=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਭੈਣ ਦੇ ਭੋਗ ਤੇ ਜਾ ਰਹੇ 2 ਭਰਾਵਾਂ ਨਾਲ ਵਾਪਰਿਆ ਭਾਣਾ , ਕਦੇ ਨਹੀਂ ਪਤਾ ਸੀ ਇੰਝ ਆਵੇਗੀ ਮੌਤ

ਆਈ ਤਾਜਾ ਵੱਡੀ ਖਬਰ 

ਕੁਝ ਹਾਦਸੇ ਅਜਿਹੇ ਵਾਪਰਦੇ ਹਨ, ਜਿਨਾਂ ਵਿੱਚ ਪਰਿਵਾਰਾਂ ਦੇ ਪਰਿਵਾਰ ਤਬਾਹ ਹੋ ਜਾਂਦੇ ਹਨ l ਆਏ ਦਿਨ ਹੀ ਅਜਿਹੇ ਮਾਮਲੇ ਜਦੋਂ ਮੀਡੀਆ ਦੇ ਜਰੀਏ ਲੋਕਾਂ ਤੱਕ ਪਹੁੰਚਦੇ ਹਨ ਤੇ ਉਨਾਂ ਨੂੰ ਵੇਖਣ ਤੋਂ ਬਾਅਦ ਹਰ ਕਿਸੇ ਦੇ ਵੱਲੋਂ ਹੈਰਾਨਗੀ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਭੈਣ ਦੇ ਭੋਗ ਤੇ ਜਾ ਰਹੇ ਦੋ ਭਰਾਵਾਂ ਦੇ ਨਾਲ ਅਜਿਹਾ ਭਾਣਾ ਵਾਪਰ ਗਿਆ ਕਿ ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਮੁੜ ਛਾ ਗਿਆ l ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ, ਜਿੱਥੇ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਗਿਆ, ਜਿਸ ਕਾਰਨ ਦੋਵੇਂ ਭਰਾ ਜ਼ਖਮੀ ਹੋ ਗਏ ਤੇ ਜਦੋਂ ਦੋਵਾਂ ਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਤਾਂ ਦੋਵਾਂ ਦੀ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ‘ਚ ਦੋਵਾਂ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਇਸ ਤਰੀਕੇ ਦੇ ਨਾਲ ਇਹ ਭਾਣਾ ਵਾਪਰੇਗਾ ਤੇ ਦੋਵਾਂ ਭਰਾਵਾਂ ਦੀ ਮੌਤ ਹੋ ਜਾਵੇਗੀ l ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲੇ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਉੱਥੇ ਹੀ ਜਦੋਂ ਇਸ ਦਰਦਨਾਕ ਘਟਨਾ ਬਾਰੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਮੌਕੇ ‘ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਕੈਮਰੇ ਸਾਹਮਣੇ ਕੁਝ ਬੋਲ ਵੀ ਨਹੀਂ ਪਾਏ।

ਉੱਥੇ ਹੀ ਇਸ ਸਬੰਧੀ ਜਦੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਦੱਸਿਆ ਗਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ‘ਚ ਦੋਵਾਂ ਭਰਾਵਾਂ ਦੇ ਨਾਲ ਇਹ ਹਾਦਸਾ ਵਾਪਰ ਜਾਣ ਕਾਰਨ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਹਿਚਾਨ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਦੇ ਤੌਰ ‘ਤੇ ਹੋਈ ਹੈ।

ਉੱਥੇ ਹੀ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਪੀੜਿਤ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਪਰਿਵਾਰ ਪਹਿਲਾਂ ਵਾਪਰੀ ਘਟਨਾ ਸੋਭਾ ਹਰ ਨਹੀਂ ਨਿਕਲ ਪਾਇਆ ਸੀ ਕਿ ਇਸੇ ਵਿਚਾਲੇ ਹੁਣ ਇਸ ਭਾਣੇ ਨੇ ਪਰਿਵਾਰ ਨੂੰ ਬੁਰੇ ਤਰੀਕੇ ਦੇ ਨਾਲ ਝੰਜੋੜ ਕੇ ਰੱਖ ਦਿੱਤਾ ਹੈ l




error: Content is protected !!