=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿੱਖ ਕਾਰੋਬਾਰੀਆਂ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ 500 ਮਿਲੀਅਨ ਪੌਂਡ ਦੇਣ ਦਾ ਵੱਡਾ ਐਲਾਨ

ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ।ਸਿੱਖ ਸਿਆਸਤ ਕੋਲ ਲਿਖਤੀ ਤੌਰ ਤੇ ਪਹੁੰਚੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸੈਰ ਸਪਾਟਾ ਮਹਿਕਮੇਂ ਦੇ

ਚੇਅਰਮੈਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ਵਿਖੇ ਇੰਗਲੈਂਡ ਦੇ ਸਿੱਖਾਂ ਦੀ ਇਕ ਅਹਿਮ ਮੁਲਾਕਾਤ ਹੋਈ, ਜਿਸ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ।ਇਸ ਦੌਰਾਨ ਸਿੱਖ ਕਾਰੋਬਾਰੀ ਤੇ ਪੀਟਰ ਵਿਰਦੀ ਫਾਊਂਡੇਸ਼ਨ ਦੇ ਚੇਅਰਮੈਨ ਪੀਟਰ ਵਿਰਦੀ ਨੇ ਸਿੱਖ ਕਾਰੋਬਾਰੀਆਂ ਨਾਲ ਮਿਲ ਕੇ ਸਿੱਖ ਗੁਰਦੁਆਰਾ ਸਾਹਿਬਾਨ ਲਈ ਨਵਾਂ ਟਰੱਸਟ ਬਣਾ ਕੇ 500 ਮਿਲੀਅਨ ਪੌਂਡ ਦਾ ਹਿੱਸਾ ਪਾਉਣ ਦਾ ਐਲਾਨ ਕੀਤਾ।

ਪੌਂਡ ਦੀ ਦਰ ਮੁਤਾਬਕ ਇਹ ਰਕਮ ਤਕਰੀਬਨ 44 ਅਰਬ ਰੁਪਏ ਤੋਂ ਵੱਧ ਬਣਦੀ ਹੈ।ਸੈਂਟਰਲ ਗੁਰਦੁਆਰਾ (ਖਾਲਸਾ ਜੱਥਾ) ਲੰਡਨ ਵਲੋਂ ਪੀਟਰ ਵਿਰਦੀ ਸੰਸਥਾ ਦੇ ਸਹਿਯੋਗ ਨਾਲ 10 ਜੂਨ ਨੂੰ ਕਰਵਾਏ ਇਸ ਸਮਾਗਮ ਵਿਚ ਬੋਲਦਿਆਂ ਸਈਅਦ ਬੁਖਾਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਨੀਆ ਭਰ ਦੇ ਸਿੱਖਾਂ ਵਿਚ ਭਾਰੀ ਉਤਸ਼ਾਹ ਹੈ।ਪਾਕਿਸਤਾਨ ਸਰਕਾਰ ਦੇ ਨੁਮਾਇੰਦੇ ਨੇ ਕਿਹਾ ਕਿ ਸਿੱਖ ਯਾਤਰੂਆਂ ਨੂੰ ਅਗਾਉਂ ਵੀਜ਼ਾ, ਬਿਜਲਈ ਢੰਗਾਂ ਰਾਹੀਂ ਵੀਜ਼ਾ ਅਤੇ ਮੌਕੇ ਉੱਤੇ ਵੀਜ਼ਾ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵੱਡੇ ਗੁਰੂ ਘਰਾਂ ਨੂੰ ਜੋੜਨ ਲਈ ਵਿਸ਼ੇਸ਼ ਬੱਸ ਸੇਵਾ ਨਾਲ ਜੋੜਿਆ ਜਾਵੇਗਾ। ਲੰਡਨ ਦਾ ਸਿੱਖ ਭਾਈਚਾਰਾ ਪੀਟਰ ਵਿਰਦੀ ਫਾਊਂਡੇਸ਼ਨ ਦੀ ਮਦਦ ਨਾਲ ਪਾਕਿਸਤਾਨ ਨੂੰ 500 ਮਿਲੀਅਨ ਪੌਂਡ ਯਾਨੀ ਤਕਰੀਬਨ 44,03,09,97,000 ਰੁਪਏ ਦਾ ਨਿਵੇਸ਼ ਕਰਨ ਲਈ ਤਿਆਰ ਹਨ। ਇਹ ਨਿਵੇਸ਼ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕੌਰੀਡੋਰ ਲਈ ਕੀਤਾ ਜਾਵੇਗਾ। ਇੰਨੀ ਵੱਡੀ ਰਾਸ਼ੀ ਦਾ ਲੈਣ-ਦੇਣ ਸਾਹਮਣੇ ਆਉਂਦੇ ਹੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਯੂਕੇ ਦੇ ਸਿੱਖਾਂ ਨੇ ਇਹ ਕਰਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਤੇ ਪਾਕਿਸਤਾਨ ਸੈਰ ਸਪਾਟਾ ਬੋਰਡ ਦੇ ਚੇਅਰਮੈਨ ਸਈਅਦ ਜ਼ੁਲਫੀਕਾਰ ਬੁਖ਼ਾਰੀ ਨਾਲ ਲੰਡਨ ਵਿੱਚ 10 ਜੂਨ ਨੂੰ ਹੋਈ ਬੈਠਕ ਵਿੱਚ ਕੀਤਾ ਗਿਆ। ਸਿੱਖ ਫੈਡਰੇਸ਼ਨ ਦੇ ਸਕੱਤਰ ਗੁਰਜੀਤ ਵੱਲੋਂ ਪ੍ਰੈੱਸ ਨੂੰ ਜਾਰੀ ਬਿਆਨ ਮੁਤਾਬਕ ਸੈਂਟਰਲ ਗੁਰਦੁਆਰਾ (ਖ਼ਾਲਸਾ ਜੱਥਾ), ਲੰਡਨ, ਪੀਟਰ ਵਿਰਦੀ ਫਾਊਂਡੇਸ਼ਨ ਦੇ ਸਮਰਥਕ ਤੇ ਹੋਰਾਂ ਨੇ ਇਸ ਵਿੱਚ ਸਹਿਯੋਗ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਸਿੱਖਾਂ ਨੇ ਇਸ ਪੈਸੇ ਨਾਲ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਨਾਲ-ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਤਕ ਸ਼ਰਧਾਲੂਆਂ ਦੀ ਪਹੁੰਚ ਸੌਖੀ ਬਣਾਉਣ ਲਈ ਅਤਿ-ਆਧੁਨਿਕ ਬੱਸਾਂ ਨੂੰ ਨਿਸ਼ਕਾਮ ਸੇਵਾ ਹਿਤ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ‘ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਕਿ ਕਿਤੇ ਇੰਨੀ ਵੱਡੀ ਰਕਮ ਗ਼ਲਤ ਲੋਕਾਂ ਦੇ ਹੱਥਾਂ ਵਿੱਚ ਚਲੀ ਜਾਵੇ। ਗਲਿਆਰਾ ਪ੍ਰਾਜੈਕਟ ਲਈ ਹਾਲੇ ਤਕ ਭਾਰਤ ਵਾਲੇ ਪਾਸੇ ਜਾਰੀ ਪ੍ਰਾਜੈਕਟਾਂ ਲਈ ਕਿਸੇ ਵੀ ਵਿਦੇਸ਼ੀ ਸੰਸਥਾ ਜਾਂ ਵਿਅਕਤੀ ਨੇ ਅਜਿਹੀ ਰੁਚੀ ਨਹੀਂ ਦਿਖਾਈ ਹੈ।




error: Content is protected !!