ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਤਾਂ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ l ਦੂਜੇ ਪਾਸੇ ਪੰਜਾਬ ‘ਚ ਝੋਨੇ ਦੀ ਕਟਾਈ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ l ਜਿਸ ਨੂੰ ਲੈ ਕੇ ਸਰਕਾਰ ਵੱਡੇ ਵੱਡੇ ਦਾਅਵੇ ਕਰਦੀ ਹੋਈ ਨਜ਼ਰ ਆਉਂਦੀ ਪਈ ਹੈ l ਪਰ ਇਸ ਦੌਰਾਨ ਕਿਸਾਨਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸੇ ਵਿਚਾਲੇ ਹੁਣ ਝੋਨੇ ਦੀ ਕਟਾਈ ਸਬੰਧੀ ਇੱਕ ਵੱਡੀ ਖਬਰ ਸਾਂਝੀ ਕਰਾਂਗੇ, ਜਿੱਥੇ ਸ਼ਾਮ ਦੇ 7 ਵਜੇ ਤੋਂ ਲੈ ਕੇ 10 ਵਜੇ ਵਿਚਕਾਰ ਦੇ ਸਮੇਂ ਦੌਰਾਨ ਝੋਨੇ ਦੀ ਕਟਾਈ ਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦਰਅਸਲ ਲੁਧਿਆਣਾ ਜ਼ਿਲਾ ਪ੍ਰਸ਼ਾਸਨ ਦੇ ਵੱਲੋਂ ਹੁਣ ਜ਼ਿਲ੍ਹੇ ‘ਚ ਹੁਣ ਝੋਨੇ ਦੀ ਕਟਾਈ ਦੇ ਸ਼ੁਰੂ ਹੋਣ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਡਾ.ਸੁਰਭੀ ਮਲਿਕ ਨੇ ਰਾਤ ਸਮੇਂ ਝੋਨੇ ਦੀ ਕਟਾਈ ਸਬੰਧੀ ਹੁਕਮ ਜਾਰੀ ਕੀਤੇ ਹਨ। ਨਵੇਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਖੇਤਾਂ ਵਿੱਚ ਝੋਨੇ ਦੀ ਕਟਾਈ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਜਾਰੀ ਹੁਕਮਾਂ ਦੇ ਪਿੱਛੇ ਦੀ ਅਸਲ ਵਜਹਾ ਵੀ ਤੁਹਾਡੇ ਨਾਲ ਸਾਂਝੀ ਕਰਦੇ ਆਂ, ਦਰਅਸਲ ਇਸ ਸਮੇਂ ਦੌਰਾਨ ਖੇਤਾਂ ‘ਚ ਕੰਬਾਈਨ ਮਸ਼ੀਨਾਂ ਚਲਾਉਣ ਦੀ ਮਨਾਹੀ ਹੈ।
ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ, ਜਿਸ ਕਾਰਨ ਹੁਣ ਕਿਸਾਨ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 10 ਵਜੇ ਤੱਕ ਝੋਨੇ ਦੀ ਘਟਾਈ ਨਹੀਂ ਕਰ ਸਕਣਗੇ ਕਿਉਂਕਿ ਇਸੇ ਹੁਣ ਲੁਧਿਆਣਾ ਪ੍ਰਸ਼ਾਸਨ ਦੇ ਵੱਲੋਂ ਰੋਕ ਲਗਾ ਦਿੱਤੀ ਗਈ ਹੈ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਆਖ ਦਿੱਤਾ ਗਿਆ ਹੈ ਕਿ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਤੇ ਪਾਬੰਦੀ ਹੈ l
ਦੱਸ ਦਈਏ ਕਿ ਇਹ ਹਦਾਇਤਾਂ ਕਿਸਾਨਾਂ ਦੇ ਲਈ 30 ਨਵੰਬਰ ਤੱਕ ਲਾਗੂ ਰਹਿਣ ਵਾਲੀਆਂ ਹਨ । ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੇ ਵੱਲੋਂ ਝੋਨੇ ਦੀ ਕਟਾਈ ਦਾ ਐਲਾਨ ਸ਼ੁਰੂ ਕਰਦੇ ਆਂ ਸਾਰ ਹੀ ਕਿਸਾਨਾਂ ਦੇ ਚਿਹਰੇ ਖਿੜ ਚੁੱਕੇ ਹਨ, ਕਿਉਂਕਿ ਇਹ ਮੰਗ ਕਿਸਾਨਾਂ ਦੇ ਵੱਲੋਂ ਤੇ ਵਿਰੋਧੀਆਂ ਦੇ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੀ ਪਰ ਇਸੇ ਵਿਚਾਲੇ ਹੁਣ ਲੁਧਿਆਣਾ ਪ੍ਰਸ਼ਾਸਨ ਦੇ ਵੱਲੋਂ ਝੋਨੇ ਦੀ ਕਟਾਈ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ l
ਤਾਜਾ ਜਾਣਕਾਰੀ