ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਹਰ ਸਾਲ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ਾਂ ਵੱਲੋ ਰੁੱਖ ਕਰਦੇ ਹਨ l ਵਿਦੇਸ਼ ਜਾਣ ਦਾ ਕਰੇਜ਼ ਇੰਨਾ ਜਿਆਦਾ ਵੱਧ ਚੁੱਕਿਆ ਹੈ ਕਿ ਪੰਜਾਬ ਦੇ ਨੌਜਵਾਨ ਆਪਣੀਆਂ ਜ਼ਮੀਨਾਂ ਵੇਚ ਕੇ ਵਿਦੇਸ਼ੀ ਧਰਤੀ ਤੇ ਜਾ ਕੇ ਸੈਟਲ ਹੋਣਾ ਚਾਹੁੰਦੇ ਹਨ l ਪਰ ਜਦੋਂ ਵਿਦੇਸ਼ਾਂ ਦੇ ਵਿੱਚ ਪੰਜਾਬੀ ਨੌਜਵਾਨਾਂ ਦੇ ਨਾਲ ਕਿਸੇ ਪ੍ਰਕਾਰ ਦੀਆਂ ਕੋਈ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਤਾਂ, ਪਿੱਛੇ ਰਹਿੰਦੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਯੂਰੋਪ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ ਹੋ ਗਈ l ਜਿਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਟਲੀ ਵਿਚ ਵਾਪਰੇ ਇੱਕ ਦਰਦਨਾਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਘਰ ਦਾ ਚਿਰਾਗ ਬੁੱਝ ਗਿਆ । ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣਾ ਸਾਰਾ ਕੰਮ ਨਿਪਟਾਉਣ ਤੋਂ ਬਾਅਦ ਘਰ ਵੱਲ ਵਾਪਿਸ ਪਰਤ ਰਿਹਾ ਸੀ ਤਾਂ, ਅਚਾਨਕ ਉਸਦੀ ਕਾਰ ਸਾਹਮਣੇ ਤੋਂ ਆ ਰਹੀ ਕਾਰ ਦੇ ਨਾਲ ਟਕਰਾ ਗਈ l
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ ਤਾਂ ਟੱਕਰ ਕਾਰਨ ਅਭਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰਾਂ ਤਹਿਸ-ਨਹਿਸ ਹੋ ਗਈ ਤੇ ਕਾਰ ਨੂੰ ਅੱਗ ਵੀ ਲੱਗ ਗਈ। ਜ਼ਿਆਦਾ ਸੱਟ ਲੱਗ ਜਾਣ ਕਾਰਨ ਅਵਜੀਤ ਸਿੰਘ ਨੂੰ ਬਚਾਇਆ ਨਹੀ ਜਾ ਸਕਿਆ। ਅਵਜੀਤ ਸਿੰਘ ਦੀ ਉਮਰ ਹਾਲੇ ਕੇਵਲ 31 ਸਾਲ ਸੀ । ਅਵਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਡਿਆਣਾ ਜੱਟਾਂ ਪਿੰਡ ਨਾਲ਼ ਸਬੰਧਿਤ ਸੀ ਅਤੇ ਆਪਣੇ ਪਿਤਾ ਸ: ਸਖਵਿੰਦਰ ਸਿੰਘ ਨਾਲ ਇਟਲੀ ਦੇ ਵੈਰੋਨਾ ਜ਼ਿਲ੍ਹੇ ਦੇ ਪਿੰਡ ਸਨਜੁਆਨੀ ਇਲਾਰਿਉਨੇ ਰਹਿੰਦਾ ਸੀ
।
ਇਹ ਨੌਜਵਾਨ ਕਿੱਤੇ ਵਜੋਂ ਬੈਲਡਿੰਗ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਹੁਣ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ, ਉੱਥੇ ਹੀ ਜਦੋਂ ਇਸ ਘਟਨਾ ਸਬੰਧੀ ਜਾਣਕਾਰੀ ਪੰਜਾਬ ਪਹੁੰਚੀ ਤਾਂ ਪੰਜਾਬੀ ਭਾਈਚਾਰੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ l
ਤਾਜਾ ਜਾਣਕਾਰੀ