ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਵੱਡੀ ਗਿਣਤੀ ਵਿੱਚ ਐਨਆਰਆਈ ਵੀਰ ਵਿਦੇਸ਼ਾਂ ਵਿੱਚ ਵਸੇ ਹੋਏ ਹਨ। ਕਈ ਕਈ ਸਾਲਾਂ ਬਾਅਦ ਜਦੋਂ ਐਨਆਰਆਈ ਆਪਣੀ ਧਰਤੀ ਤੇ ਵਾਪਿਸ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਤੋਂ ਬਾਅਦ ਕਈ ਵਾਰ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ, ਅਕਸਰ ਹੀ ਆਪਣੀਆਂ ਜਮੀਨਾਂ ਨੂੰ ਲੈ ਕੇ ਐਨਆਰਆਈ ਵੀਰ ਸਰਕਾਰੀ ਦਰਬਾਰੇ ਮਦਦ ਦੀ ਗੁਹਾਰ ਲਗਾਉਂਦੇ ਹੋਏ ਨਜ਼ਰ ਆਉਂਦੇ ਨੇ, ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਐਨਆਰਆਈ ਨਾਗਰਿਕਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਹੁਣ ਪੰਜਾਬ ਦੀ ਸਰਕਾਰ ਵੱਲੋਂ ਐਨਆਰਆਈ ਭਰਾਵਾਂ ਦੀਆਂ ਸਮੱਸਿਆਵਾਂ ਦੇ ਲਈ ਸਭਾ ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ ਹੈ ।
ਦਰਅਸਲ ਹੁਣ ਪੰਜਾਬ ਸਰਕਾਰ ਨੇ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ, ਜਿਸ ਨਾਲ ਐਨਆਰਆਈ ਭਰਾਵਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਹੱਲ ਹੋਣਗੀਆਂ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ, ਜਿਸ ਨੂੰ ਲੈ ਕੇ ਮਾਨ ਸਰਕਾਰ ਦੇ ਵਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ, ਜਿਸ ਦੇ ਚੱਲ ਤੇ ਇਸ ਨੂੰ ਲੈ ਕੇ ਖ਼ਾਸ ਪ੍ਰਬੰਧ ਜਾਰੀ ਰਹੇ ਹਨ।
ਅੱਗੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐੱਨ. ਆਰ. ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ’ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਉਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ।
ਉਥੇ ਹੀ ਇਸ ਸਬੰਧੀ ਅੱਗੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਭਾ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ , ਕਿਉਂਕਿ ਲੰਬੇ ਸਮੇਂ ਤੋਂ ਅਜਿਹੀਆਂ ਸ਼ਿਕਾਇਤਾਂ ਆਉਂਦੀਆਂ ਪਈਆਂ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਵਲੋਂ ਐਨ ਆਰ ਆਈ ਭਰਾਵਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਇਹ ਵੱਡੇ ਕਦਮ ਚੁੱਕੇ ਜਾ ਰਹੇ ਹਨ।
Home ਤਾਜਾ ਜਾਣਕਾਰੀ ਪੰਜਾਬ ਸਰਕਾਰ ਵਲੋਂ NRI ਨਾਗਰਿਕਾਂ ਲਈ ਕੀਤਾ ਵੱਡਾ ਐਲਾਨ , ਇਸ ਦਿਨ ਇਹ ਚੋਣ ਕਰਵਾਉਣ ਦਾ ਕੀਤਾ ਐਲਾਨ
ਤਾਜਾ ਜਾਣਕਾਰੀ