ਆਈ ਤਾਜਾ ਵੱਡੀ ਖਬਰ
ਸਮੇਂ ਸਮੇਂ ਤੇ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਵਾਹਨਾਂ ਨੂੰ ਲੈ ਕੇ ਨਵੇਂ ਨਵੇਂ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ, ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ l ਆਏ ਦਿਨ ਹੀ ਵੱਖੋ ਵੱਖਰੇ ਪ੍ਰਕਾਰ ਦੀਆਂ ਇਸ ਨਾਲ ਸੰਬੰਧਿਤ ਖਬਰਾਂ, ਅਖਬਾਰਾਂ ਦੀਆਂ ਸੁਰਖੀਆਂ ਬਣੀਆਂ ਰਹਿੰਦੀਆਂ ਹਨ, ਇੱਕ ਅਜਿਹਾ ਹੀ ਮਾਮਲਾ ਹੁਣ ਸਾਂਝਾ ਕਰਾਂਗੇ ਜਿੱਥੇ ਪੰਜਾਬ ਦੇ ਵਿੱਚ ਵਾਹਣ ਚਲਾਉਣ ਵਾਲਿਆਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ l ਦਰਅਸਲ ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਜਿਸ ਤਹਿਤ ਮੂੰਹ ਢੱਕ ਕੇ ਵਾਹਨ ਚਲਾਉਣ ਤੇ ਪੈਦਲ ਚੱਲਣ ‘ਤੇ ਪਾਬੰਦੀ ਲੱਗ ਚੁੱਕੀ ਹੈ । ਇਹ ਪਾਬੰਧੀ ਜ਼ਿਲ੍ਹਾ ਫਿਰੋਜ਼ਪੁਰ ਚ ਲਾਗੂ ਹੋਈ ਹੈ, ਜਿਸ ਦੇ ਚਲਦੇ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ l
ਦੱਸਦਿਆ ਕਿ ਮੈਜਿਸਟਰੇਟ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਵੱਲੋਂ ਲਿਖੇ ਪੱਤਰ ਦੇ ਆਧਾਰ ‘ਤੇ ਇਕ ਵਿਸ਼ੇਸ਼ ਹੁਕਮ ਜਾਰੀ ਕਰ ਦਿੱਤੇ ਹਨ ਕਿ ਜ਼ਿਲ੍ਹੇ ਭਰ ‘ਚ ਆਮ ਲੋਕਾਂ ਨੂੰ ਵਾਹਨ ਚਲਾਉਣ ਜਾਂ ਪੈਦਲ ਚੱਲਣ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾਈ ਹੈ, ਤੇ ਲੋਕਾਂ ਜੇਕਰ ਅਜੇਹੀ ਗ਼ਲਤੀ ਕਰਦੇ ਹਨ, ਤਾਂ ਉਹਨਾਂ ਨੂੰ ਇਸ ਤੋਂ ਵਰਜਿਆ ਜਾਵੇ । ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਕਰ ਦਿੱਤੇ ਗਏ ਨੇ ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਕੋਈ ਬਿਮਾਰੀ ਜਾਂ ਫਿਰ ਐਲਰਜੀ ਹੈ ਤਾਂ ਅਜਿਹੇ ਲੋਕਾਂ ਨੂੰ ਇਸ ਲਈ ਛੋਟ ਦਿੱਤੀ ਜਾਵੇਗੀ ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਈ ਵਾਰ ਸਮਾਜ ਵਿਰੋਧੀ ਅਨਸਰ ਵਾਹਨ ਚਲਾਉਂਦੇ ਸਮੇਂ ਮੂੰਹ ਢੱਕ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਜਿਸ ਦੇ ਚਲਦੇ ਹੁਣ ਪ੍ਰਸ਼ਾਸਨ ਦੇ ਵੱਲੋਂ ਵੀ ਸਖਤੀ ਕੀਤੀ ਗਈ ਹੈ ਤੇ ਅਜਿਹੀਆਂ ਵਾਰਦਾਤਾਂ ਤੇ ਠੱਲ ਪਾਉਣ ਦੇ ਲਈ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਜੇਕਰ ਕੋਈ ਵਾਹਨ ਚਾਲਕ ਜਾਂ ਪੈਦਲ ਚੱਲਣ ਵਾਲਾ ਮੂੰਹ ਢਕ ਕੇ ਚੱਲਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੋ ਇਸ ਪਾਬੰਦੀ ਦੇ ਲਾਗੂ ਹੋਣ ਤੋਂ ਬਾਅਦ ਹੁਣ ਫਿਰੋਜ਼ਪੁਰ ਪ੍ਰਸ਼ਾਸਨ ਦੇ ਵੱਲੋਂ ਪੂਰੀ ਸਖਤੀ ਅਪਣਾਈ ਜਾ ਰਹੀ ਹੈ, ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜੇਕਰ ਕਿਸੇ ਦੇ ਵੱਲੋਂ ਵੀ ਇਹ ਗਲਤੀ ਕੀਤੀ ਜਾਵੇਗੀ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ।
ਤਾਜਾ ਜਾਣਕਾਰੀ