=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੀ ਵੱਡੀ ਮੰਦਭਾਗੀ ਘਟਨਾ , ਪਿਤਾ ਤੇ ਪੁੱਤ ਦੀ ਹੋਈ ਇਸ ਤਰਾਂ ਇਕੱਠਿਆਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਜਦੋਂ ਦੀ ਪੰਜਾਬ ਦੇ ਵਿੱਚ ਮਾਨ ਸਰਕਾਰ ਬਣੀ ਹੈ, ਉਸ ਤੋਂ ਬਾਅਦ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆਉਂਦੇ ਪਏ ਹਨ l ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਖਰਾਬ ਹੁੰਦੇ ਜਾ ਰਹੇ ਹਨ l ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਚੁੱਕੀ ਹੈ l ਦਿਨ ਦਿਹਾੜੇ ਪੰਜਾਬ ਦੇ ਵਿੱਚ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾ ਰਹੇ ਹਨ। ਚੋਰੀਆਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਹਰ ਰੋਜ਼ ਵਧ ਰਹੀਆਂ ਹਨ l ਇਸੇ ਵਿਚਾਲੇ ਪੰਜਾਬ ਤੋਂ ਇੱਕ ਹੋਰ ਵੱਡੀ ਘਟਨਾ ਸਾਹਮਣੇ ਆਉਂਦੀ ਪਈ ਹੈ, ਜਿੱਥੇ ਪਿਓ ਪੁੱਤ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਚੁੱਕੀ ਹੈ l ਇਹ ਘਟਨਾ ਜਲੰਧਰ ਦੇ ਵਿੱਚ ਵਾਪਰੀ ਹੈ l ਜਿੱਥੇ ਜਲੰਧਰ ਛਾਉਣੀ ਦੇ ਨਾਲ ਲੱਗਦੀ ਢੱਕਾ ਕਾਲੋਨੀ ’ਚ ਇਕ ਪਿਓ-ਪੁੱਤ ਦੀ ਮੌਤ ਹੋ ਗਈ, ਇਨਾ ਹੀ ਨਹੀਂ ਸਗੋ ਇਕ ਹੋਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਤਿੰਨੋਂ ਜਣੇ ਰਾਤ ਨੂੰ ਠੰਡ ਹੋਣ ਕਾਰਨ ਚੁੱਲ੍ਹਾ ਬਾਲ ਕੇ ਸੌਂ ਰਹੇ ਸਨ। ਜਿਸ ਤੋਂ ਬਾਅਦ ਹੁਣ ਕਿਆਸਰਾਈਆਂ ਇਹ ਲਗਾਈਆਂ ਜਾ ਰਹੀਆਂ ਹਨ ਕਿ ਜ਼ਹਿਰੀਲੇ ਧੂੰਏਂ ਕਾਰਣ ਪਿਓ-ਪੁੱਤ ਦੀ ਮੌਤ ਹੋਈ । ਜਿਸ ਕਾਰਨ ਹੁਣ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l ਉਥੇ ਹੀ ਮ੍ਰਿਤਕਾਂ ਦੀ ਪਛਾਣ ਰਾਮ ਬਾਲੀ ਮੋਚੀ ਤੇ ਪੁੱਤਰ ਨਵੀਨ ਕੁਮਾਰ ਵਜੋਂ ਹੋਈ ਹੈ ਜਦਕਿ ਚਚੇਰੇ ਭਰਾ ਰਾਜੇਸ਼ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਕਾਫੀ ਨਾਜੁਕ ਦੱਸੀ ਜਾ ਰਹੀ ਹੈ ।

ਦੂਜੇ ਪਾਸੇ ਪੁਲਿਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ ਤੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦਾ ਅਸਲ ਕਾਰਨ ਪਤਾ ਚੱਲ ਸਕੇ l ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਬਾਰੇ ਉਸ ਵੇਲੇ ਪਤਾ ਚੱਲਿਆ ਜਦੋਂ ਗੁਆਂਡ ਵਿੱਚ ਰਹਿਣ ਵਾਲਾ ਇੱਕ ਨੌਜਵਾਨ ਘਰ ਅੰਦਰ ਦਾਖਲ ਹੋਇਆl ਇਸ ਦੌਰਾਨ ਉਸਨੇ ਵੇਖਿਆ ਕਿ ਤਿੰਨੇ ਮੈਂਬਰ ਆਪਣੇ ਘਰ ਦੇ ਵਿੱਚ ਬੇਸੁਧੇ ਹੋ ਕੇ ਪਏ ਹੋਏ ਹਨ l

ਜਿਸ ਤੋਂ ਬਾਅਦ ਉਸ ਵੱਲੋਂ ਜਗਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਨਹੀਂ ਉੱਠੇ ਤੇ ਉਸਨੇ ਆਲੇ ਦੁਆਲੇ ਦੇ ਲੋਕਾਂ ਨੂੰ ਇਕੱਠਾ ਕੀਤਾ l ਫਿਰ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਸਬੰਧੀ ਕਾਰਵਾਈ ਕਰ ਰਹੀ ਹੈ।




error: Content is protected !!