ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਸੜਕੀ ਹਾਦਸਾ ਵਿੱਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ, ਦੂਜੇ ਪਾਸੇ ਸਰਕਾਰਾਂ ਦੇ ਵੱਲੋਂ ਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਸੜਕੇ ਨਿਯਮਾਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ l ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਪਰਵਾਹੀਆਂ ਦਿਨ ਪ੍ਰਤੀ ਦਿਨ ਵਧਦੀਆਂ ਹੋਈਆਂ ਦਿਖਾਈ ਦਿੰਦੀਆਂ ਪਈਆਂ ਹਨ। ਨਤੀਜਾ, ਸੜਕੀ ਹਾਦਸੇ ਵਾਪਰਦੇ ਹਨ ਤੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਕਈ ਵਾਰ ਇਨ੍ਹਾਂ ਹਾਦਸਿਆਂ ਦੇ ਵਿੱਚ ਕਈ ਘਰਾਂ ਦੇ ਚਿਰਾਗ ਤੱਕ ਬੁਝ ਜਾਂਦੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਨੌਜਵਾਨਾਂ ਦੇ ਨਾਲ ਵੱਡੀ ਅਣਹੋਣੀ ਵਾਪਰ ਗਈ l
ਜਿਸ ਕਾਰਨ ਦਰਦਨਾਕ ਮੌਤ ਹੋ ਗਈ l ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ਉੱਪਰ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਯੂਸ਼ ਰਾਜ ਤੇ ਰਿਤਿਕ ਰੰਜਨ ਦੋਵਾਂ ਦੀ ਉਮਰ ਕਰੀਬ 20-22 ਸਾਲ ਸੀ, ਦੋਵੇਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿਖੇ ਬੀ. ਬੀ. ਏ. ਤੀਸਰੇ ਸਾਲ ਦੇ ਵਿਦਿਆਰਥੀ ਸਨ। ਇਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਸ਼੍ਰੀ ਨੈਣਾ ਦੇਵੀ ਜੀ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਖਰੜ ਨੂੰ ਜਾ ਰਹੇ ਸਨ।
ਜਦੋਂ ਇਹ ਵਿਰਸਾ ਹੋਟਲ ਨਜ਼ਦੀਕ ਪੈਂਦੀ ਕੌਮੀ ਮਾਰਗ ਦੀ ਚੜ੍ਹਾਈ ਪਿੰਡ ਆਲੋਵਾਲ-ਮੰਗੂਵਾਲ ਦੀਵਾੜੀ ਵਿਚਕਾਰ ਆ ਰਹੇ ਸਨ ਤਾਂ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ l ਜਿਸ ਕਾਰਨ ਇਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਏ ਅਤੇ ਅਣਪਛਾਤੇ ਵਾਹਨ ਦਾ ਟਾਇਰ ਇਨ੍ਹਾਂ ਦੇ ਸਿਰ ਉੱਪਰੋਂ ਲੰਘ ਗਿਆ ਤੇ ਸਰੀਰ ਦੇ ਹੋਰ ਅੰਗਾਂ ਉੱਪਰ ਵੀ ਸੱਟਾਂ ਲੱਗੀਆਂ, ਜਿਸ ਕਾਰਨ ਇਨ੍ਹਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ।
ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਦੋਵਾਂ ਦੀਆਂ ਮ੍ਰਿਤਕ ਲਾਸ਼ਾਂ ਨੂੰ ਹਸਪਤਾਲ ਦੇ ਵਿੱਚ ਪਹੁੰਚਾ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਆਖਿਆ ਜਾ ਰਿਹਾ ਹੈ ਕਿ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਆਉਣ ਤੋਂ ਬਾਅਦ ਉਹਨਾਂ ਦੇ ਬਿਆਨ ਦਰਜ ਕਰਕੇ ਫਿਰ ਅੱਗੇ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ।
ਤਾਜਾ ਜਾਣਕਾਰੀ