ ਉਸ ਦਾ ਦੋਸਤ ਗਾਇਬ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਫੋਨ ਵੀ ਬੰਦ ਆ ਰਹੇ ਹਨ। ਪਰਿਵਾਰ ਵੱਲੋਂ ਦੋਸਤ ਉੱਪਰ ਧੱਕਾ ਦਿਤੇ ਜਾਣ ਦਾ ਇਲਜਾਮ ਲਗਾਇਆ ਜਾ ਰਿਹਾ ਹੈ।




error: Content is protected !!