ਆਈ ਤਾਜਾ ਵੱਡੀ ਖਬਰ
ਹਰਦੀਪ ਸਿੰਘ ਨਿਝਰ ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਕਾਫੀ ਵਿਵਾਦ ਚੱਲਦਾ ਪਿਆ ਹੈ। ਦੂਜੇ ਪਾਸੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਪਿਆ ਹੈ, ਕਿਉਂਕਿ ਕੈਨੇਡਾ ਸਰਕਾਰ ਵੱਲੋਂ ਵੀਜ਼ਾ ਪ੍ਰੋਸੈਸਿੰਗ ਵਿੱਚ ਕਾਫੀ ਸਖਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਵਿਚਾਲੇ ਹੁਣ ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਨੂੰ ਲੈ ਕੇ ਨਵੇਂ ਹੁਕਮ ਲਾਗੂ ਕਰ ਦਿੱਤੇ ਗਏ ਹਨ , ਜਿਸ ਨੇ ਵਿਦਿਆਰਥੀਆਂ ਨੂੰ ਇੱਕ ਨਵੀਂ ਚਿੰਤਾ ਦੇ ਵਿੱਚ ਪਾ ਦਿੱਤਾ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਰਹਿੰਦੇ ਵਿਦਿਆਰਥੀਆਂ ਨੂੰ ਹੁਣ ਪੂਰਾ ਸਮਾਂ ਕੰਮ ਨਹੀਂ ਕਰਨ ਦਿੱਤਾ ਜਾਵੇਗਾ, ਕਿਉਂਕਿ ਕੋਰੋਨਾ ਤੋਂ ਪਹਿਲਾਂ ਪ੍ਰਤੀ ਹਫਤਾ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਹੁਣ ਵਿਦਿਆਰਥੀ 20 ਘੰਟੇ ਪ੍ਰਤੀ ਹਫਤਾ ਹੀ ਕੰਮ ਕਰ ਸਕਣਗੇ।
ਜਿਸ ਨੂੰ ਲੈ ਕੇ ਨਵੇਂ ਹੁਕਮ ਲਾਗੂ ਕਰ ਦਿੱਤੇ ਗਏ ਹਨ ਤੇ ਇਹ ਨਿਯਮ 30 ਅਪ੍ਰੈਲ, 2024 ਦੇ ਬਾਅਦ ਤੋਂ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤ ਤੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ । ਕੈਨੇਡਾ ਇੱਕ ਤੋਂ ਬਾਅਦ ਇੱਕ ਨਵਾਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਨਾਲ ਪਹਿਲਾਂ ਕੈਨੇਡਾ ਨੇ GIC ਖਾਤੇ ਦੇ ਲਈ 10 ਹਜ਼ਾਰ ਡਾਲਰ ਤੋਂ ਵਧ ਇਸਦੀ ਰਾਸ਼ੀ 20,635 ਡਾਲਰ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ।
ਜਿਸ ਨਾਲ ਵਿਦਿਆਰਥੀਆਂ ਦਾ 40 ਘੰਟੇ ਵਾਲਾ ਯਾਨੀ ਕਿ ਪੂਰਾ ਸਮਾਂ ਕੰਮ ਕਰਨ ਵਾਲਾ ਪਰਮਿਟ ਖਤਮ ਕੀਤਾ ਜਾ ਰਿਹਾ । ਕੋਰੋਨਾ ਕਾਲ ਤੋਂ ਪਹਿਲਾਂ 20 ਘੰਟੇ ਮਿਲਦੇ ਸਨ ਤੇ ਅੱਗੇ ਵੀ ਹੁਣ 30 ਅਪ੍ਰੈਲ 2024 ਦੇ ਬਾਅਦ 20 ਘੰਟੇ ਕੰਮ ਕਰਨ ਦੀ ਆਗਿਆ ਹੋਵੇਗੀ।
ਜਿਸ ਕਾਰਨ ਕਿਤੇ ਨਾ ਕਿਤੇ ਵਿਦਿਆਰਥੀ ਕਾਫੀ ਨਿਰਾਸ਼ ਹਨ, ਕਿਉਂਕਿ ਪਹਿਲਾਂ ਉਹਨਾਂ ਨੂੰ ਕੰਮ ਕਰਨ ਦੇ ਲਈ ਵਾਧੂ ਸਮਾਂ ਮਿਲਦਾ ਸੀ ਤੇ ਹੁਣ ਸਮੇਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਜਿਸ ਕਾਰਨ ਵਿਦਿਆਰਥੀ ਹੁਣ ਖਾਸੇ ਪਰੇਸ਼ਾਨ ਹਨ l
Home ਤਾਜਾ ਜਾਣਕਾਰੀ ਕੈਨੇਡਾ ਦੀ ਟਰੂਡੋ ਸਰਕਾਰ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਮਾੜੀ ਖਬਰ , ਇਸ ਮਹੀਨੇ ਤੋਂ ਲਾਗੂ ਹੋਵੇਗਾ ਹੁਕਮ
ਤਾਜਾ ਜਾਣਕਾਰੀ