ਆਈ ਤਾਜਾ ਵੱਡੀ ਖਬਰ
ਠੰਡ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਹੁਣ ਸਵੇਰ ਤੇ ਸ਼ਾਮ ਸਮੇਂ ਧੁੰਦ ਵੀ ਪੈਣੀ ਸ਼ੁਰੂ ਹੋ ਚੁੱਕੀ ਹੈ। ਵੱਧ ਰਹੀ ਠੰਡ ਦੇ ਕਾਰਨ ਲੋਕਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ l ਇਸੇ ਵਿਚਾਲੇ ਹੁਣ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਦੇ ਵਿੱਚ ਠੰਡ ਹੋਰ ਜਿਆਦਾ ਵਧ ਸਕਦੀ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਭਵਿੱਖਵਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਤਾਪਮਾਨ ਹੋਰ ਜਿਆਦਾ ਡਿੱਗੇਗਾ l ਜ਼ਿਕਰ ਯੋਗ ਹੈ ਕਿ ਵੱਧ ਰਹੀ ਠੰਡ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਤਕ ਪਹੁੰਚ ਚੁੱਕਿਆ ਹੈ , ਜਿਸ ਕਾਰਨ ਦੁਪਹਿਰ ਦੇ ਸਮੇਂ ਵੀ ਪੂਰੀ ਠੰਡ ਮਹਿਸੂਸ ਹੋ ਰਹੀ ਹੈ।
ਪਹਾੜਾਂ ਵਿਚ ਪਿਛਲੇ 2-3 ਦਿਨਾਂ ਤੋਂ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੇਖਣ ਨੂੰ ਮਿਲ ਰਿਹਾ । ਧੁੰਦ ਵੀ ਲਗਾਤਾਰ ਆਪਣਾ ਕਹਿਰ ਦਿਖਾਉਂਦੀ ਪਈ ਹੈ ਤੇ ਧੁੰਦ ਕਾਰਨ ਵਿਜ਼ੀਬਿਲਟੀ ਵਿਚ ਭਾਰੀ ਕਮੀ ਆਈ ਹੈ ਅਤੇ ਸਵੇਰੇ 3 ਤੋਂ 5 ਵਜੇ ਤਕ ਜੀ. ਟੀ. ਰੋਡ ’ਤੇ ਧੁੰਦ ਦਾ ਕਾਫ਼ੀ ਅਸਰ ਵੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਟ੍ਰੈਫਿਕ ਪ੍ਰਭਾਵਿਤ ਹੋ ਰਹੀ ਹੈ। ਜਿਸ ਨੂੰ ਲੈ ਕੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਕਿ ਲੋਕ ਆਪਣੇ ਵਾਹਨ ਸਾਵਧਾਨੀ ਦੇ ਨਾਲ ਚਲਾਉਣ, ਕਿਉਂਕਿ ਵੱਧ ਰਹੀ ਠੰਡ ਤੇ ਧੁੰਦ ਦੇ ਕਾਰਨ ਕਈ ਪ੍ਰਕਾਰ ਦੇ ਸੜਕੀ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ।
ਉਥੇ ਹੀ ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਐਲਾਨਿਆ ਗਿਆ ਹੈ, ਜਿਸ ਵਿਚ ਮਹਾਨਗਰ ਜਲੰਧਰ ਵੀ ਸ਼ਾਮਲ ਹੈ। ਜਲੰਧਰ ਵਿਚ ਘੱਟ ਤੋਂ ਘੱਟ ਤਾਪਮਾਨ 7 ਡਿਗਰੀ, ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦਰਜ ਕੀਤਾ ਗਿਆ।
ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿਚ ਇਕ ਤਿਹਾਈ ਅੰਤਰ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਅੰਕੜਿਆਂ ਮੁਤਾਬਕ ਦਿਨ ਅਤੇ ਰਾਤ ਦੇ ਤਾਪਮਾਨ ਵਿਚ 14 ਡਿਗਰੀ ਤਕ ਦਾ ਅੰਤਰ ਵੇਖਣ ਨੂੰ ਮਿਲ ਰਿਹਾ ਹੈ, ਜੋਕਿ ਆਮ ਤੌਰ ’ਤੇ ਦਸੰਬਰ ਦੇ ਆਖਿਰ ਵਿਚ ਵੇਖਣ ਨੂੰ ਮਿਲਦਾ ਹੈ l ਸੋ ਮੌਸਮ ਵਿਭਾਗ ਦੇ ਵੱਲੋਂ ਤਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੋ ਦੂਜੇ ਪਾਸੇ ਹੋਰਾਂ ਸੂਬਿਆਂ ਦੇ ਵਿੱਚ ਵੀ ਮੌਸਮ ਵਿਭਾਗ ਦੇ ਵੱਲੋਂ ਭਵਿੱਖਵਾਣੀ ਕੀਤੀ ਗਈ ਹੈ ਕਿ ਕਈ ਸੂਬਿਆਂ ਦੇ ਵਿੱਚ ਹਲਕੀ ਬਾਰਿਸ਼ ਦੇ ਨਾਲ ਨਾਲ ਤੇਜ਼ ਹਵਾਵਾਂ ਚਲ ਸਕਦੀਆਂ ਹਨ l
ਤਾਜਾ ਜਾਣਕਾਰੀ