ਅੱਜ ਕੱਲ੍ਹ ਦੇ ਨੌਜਵਾਨਾਂ ‘ਤੇ ਗੁੰਡਾਗਰਦੀ ਦਾ ਫਿਤੂਰ ਵਧਦਾ ਹੀ ਜਾ ਰਿਹਾ ਹੈ। ਇਸ ਦੀ ਮਿਸਾਲ ਹੁਸ਼ਿਆਰਪੁਰ ਵਿੱਚ ਦੇਖਣ ਨੂੰ ਮਿਲੀ, ਜਿੱਥੇ ਨੌਜਵਾਨਾਂ ਨੇ ਆਨ ਡਿਊਟੀ ਪੁਲਿਸ ਮੁਲਾਜ਼ਮ ‘ਤੇ ਨਾ ਸਿਰਫ ਹੱਥ ਚੁੱਕਿਆ ਬਲਕਿ ਉਸ ਦੀ ਵਰਦੀ ਵੀ ਪਾੜ ਦਿੱਤੀ।ਟਾਂਡਾ ਥਾਣੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ 12 ਜੂਨ ਨੂੰ ਉਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਆਪਣੀ ਕਾਰ ਵਿੱਚ ਉੱਚੀ ਆਵਾਜ਼ ਵਿੱਚ ਗਾਣੇ ਵਜਾ ਰਹੇ ਹਨ।
ਜਦ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਨੌਜਵਾਨਾਂ ਨੇ ਪੁਲਿਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਰਜਿੰਦਰ ਸਿੰਘ ਦੀ ਪੱਗ ਵੀ ਉਤਾਰ ਦਿੱਤੀ।ਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਕੇਸ ਨੂੰ ਕਮਜ਼ੋਰ ਤਰੀਕੇ ਨਾਲ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਉਸ ‘ਤੇ ਰਾਜੀਨਾਵਾਂ ਕਰਨ ਲਈ ਸਿਆਸੀ ਦਬਾਅ ਵੀ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਐਸਐਸਪੀ ਜੇ. ਐਲ. ਚੇਲੀਅਨ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।
ਤਾਜਾ ਜਾਣਕਾਰੀ