=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਤੋਂ ਆਈ ਵੱਡੀ ਮੰਦਭਾਗੀ ਖਬਰ , ਡੇਢ ਸਾਲ ਪਹਿਲਾਂ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੇ ਨਾਲ ਜੁੜੀਆਂ ਹੋਈਆਂ ਬੇਹਦ ਹੀ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿੱਥੇ ਵਿਦੇਸ਼ਾਂ ‘ਚ ਵਾਪਰੇ ਹਾਦਸਿਆਂ ਦੌਰਾਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੁੰਦੀਆਂ ਪਈਆਂ ਹਨ, ਇਸੇ ਵਿਚਾਲੇ ਹੁਣ ਪੰਜਾਬੀਆਂ ਦੇ ਗੜ ਕੈਨੇਡਾ ਤੋਂ ਇੱਕ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਮੁੰਡੇ ਦੀ ਅਚਾਨਕ ਮੌਤ ਹੋ ਗਈ l ਜਿਸ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ ਉਮਰ 21 ਸਾਲਾ ਵਜੋਂ ਹੋਈ ਹੈ। ਬੀਤੇ ਦਿਨੀਂ ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ। ਕਰਨਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਾਪਿਆਂ ਨੇ ਬੜੇ ਚਾਵਾਂ ਦੇ ਨਾਲ ਆਪਣੇ ਪੁੱਤ ਨੂੰ ਵਿਦੇਸ਼ ਦੇ ਵਿੱਚ ਭੇਜਿਆ ਸੀ, ਪਰ ਕਿਸੇ ਨੇ ਸੋਚਿਆ ਨਹੀਂ ਸੀ ਕਿ ਵਿਦੇਸ਼ ਦੇ ਵਿੱਚ ਇਹ ਭਾਣਾ ਵਾਪਰ ਜਾਵੇਗਾ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਉਹਨਾਂ ਤੋਂ ਹਮੇਸ਼ਾ ਹਮੇਸ਼ਾ ਦੇ ਲਈ ਦੂਰ ਹੋ ਜਾਵੇਗਾ।

ਜਾਣਕਾਰੀ ਅਨੁਸਾਰ ਕੋਟਕਪੂਰਾ ਦਾ ਕਰਨਵੀਰ ਸਿੰਘ ਡੇਢ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਗਿਆ ਸੀ। ਪਰ ਸਿਹਤ ਵਿਗੜਣ ਕਾਰਨ ਉਸ ਦੀ ਮੌਤ ਹੋ ਗਈ। ਜਿਵੇਂ ਹੀ ਨੌਜਵਾਨ ਇਕਲੌਤੇ ਪੁੱਤ ਦੀ ਮੌਤ ਦੀ ਖਬਰ ਪਿੰਡ ਵਿੱਚ ਪਹੁੰਚੀ ਤਾਂ, ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਸੀ, ਉੱਥੇ ਹੀ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਉਥੇ ਹੀ ਮਾਪਿਆਂ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇ ਭਾਰਤ ਲਿਆਉਣ ਦੇ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਆਪਣੇ ਰੀਤੀ ਰਿਵਾਜਾਂ ਮੁਤਾਬਿਕ ਅੰਤਿਮ ਸਸਕਾਰ ਕਰ ਸਕਣ l




error: Content is protected !!