ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਹਰ ਰੋਜ਼ ਲੋਕ ਸੜਕੀ ਹਾਦਸਿਆਂ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਸੜਕੀ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ l ਪਰ ਇਹ ਹਾਦਸੇ ਥੰਮਣ ਦਾ ਨਾਮ ਨਹੀਂ ਲੈ ਰਹੇ l ਹਰ ਰੋਜ਼ ਲੋਕ ਸੜਕੀ ਹਾਦਸਿਆਂ ਵਿੱਚ ਕਈ ਪ੍ਰਕਾਰ ਦਾ ਜਾਨੀ ਅਤੇ ਮਾਲੀ ਨੁਕਸਾਨ ਕਰਵਾ ਰਹੇ ਹਨ, ਪਰ ਲੋਕ ਸੜਕ ਕੀ ਨਿਯਮਾਂ ਪ੍ਰਤੀ ਜਾਗਰੂਕ ਨਹੀਂ ਹੋ ਰਹੇ ਹਨ। ਜਿਸ ਕਾਰਨ ਹਰ ਰੋਜ਼ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸਵੇਰ ਚੜਦੇ ਸਾਰ ਹੀ ਇੱਕ ਦਰਦਨਾਕ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਤੇ ਰੇਸਰ ਬਾਈਕ ਨੂੰ ਵੀ ਅੱਗ ਲੱਗ ਗਈ l

ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ, ਜਿੱਥੇ ਸਮਰਾਲਾ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇਕ ਔਰਤ ਤੇ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਕਾਰਨ ਸੜਕ ਉੱਪਰ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਤੇ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ l ਜਿਨਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ । ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ। ਉਧਰ ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ, ਇਸੇ ਵਿਚਾਲੇ ਉਹ ਕੁੱਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ।

ਇਸ ਦੌਰਾਨ ਲੁਧਿਆਣਾ ਸਾਈਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਬਾਈਕ ਨੌਜਵਾਨ ਤੇ ਐਕਟੀਵਾ ਸਵਾਰ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਐਕਟੀਵਾ ਚਲਾ ਰਿਹਾ ਵਿਅਕਤੀ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।

ਉਥੇ ਹੀ ਜਦੋਂ ਇਸ ਦੁੱਖਦਾਈ ਖਬਰ ਬਾਰੇ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ। ਫਿਲਹਾਲ ਪੁਲਿਸ ਇਸ ਮਾਮਲੇ ਸਬੰਧੀ ਕਾਰਵਾਈ ਕਰਦੀ ਪਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਹੋਈ 2 ਲੋਕਾਂ ਦੀ ਮੌਤ , ਰੇਸਰ ਬਾਈਕ ਨੂੰ ਲੱਗੀ ਅੱਗ
ByadminJuly 1, 2024Comments Off on ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਹੋਈ 2 ਲੋਕਾਂ ਦੀ ਮੌਤ , ਰੇਸਰ ਬਾਈਕ ਨੂੰ ਲੱਗੀ ਅੱਗ
Previous Postਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ , ਮਹਿਲਾ ਸਮੇਤ 4 ਬੱਚੇ ਰੁੜ੍ਹੇ
Next Postਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਇਸ ਮਾਮਲੇ ਚ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ