ਆਈ ਤਾਜਾ ਵੱਡੀ ਖਬਰ
ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ, ਜਿਹੜੇ ਆਪਣੀ ਗਾਇਕੀ ਦੇ ਨਾਲ ਪੰਜਾਬੀ ਸੱਭਿਅਤਾ ਨੂੰ ਸੰਭਾਲਣ ਦੀ ਕੋਸ਼ਿਸ਼ ਕਰਦੇ ਹਨ। ਕਈ ਵਾਰ ਉਹਨਾਂ ਵੱਲੋਂ ਆਪਣੀ ਗਾਇਕੀ ਦੇ ਜ਼ਰੀਏ ਜਾਂ ਆਪਣੇ ਭਾਵਾਂ ਦੇ ਪ੍ਰਗਟਾਵੇ ਦੌਰਾਨ ਕੁਝ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਜਾਂਦੀ ਹੈ। ਅਜਿਹੇ ਕਲਾਕਾਰ ਜਦੋਂ ਮੁਸੀਬਤ ਵਿੱਚ ਫਸਦੇ ਹਨ ਤੇ ਫਿਰ ਕਈ ਵਾਰ ਉਨਾਂ ਉੱਪਰ ਮਾਮਲੇ ਤੱਕ ਦਰਜ ਕਰ ਦਿੱਤੇ ਜਾਂਦੇ ਹਨ, ਕਈ ਵਾਰ ਤਾਂ ਕੇਸ ਅਦਾਲਤ ਤੱਕ ਪਹੁੰਚ ਜਾਂਦਾ ਹੈ l ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਗੁਰਦਾਸ ਮਾਨ ਦੀ ਤਾਂ ਗੁਰਦਾਸ ਮਾਨ ਜਿੱਥੇ ਆਪਣੀ ਗਾਇਕੀ ਦੇ ਨਾਲ ਪੂਰੀ ਦੁਨੀਆ ਭਰ ਦੇ ਵਿੱਚ ਕਾਫੀ ਪ੍ਰਸਿੱਧੀ ਹਾਸਿਲ ਕਰ ਚੁੱਕੇ ਹਨ, ਉੱਥੇ ਹੀ ਦੂਜੇ ਪਾਸੇ ਬਹੁਤ ਸਾਰੇ ਲੋਕ ਉਹਨਾਂ ਵੱਲੋਂ ਦਿੱਤੀਆਂ ਗਈਆਂ ਕਈ ਟਿੱਪਣੀਆਂ ਦਾ ਸਮੇਂ ਸਮੇਂ ਤੇ ਵਿਰੋਧ ਕਰਦੇ ਰਹਿੰਦੇ ਹਨ।
ਇਸੇ ਵਿਚਾਲੇ ਹੁਣ ਗੁਰਦਾਸ ਮਾਨ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਹੁਣ ਹਾਈ ਕੋਰਟ ਵੱਲੋਂ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੰਦਿਆਂ ਹੋਇਆਂ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗਾਇਕ ਗੁਰਦਾਸ ਮਾਨ ਵੱਲੋਂ ਦਾਇਰ ਕੀਤੀ ਕੈਂਸਲੇਸ਼ਨ ਰਿਪੋਰਟ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ l
ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਨੇ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਲਾਡੀ ਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ਜ ਹਨ। ਜਿਸ ਤੋਂ ਬਾਅਦ ਗੁਰਦਾਸ ਮਾਨ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਗਿਆ ਸੀ। ਉਨਾਂ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ l ਜਿਸ ਤੋਂ ਬਾਅਦ ਗੁਰਦਾਸ ਮਾਨ ਦੇ ਵੱਲੋਂ ਮਾਫੀ ਵੀ ਮੰਗ ਲਈ ਗਈ ਸੀ l
ਪਰ ਇਹ ਕੇਸ ਅਦਾਲਤ ਤੱਕ ਪਹੁੰਚ ਚੁੱਕਿਆ ਸੀ ਤੇ ਇਸੇ ਵਿਚਾਲੇ ਹੁਣ ਰਾਹਤ ਭਰੀ ਖਬਰ ਗੁਰਦਾਸ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆਉਂਦੀ ਪਈ ਹੈ ਕਿ ਅਦਾਲਤ ਨੇ ਉਹਨਾਂ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਸਵੈ-ਪ੍ਰਗਟਾਵੇ ਰਾਹੀਂ ਵਿਅਕਤੀ ਦੀ ਖੁਦਮੁਖਤਿਆਰੀ, ਮਾਣ ਅਤੇ ਭਲਾਈ ਨੂੰ ਸਮਰੱਥ ਬਣਾਉਂਦਾ ਹੈ।
ਤਾਜਾ ਜਾਣਕਾਰੀ