ਆਈ ਤਾਜਾ ਵੱਡੀ ਖਬਰ
ਹਰ ਰੋਜ਼ ਅਖਬਾਰਾਂ ਦੀਆਂ ਸੁਰਖੀਆਂ ਦੇ ਵਿੱਚ ਸੜਕੀ ਹਾਦਸਿਆਂ ਦੀਆਂ ਖਬਰਾਂ ਵੇਖਣ ਨੂੰ ਮਿਲਦੀਆਂ ਹਨ l ਜਿਨਾਂ ਨੂੰ ਵੇਖਣ ਤੋਂ ਬਾਅਦ ਜਿੱਥੇ ਬੁਰਾ ਤਾਂ ਲੱਗਦਾ ਹੀ ਹੈ ਨਾਲ ਦੀ ਨਾਲ ਵੱਡੇ ਸਵਾਲ ਵੀ ਖੜੇ ਹੁੰਦੇ ਹਨ ਕਿ ਆਖਰ ਵਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਕੀ ਹਨ? ਇਹਨਾਂ ਸੜਕੀ ਹਾਦਸਾ ਦੇ ਵਿੱਚ ਲੋਕ ਹਰ ਰੋਜ਼ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ l ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਭਿਆਨਕ ਸੜਕ ਹਾਦਸੇ ਦੇ ਵਿੱਚ ਮੌਤ ਹੋ ਚੁੱਕੀ ਹੈ l ਮਾਮਲਾ ਪੰਜਾਬ ਦੇ ਨਾਲ ਜੁੜਿਆ ਹੋਇਆ ਹੈ, ਇੱਥੇ ਸੜਕ ਤੇ ਖੜੀ ਸਹੇਲੀ ਨੂੰ ਵੇਖ ਕੇ ਉਸ ਨੂੰ ਲਿਫਟ ਦਿੱਤੀ ਗਈ ਸੀ ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਅੱਗੇ ਜਾ ਕੇ ਸੜਕੀ ਹਾਦਸਾ ਵਾਪਰ ਜਾਵੇਗਾ ਤੇ ਉਹਨਾਂ ਨੂੰ ਇਸ ਤਰੀਕੇ ਦੇ ਨਾਲ ਮੌਤ ਉਡੀਕਦੀ ਹੋਵੇਗੀ l ਇਹ ਰੂਹ ਕੰਬਾਊ ਮਾਮਲਾ ਪੰਜਾਬ ਦੇ ਜ਼ਿਲਾ ਫਰੀਦਕੋਟ ਤੋਂ ਸਾਹਮਣੇ ਆਇਆ l ਜਿੱਥੇ ਅੱਜ ਦਿਨ ਚੜਦੇ ਸਾਰ ਹੀ ਇਕ 13 ਸਾਲਾ ਸਕੂਲੀ ਬੱਚੀ ਦੀ ਮੌਤ ਹੋ ਗਈ, ਜਦਕਿ ਇਸ ਘਟਨਾਕ੍ਰਮ ਵਿੱਚ ਚਾਰ ਲੋਕ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ l ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ , ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜ਼ੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ । ਪਿੰਡ ਦੇ ਬੱਸ ਅੱਡੇ ‘ਤੇ ਉਨ੍ਹਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ, ਜਿਸ ਨੇ ਵੀ ਫਰੀਦਕੋਟ ਵਿਚ ਉਹੀ ਟੈਸਟ ਦੇਣ ਆਉਣਾ ਸੀ। ਕਾਰ ਸਵਾਰ ਸਖਸ਼ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ, ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ‘ਤੇ ਇਕ ਦਰੱਖਤ ਉਨ੍ਹਾਂ ਦੀ ਚੱਲਦੀ ਕਾਰ ‘ਤੇ ਡਿੱਗ ਗਿਆ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ l ਦੱਸਿਆ ਜਾ ਰਿਹਾ ਹੈ ਕਿ ਜੰਮ ਦੋ ਇਹ ਹਾਦਸਾ ਵਾਪਰਿਆ ਸੀ ਤਾਂ ਉਸ ਵੇਲੇ ਕਾਰ ਦੇ ਵਿੱਚ ਪੰਜ ਲੋਕ ਸਵਾਰ ਸਨ ਤੇ ਜਿਨਾਂ ਵਿੱਚੋਂ ਇੱਕ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਸਾਰ ਲੋਕ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਦੇ ਨਾਲ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਜਿਨਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਜਿੱਥੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ। ਉੱਥੇ ਹੀ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜਾ ਜਾਣਕਾਰੀ