ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜੀ ਰੋਟੀ ਕਮਾਉਣ ਦੇ ਲਈ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ| ਜਿੱਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਸੁਨਹਿਰੇ ਭਵਿੱਖ ਲਈ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ l ਵਿਦੇਸ਼ ਗਏ ਨੌਜਵਾਨਾਂ ਦੇ ਨਾਲ ਕੁਝ ਅਨਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਜਾਂਦਾ ਹੈ। ਇਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ , ਜਿੱਥੇ ਕੈਨੇਡਾ ਗਏ ਨੌਜਵਾਨ ਦੀ ਉਸਦੇ ਜਨਮ ਦਿਨ ਵਾਲੇ ਦਿਨ ਮੌਤ ਹੋ ਗਈ। ਜਿਸ ਕਾਰਨ ਪੰਜਾਬੀ ਭਾਈਚਾਰੇ ਦੇ ਵਿੱਚ ਸੋਗ ਦੀ ਲਹਿਰ ਹੈ। ਦੱਸਦਿਆ ਕਿ ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਗੁਰਪਿੰਦਰ ਜਨਮ ਦਿਨ ਵਾਲੇ ਦਿਨ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ l ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਟੱਕਰ ਦੇ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਇਹ ਵੀ ਖਬਰ ਹੈ ਕਿ ਮ੍ਰਿਤਕ ਗੁਰਪਿੰਦਰ ਸਿੰਘ ਸਿੱਧੂ 2017 ‘ਚ ਕੈਨੇਡਾ ਗਿਆ ਸੀ।
ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ। ਗੁਰਪਿੰਦਰ ਦੀ ਮੌਤ ਦੀ ਖਬਰ ਦੇ ਬਾਅਦ ਪੂਰੇ ਪਰਿਵਾਰ ‘ਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਪੰਜਾਬ ਤੋਂ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ| ਵੱਡੀ ਗਿਣਤੀ ‘ਚ ਨੌਜਵਾਨ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਵਰਗੇ ਦੇਸ਼ਾਂ ‘ਚ ਜਾ ਕੇ ਉਚੇਰੀ ਪੜ੍ਹਾਈ ਕਰਨ ਦਾ ਸੁਪਨਾ ਪੂਰਨ ਕਰਨ ਜਾਂਦੇ ਹਨ।
ਜਿੱਥੇ ਜਾਂ ਕੇ ਉਹਨਾਂ ਨੂੰ ਆਸ ਹੁੰਦੀ ਹੈ ਕਿ ਉਹ ਪੈਸੇ ਕਮਾ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ, ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਧਰੇ ਦੇ ਧਰੇ ਰਹਿ ਜਾਂਦੇ ਹਨ। ਅਜੇਹੀ ਹੀ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿਸਨੇ ਪੰਜਾਬ ਭਰ ਚ ਇਕ ਨਾਮੋਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ l
ਤਾਜਾ ਜਾਣਕਾਰੀ