BREAKING NEWS
Search

ਹੁਣੇ ਰਾਤੀ 8 ਵਜੇ ਨਾਲ ਆਈ ਮੌਸਮ ਦੀ ਤਾਜਾ ਜਾਣਕਾਰੀ ਕੱਲ੍ਹ ਨੂੰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਰਾਤੀ 8 ਵਜੇ ਨਾਲ ਆਈ ਮੌਸਮ ਦੀਤਾਜਾ ਜਾਣਕਾਰੀ ਕੱਲ੍ਹ ਨੂੰ

ਲੁਧਿਆਣਾ : ਪੂਰੇ ਉੱਤਰ ਭਾਰਤ ‘ਚ ਮੌਸਮ ਦਾ ਉਤਾਰ ਚੜਾਅ ਲਗਾਤਾਰ ਜਾਰੀ ਹੈ । ਪਿਛਲੇ ਕਈ ਦਿਨਾਂ ਤੋਂ ਚੱਲੀ ਆ ਰਹੀ ਗਰਮੀ ਤੋਂ ਰਾਹਤ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ ਤੇ ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਰਾਹਤ ਤੋਂ ਬਾਅਦ ਹੁਣ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ । ਸਵੇਰ ਤੋਂ ਗਰਮੀ ਜਾਰੀ ਹੈ ਤੇ ਦਿਨ ਚੜ੍ਹਨ ਤੋਂ ਬਾਅਦ ਤਾਪਮਾਨ ਵੱਧਦਾ ਜਾ ਰਿਹਾ ਹੈ । ਅੰਬਰੋਂ ਵਰ੍ਹਦੀ ਅੱਗ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਝੁਲਸਾ ਦਿੱਤਾ ਹੈ । ਮੌਸਮ ਵਿਭਾਗ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਆਉਣ ਵਾਲੇ 2 ਦਿਨਾਂ ਵਿੱਚ ਇਹ ਗਰਮੀ ਲੋਕਾਂ ਨੂੰ ਹੋਰ ਵੀ ਜਿਆਦਾ ਤੜਫਾ ਦਵੇਗੀ ।

ਇਸ ਮਾਮਲੇ ਵਿੱਚ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਾ 45 ਤੋਂ 48 ਡਿਗਰੀ ਤੱਕ ਜਾ ਸਕਦਾ ਹੈ । ਜਿਸ ਕਾਰਨ ਲੋਕਾਂ ਨੂੰ ਜੂਨ ਵਿੱਚ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ । ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫਤੇ ਤੋਂ ਮੌਸਮ ਵਿੱਚ ਥੋੜ੍ਹਾ ਜਿਹਾ ਬਦਲਾਅ ਹੋਣ ਦੀ ਉਮੀਦ ਹੈ । ਸੁਰਿੰਦਰ ਪਾਲ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਦੀ ਮਾਨਸੂਨ ਵੀ ਪਹਿਲਾਂ ਵਾਂਗ ਹੀ ਰਹੇਗੀ ।

ਦੱਸ ਦੇਈਏ ਕਿ ਮੌਸਮ ਵਿਭਾਗ ਦੀ ਮੰਨੀਏ ਤਾਂ ਹੁਣ ਲੋਕਾਂ ਨੂੰ ਅੱਤ ਦੀ ਗਰਮੀ ਝੱਲਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਗਰਮੀ ਆਪਣਾ ਅਸਲੀ ਰੰਗ ਦਿਖਾਉਣ ਵਾਲੀ ਹੈ । ਇਸ ਦੌਰਾਨ ਗਰਮ ਲੂ ਚੱਲ ਸਕਦੀ ਹੈ ਤੇ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਸਕਦਾ ਹੈ ।

ਹਾਲਾਂਕਿ ਮੌਸਮ ਵਿਭਾਗ ਕਾ ਕਹਿਣਾ ਹੈ ਕਿ ਪਾਰਾ ਇਕ ਡਿਗਰੀ ਸੈਲਸੀਅਸ ਪ੍ਰਤੀ ਦਿਨ ਵਧਦਾ ਚਲਾ ਜਾਵੇਗਾ ਤੇ 1 ਜੂਨ ਤੱਕ ਇਹ 46 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ । ਇਸ ਤੋਂ ਬਾਅਦ ਵੀ ਤਾਪਮਾਨ ‘ਚ ਕੋਈ ਗਿਰਾਵਟ ਹੋਣ ਦੇ ਆਸਾਰ ਨਹੀਂ ਹਨ ਤੇ ਕਈ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਹੀ ਰਹੇਗਾ ।

ਪਰੇਸ਼ਾਨੀ ਵਾਲੀ ਗੱਲ ਇਹ ਹੈ ਕਿ ਆਉਣ ਵਾਲੇ ਸਮੇਂ ਵਿੱਚ ਬੱਦਲ ਛਾਉਣ ਤੇ ਬਾਰਿਸ਼ ਹੋਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ । ਇਨ੍ਹਾਂ ਦਿਨਾਂ ਦੌਰਾਨ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ ਤੇ ਗਰਮੀ ਆਪਣੇ ਪੂਰੇ ਰੰਗ ਵਿੱਚ ਹੋਵੇਗਾ ।



error: Content is protected !!