ਆਈ ਤਾਜਾ ਵੱਡੀ ਖਬਰ
ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਚਿਹਰੇ ਹਨ, ਜਿਨਾਂ ਵੱਲੋਂ ਆਪਣੀ ਕਲਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਗਿਆ ਹੈ। ਸੰਗੀਤ ਜਗਤ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਖੇਤਰ ਦੇ ਵਿੱਚ ਬਹੁਤ ਸਾਰੇ ਕਲਾਕਾਰਾਂ ਵੱਲੋਂ ਆਪਣੀ ਆਵਾਜ਼ ਨਾਲ ਦਰਸ਼ਕਾਂ ਦੇ ਦਿਲ ਉੱਪਰ ਰਾਜ ਕੀਤਾ ਗਿਆ l ਜਿਨਾਂ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਇੱਕ ਨਾਮ ਆਉਂਦਾ ਹੈ l ਜਿਨਾਂ ਵੱਲੋਂ ਲੰਬਾ ਸਮਾਂ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਅਤਾ ਨੂੰ ਜਿੰਦਾ ਰੱਖਣ ਦੀ ਕੋਸ਼ਿਸ਼ ਕੀਤੀ ਗਈ l ਇਸ ਮਸ਼ਹੂਰ ਗਾਇਕ ਦੇ ਨਾਲ ਜੁੜੀ ਹੋਈ ਇੱਕ ਮੰਦਭਾਗੀ ਖਬਰ ਹੁਣ ਤੁਹਾਡੇ ਨਾਲ ਸਾਂਝੀ ਕਰਦੇ ਹਾਂ ਕਿ ਇਸ ਗਾਇਕ ਦਾ ਲੰਬੀ ਬਿਮਾਰੀ ਦੇ ਕਾਰਨ ਅੱਜ ਦੇਹਾਂਤ ਹੋ ਗਿਆ l
ਜਿਸ ਕਾਰਨ ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਅਜਿਹਾ ਘਾਟਾ ਪਿਆ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ l ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਗਾਇਕ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ, ਜਿਸ ਕਾਰਨ ਉਹਨਾਂ ਨੂੰ ਹਸਪਤਾਲ ਦੇ ਵਿੱਚ ਵੀ ਦਾਖਲ ਕਰਵਾਇਆ ਗਿਆ l ਜਿੱਥੇ ਇਹ ਲਾਸ਼ ਦੌਰਾਨ ਉਹਨਾਂ ਦੀ ਮੌਤ ਹੋ ਗਈ l ਇਸ ਦੀ ਜਾਣਕਾਰੀ ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਵੱਲੋਂ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਗਈ, ਜਿੱਥੇ ਉਹਨਾਂ ਨੇ ਲਿਖਿਆ ਕਿ ਪੰਜਾਬੀ ਸੰਗੀਤ ਇੰਡਸਟਰੀ ਦੇ ਬਹੁਤ ਹੀ ਸੁਰੀਲੇ ਗਾਇਕ ਤੇ ਨਿੱਘੇ ਸੁਭਾ ਦੇ ਮਾਲਿਕ, ਮੇਰੇ ਵੀਰ ਮੇਜ਼ਰ ਮਹਿਰਮ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।
ਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।ਦੱਸ ਦੇਈਏ ਕਿ ਮੇਜਰ ਮਹਿਰਮ ਨੇ ਗੀਤ ‘ਹੰਝੂਆਂ ਨੇ ਖਤ ਲਿਖਤਾ’, ‘ਨਾਗਣੀ ਦੇ ਡੰਗੇ’ ਰਾਹੀਂ ਦੁਨੀਆ ਭਰ ਵਿੱਚ ਖੂਬ ਨਾਂਅ ਕਮਾਇਆ
ਮੇਜਰ ਮਹਿਰਮ ਨੂੰ ਮਿੰਨੀ ਸਰਦੂਲ ਸਿਕੰਦਰ ਵਜੋਂ ਵੀ ਜਾਣਿਆ ਜਾਂਦਾ ਸੀ। ਪਰ ਅੱਜ ਉਹਨਾਂ ਦੇ ਜਾਣ ਦੇ ਨਾਲ ਪੰਜਾਬੀ ਮਿਊਜਿਕ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਹੈ ਤੇ ਵੱਖ-ਵੱਖ ਸ਼ਖਸ਼ੀਅਤਾਂ ਦੇ ਵੱਲੋਂ ਉਹਨਾਂ ਦੀ ਮੌਤ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ