=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਨਹਿਰ ਚੋਂ 3 ਕੁੜੀਆਂ ਦੀਆਂ ਮਿਲੀਆਂ ਲਾਸ਼ਾਂ , ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਆਈ ਤਾਜਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਅੱਤ ਦੀ ਗਰਮੀ ਪੈ ਰਹੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਵੀ ਖ਼ਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ l ਜਿਸ ਕਾਰਨ ਨੌਜਵਾਨ ਤੇ ਬੱਚੇ ਜਦੋਂ ਇਸ ਗਰਮੀ ਦੇ ਕਾਰਨ ਨਹਿਰਾਂ ਦੇ ਵਿੱਚ ਨਹਾਣ ਦੇ ਲਈ ਜਾਂਦੇ ਹਨ ਤਾਂ ਉਹਨਾਂ ਦੇ ਨਾਲ ਕਈ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਵਿੱਚ ਉਹਨਾਂ ਦੀ ਮੌਤ ਤੱਕ ਹੋ ਜਾਂਦੀ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਤਿੰਨ ਕੁੜੀਆਂ ਜਿਹੜੀਆਂ ਇਕੱਠੀਆਂ ਕਰ ਤੋਂ ਬਾਹਰ ਨਿਕਲਦੀਆਂ ਹਨ ਤੇ ਇਹਨਾਂ ਦੀਆਂ ਲਾਸ਼ਾਂ ਫਿਰ ਨਹਿਰ ਵਿੱਚੋਂ ਬਰਾਮਦ ਹੁੰਦੀਆਂ ਨੇ, ਜਿਸ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਜਾਂਦਾ ਹੈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਭਾਖੜਾ ਨਹਿਰ ਤੋਂ 3 ਨਾਬਾਲਗ ਕੁੜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਜਿਸ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ l

ਉਧਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਉੱਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ 12 ਜੂਨ ਦੀਆਂ ਇਹ ਤਿੰਨੋਂ ਕੁੜੀਆਂ ਲਾਪਤਾ ਸੀ ਤੇ ਹੁਣ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਤਿੰਨੋਂ ਕੁੜੀਆਂ ਇਕੱਠੀਆਂ ਕਰ ਤੋਂ ਨਿਕਲੀਆਂ ਸੀ l ਇਨ੍ਹਾਂ ਵਿਚੋਂ 2 ਕੁੜੀਆਂ ਇਕੋ ਪਰਿਵਾਰ ਨਾਲ ਸਬੰਧਤ ਹਨ, ਜਦਕਿ ਤੀਜੀ ਕੁੜੀ ਵੀ ਇਨ੍ਹਾਂ ਦੇ ਨਾਲ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹਨਾ ਕੁੜੀਆਂ ਦੀ ਉਮਰ 14 ਤੋਂ 16 ਸਾਲ ਦਰਮਿਆਨ ਦੱਸੀ ਜਾ ਰਹੀ ਹੈ।

ਜਦੋਂ ਇਹ ਤਿੰਨੇ ਕੁੜੀਆਂ ਘਰ ਤੋਂ ਨਿਕਲੀਆਂ ਸੀ ਤਾਂ ਮਾਪਿਆਂ ਦੇ ਵੱਲੋਂ ਇਹਨਾਂ ਦੀ ਭਾਲ ਲਗਾਤਾਰ ਜਾਰੀ ਸੀ ਤੇ ਪੁਲਿਸ ਨੂੰ ਵੀ ਇਸ ਦੀ ਸ਼ਿਕਾਇਤ ਕੀਤੀ ਗਈ ਸੀ, ਪਰ ਇਹਨਾਂ ਕੁੜੀਆਂ ਬਾਰੇ ਕੁਝ ਵੀ ਨਹੀਂ ਪਤਾ ਚੱਲ ਰਿਹਾ ਸੀ, ਪਰ ਅਚਾਨਕ ਜਦੋਂ ਅੱਜ ਇਹ ਪਤਾ ਚੱਲਿਆ ਕੁੜੀਆਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਨੇ, ਉਸ ਤੋਂ ਬਾਅਦ ਮਾਪਿਆਂ ਸਮੇਤ ਪੂਰਾ ਪਿੰਡ ਇਕੱਠਾ ਹੋ ਕੇ ਤੇ ਜਿਨਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l

ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਤਿੰਨਾਂ ਕੁੜੀਆਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਾਹਰ ਕੱਢਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਇਹ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਕਿ ਆਖਰ ਇਹਨਾਂ ਕੁੜੀਆਂ ਦੀਆਂ ਮੌਤਾਂ ਕਿਵੇਂ ਹੋਈਆਂ ਹਨ l




error: Content is protected !!