BREAKING NEWS
Search

ਪੰਜਾਬ : ਧੀ ਦੇ ਘਰੇ ਆਏ ਫੋਨ ਨਾਲ ਮਾਪਿਆਂ ਦੀਆਂ ਨਿਕਲੀਆਂ ਧਾਹਾਂ , ਮਾਪਿਆਂ ਨੇ ਸੋਹਰਿਆਂ ਤੇ ਲਗਾਏ ਵੱਡੇ ਦੋਸ਼

ਆਈ ਤਾਜਾ ਵੱਡੀ ਖਬਰ 

ਅਜੋਕੇ ਸਮੇਂ ਵਿੱਚ ਧੀਆਂ ਨੇ ਪੁੱਤਾਂ ਨਾਲੋਂ ਵੱਧ ਮਾਪਿਆਂ ਦਾ ਨਾਂ ਰੌਸ਼ਨ ਕੀਤਾ, ਵੱਡੇ ਵੱਡੇ ਮੁਕਾਮਾਂ ਤੇ ਧੀਆਂ ਨੇ ਪਹੁੰਚ ਕੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ l ਪਰ ਇਸ ਦੀ ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਮਾੜੀ ਮਾਨਸਿਕਤਾ ਵਾਲੇ ਲੋਕ ਰਹਿੰਦੇ ਹਨ, ਜਿਹੜੇ ਧੀਆਂ ਨਾਲ ਦੁਸ਼ਕਰਮ ਕਰਦੇ ਹਨ, ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਕਿ ਜਿਸ ਕਾਰਨ ਕਈ ਵਾਰ ਸਾਡੇ ਸਮਾਜ ਦੀਆਂ ਧੀਆਂ ਕੋ ਜਿਸ ਕਦਰ ਪਰੇਸ਼ਾਨ ਹੋ ਜਾਂਦੀਆਂ ਹਨ, ਕਿ ਜਿਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਤੱਕ ਸਮਾਪਤ ਕਰ ਲਈ ਜਾਂਦੀ l ਅਜਿਹਾ ਇਹ ਮਾਮਲਾ ਹੁਣ ਸਾਂਝਾ ਕਰਾਂਗੇ, ਜਿੱਥੇ ਚਾਵਾਂ ਨਾਲ ਧੀ ਦਾ ਵਿਆਹ ਕੀਤਾ, ਬਹੁਤ ਸਾਰੀਆਂ ਦੁਆਵਾਂ ਦੇ ਨਾਲ ਧੀ ਨੂੰ ਸਹੁਰੇ ਪਰਿਵਾਰ ਤੋਰਿਆ, ਪਰ ਇੱਕ ਦਿਨ ਧੀ ਦੇ ਸਹੁਰੇ ਪਰਿਵਾਰ ਤੋਂ ਫ਼ੋਨ ਆਉਂਦਿਆਂ ਸਾਰ ਹੀ ਮਾਪਿਆਂ ਦੀਆਂ ਧਾਹਾਂ ਨਿਕਲ ਗਈਆਂ ਤੇ ਹੁਣ ਮਾਪੇ ਰੋਂਦੇ ਕੁਰਲਾਉਂਦੇ ਹੋਏ ਨਜ਼ਰ ਆਉਂਦੇ ਪਏ ਹਨ। ਮਾਮਲਾ ਪੰਜਾਬ ਦੇ ਜਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਇਆ, ਜਿੱਥੇ ਲੁਧਿਆਣਾ ਦੇ ਅੰਬਾਲਾ ਸਿਟੀ ਦੀ ਰਹਿਣ ਵਾਲੀ ਇਕ ਵਿਆਹੁਤਾ ਦੀ ਉਸਦੇ ਸਹੁਰੇ ਪਰਿਵਾਰ ਦੇ ਘਰੋਂ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ।

ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਦੋਸ਼ ਹੈ ਕਿ ਸਹੁਰੇ ਵਾਲਿਆਂ ਨੇ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਰਮਨਦੀਪ ਕੌਰ ਦਾ ਵਿਆਹ ਕਰਮਜੀਤ ਸਿੰਘ ਨਾਲ ਸਾਲ 2020 ‘ਚ ਹੋਇਆ ਸੀ। ਮ੍ਰਿਤਕਾ ਦੇ ਪਤੀ ਦਾ ਕੱਪੜੇ ਦਾ ਕਾਰੋਬਾਰੀ ਹੈ। ਮ੍ਰਿਤਕਾ ਦੇ ਪਰਿਵਾਰ ਨੇ ਦੱਸਿਆ ਕਿ ਰਮਨਦੀਪ ਨੂੰ ਉਸ ਦੀ ਮਾਂ ਨੇ ਫੋਨ ਕੀਤਾ ਪਰ ਫੋਨ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਸੱਸ ਨੂੰ ਫੋਨ ਕੀਤਾ। ਸੱਸ ਨੇ ਰਮਨਦੀਪ ਨਾਲ ਮਾਂ ਦੀ ਗੱਲ ਨਹੀਂ ਕਰਵਾਈ ਤੇ ਕਿਹਾ ਕਿ ਉਹ ਬੱਚੇ ਨੂੰ ਸੁਆ ਰਹੀ ਹੈ।

ਫਿਰ ਸ਼ਾਮ ਕਰੀਬ ਸਾਢੇ 8 ਵਜੇ ਉਨ੍ਹਾਂ ਨੂੰ ਰਮਨਦੀਪ ਦੇ ਸਹੁਰੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਦੀ ਹਾਲਤ ਖ਼ਰਾਬ ਹੈ ਤੇ ਉਹ ਉਸ ਨੂੰ ਹਸਪਤਾਲ ਲਿਜਾ ਰਹੇ ਹਨ। ਫਿਰ ਥੋੜ੍ਹੀ ਦੇਰ ਬਾਅਦ ਫੋਨ ਆਇਆ ਕਿ ਧੀ ਦੀ ਹਾਲਤ ਜ਼ਿਆਦਾ ਖ਼ਰਾਬ ਹੈ।ਉਸ ਤੋਂ ਬਾਅਦ ਉਨ੍ਹਾਂ ਨੂੰ ਕਰਮਜੀਤ ਦੇ ਨੰਬਰ ਤੋਂ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਚੁੱਕੀ ਹੈ l ਇਹ ਸੁਣਦਿਆਂ ਸਾਰ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਤੇ ਉਨ੍ਹਾਂ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਉੱਪਰ ਗੰਭੀਰ ਦੋਸ਼ ਲਗਾਏ ਜਾ ਰਹੇ ਹਨ, ਪੀੜਿਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਮ੍ਰਿਤਕਾ ਦਾ ਇਕ ਸਾਲ ਦਾ ਪੁੱਤ ਵੀ ਹੈ, ਜਿਸ ਦਾ ਪਿਛਲੇ ਮਹੀਨੇ ਜੁਲਾਈ ‘ਚ ਜਨਮਨਦਿਨ ਮਨਾਇਆ ਸੀ। ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਉਹਨਾਂ ਦੀ ਕੁੜੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ, ਜਿਸ ਦੇ ਚਲਦੇ ਉਨ੍ਹਾਂ ਵਲੋਂ ਲੜਕੀ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।



error: Content is protected !!