BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਨਾਲ ਵਾਪਰਿਆ ਵੱਡਾ ਭਿਆਨਕ ਹਾਦਸਾ , ਟਰੱਕ ਨਾਲ ਹੋਈ ਕਾਰ ਦੀ ਟੱਕਰ

ਆਈ ਤਾਜਾ ਵੱਡੀ ਖਬਰ 

ਪੰਜਾਬੀ ਸੰਗੀਤ ਜਗਤ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ, ਜਿਨਾਂ ਵੱਲੋਂ ਪੰਜਾਬੀ ਇੰਡਸਟਰੀ ਦੀ ਝੋਲੀ ਕਈ ਮਸ਼ਹੂਰ ਗੀਤ ਪਾਏ ਗਏ ਹਨ l ਜਿਨਾਂ ਵਿੱਚੋਂ ਇਕ ਨਾਮ ਵੱਡਾ ਗਰੇਵਾਲ ਦਾ ਵੀ ਆਉਂਦਾ ਹੈ l ਇਸ ਗਾਇਕ ਨੇ ਪੰਜਾਬੀ ਇੰਡਸਟਰੀ ਦੀ ਝੋਲੀ ਵਿੱਚ ਅਜਿਹੇ ਸੁਪਰ ਡੁਪਰ ਹਿੱਟ ਗੀਤ ਪਾਏ ਹਨ ਜਿਨਾਂ ਗੀਤਾਂ ਨੂੰ ਅੱਜ ਵੀ ਲੋਕ ਬੜੇ ਚਾਵਾਂ ਦੇ ਨਾਲ ਸੁਣਨਾ ਪਸੰਦ ਕਰਦੇ ਹਨ। ਇਸ ਗਾਇਕ ਨੇ ਪੰਜਾਬੀ ਇੰਡਸਟਰੀ ਦੇ ਵਿੱਚ ਆਪਣੀ ਇੱਕ ਅਜਿਹੀ ਪਹਿਚਾਣ ਬਣਾਈ ਹੈ ਜੋ ਉਨਾਂ ਦੀ ਵੱਖਰੀ ਦਿੱਖ ਕਰਕੇ ਸਭ ਨੂੰ ਚੰਗੀ ਲੱਗਦੀ ਹੈ। ਇਸੇ ਵਿਚਾਲੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਇਸ ਮਸ਼ਹੂਰ ਗਾਇਕ ਦੇ ਨਾਲ ਇੱਕ ਵੱਡਾ ਹਾਦਸਾ ਵਾਪਰ ਗਿਆ l ਉਨਾਂ ਦੇ ਘਰ ਟਰੱਕ ਦੇ ਨਾਲ ਟਕਰਾ ਗਈ l ਜਿਸ ਕਾਰਨ ਉਹ ਗੰਭੀਰ ਰੂਪ ਦੇ ਨਾਲ ਜਖਮੀ ਹੋ ਗਏ l ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਹਨਾਂ ਨੂੰ ਚਾਹੁਣ ਵਾਲਿਆਂ ਦੇ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਗਾਇਕ ਜਲਦੀ ਹੀ ਠੀਕ ਹੋ ਜਾਣ l ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਦੀ ਜਾਣਕਾਰੀ ਉਹਨਾਂ ਵੱਲੋਂ ਖੁਦ ਆਪਣੀ ਸੋਸ਼ਲ ਮੀਡੀਆ ਦੇ ਉੱਪਰ ਦਿੱਤੀ ਗਈ। ਗਾਇਕ ਵੱਲੋਂ ਇਸ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ l ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ। ਵੀਡੀਓ ਦੀ ਕੈਪਸ਼ਨ ਵਿੱਚ ਉਹਨਾਂ ਨੇ ਲਿਖਿਆ, ਜੱਟ ਐਂਡ ਜੁਲੀਅਟ 3 ਦੇਖਣ ਚੱਲੇ ਸੀ, ਖੁਸ਼ੀ-ਖੁਸ਼ੀ, ਬੱਸ ਫਿਰ ਹੋਗੀ ਘਟਨਾ, ਜਿਸਦਾ ਡਰ ਸੀ। @diljitdosanjh ਜੀ ਕਮੈਂਟ ਕਰਨਗੇ ਵੀਡੀਓ ਹੇਠਾਂ ਸਾਨੂੰ ਹੌਸਲਾ ਮਿਲੂ… ਪਲੀਜ਼ @neerubajwaਜੀ ਨੂੰ ਵੀ ਕਮੈਂਟ ਕਰਨਾ ਚਾਹੀਦਾ ਸਾਡੇ ਪਿੰਡ ਵਾਲਿਆਂ ਦੇ ਹੌਸਲੇ ਬੁਲੰਦ ਕਰਨ ਲਈ l ਪੰਜਾਬੀ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਦੁੱਖ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਕਮੈਂਟ ਬਾੱਕਸ ਵੀ ਭਰਿਆ ਹੋਇਆ ਹੈ। ਹਰ ਕਿਸੇ ਦੇ ਵੱਲੋਂ ਇਹ ਕਾਮਨਾ ਕੀਤੀ ਜਾ ਰਹੀ ਹੈ ਕਿ ਗਾਇਕ ਅਤੇ ਉਨਾਂ ਦੇ ਸਾਥੀ ਬਿਲਕੁਲ ਠੀਕ ਹੋ ਜਾਣ ਤੇ ਪਹਿਲਾਂ ਵਾਂਗ ਆਪਣੀ ਜ਼ਿੰਦਗੀ ਜਿਉਣੀ ਸ਼ੁਰੂ ਕਰ ਦੇਣl



error: Content is protected !!